ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਯੂਕੇ ਲਈ ਹੋਏ ਰਵਾਨਾ

By  Pardeep Singh November 18th 2022 10:15 AM -- Updated: November 18th 2022 12:25 PM

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ  ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਯੂਕੇ ਲਈ ਰਵਾਨਾ ਹੋ ਗਏ ਹਨ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਹ ਪਹਿਲੀ ਵਾਰੀ ਵਿਦੇਸ਼ ਜਾ ਰਹੇ ਹਨ। 


ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਬੀਤੇ ਦਿਨੀਂ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ ਸੀ ਅਤੇ ਡੀਜੀਪੀ ਕੋਲੋਂ ਇਨਸਾਫ਼ ਦੀ ਮੰਗ ਕੀਤੀ ਸੀ। ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਐਤਵਾਰ ਨੂੰ ਘਰ ਆਏ  ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਕੇ ਕਿਹਾ ਸੀ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਖਤਮ ਹੋ ਗਿਆ ਹੈ ਇੱਥੇ ਹਰ ਵਿਅਕਤੀ ਨੂੰ ਆਪਣੀ ਸੁਰੱਖਿਆ  ਖੁਦ ਕਰਨੀ ਹੋਵੇਗੀ। ਉਨ੍ਹਾਂ ਨੇ  ਇਨਸਾਫ ਲਈ ਇਕ ਦਸਤਖਤ ਮੁਹਿੰਮ ਚਲਾਈ ਸੀ ਜਿਸ ਤੋਂ ਬਾਅਦ ਹੀ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਸੀ।

ਦੱਸ ਦੇਈਏ ਪੰਜਾਬੀ ਗਾਇਕ ਸਿੱਧੂ  ਮੂਸੇਵਾਲਾ ਨੂੰ 29 ਮਈ ਦੀ ਸ਼ਾਮ ਨੂੰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ ਉਸ ਤੋਂ ਬਾਅਦ ਪਿਤਾ ਦੇ ਬਿਆਨਾਂ ਆਧਰਿਤ ਮਾਮਲਾ ਦਰਜ ਕੀਤਾ ਗਿਆ ਸੀ।

Related Post