ਸਿੱਧੂ ਮੂਸੇਵਾਲਾ ਦੀ ਮਾਤਾ ਦੀ ਪ੍ਰੈਗਨੈਂਸੀ ਨੂੰ ਲੈ ਕੇ ਪਿਤਾ ਬਲਕੌਰ ਸਿੰਘ ਦੀ ਪ੍ਰਸ਼ੰਸਕਾਂ ਨੂੰ ਅਪੀਲ, ਪੜ੍ਹੋ ਕੀ ਕਿਹਾ

By  KRISHAN KUMAR SHARMA March 12th 2024 11:34 AM -- Updated: March 12th 2024 11:48 AM

Moosewala Father Balkaur Singh Appeal: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੀ ਮਾਤਾ ਦੀਆਂ ਪ੍ਰੈਗਨੈਂਸੀ ਨੂੰ ਲੈ ਕੇ ਚੱਲ ਰਹੀਆਂ ਅਫ਼ਵਾਹਾਂ ਦੇ ਵਿਚਕਾਰ ਪਿਤਾ ਬਲਕੌਰ ਸਿੰਘ ਨੇ ਪ੍ਰਸ਼ੰਸਕਾਂ ਨੂੰ ਵੱਡੀ ਅਪੀਲ ਕੀਤੀ ਹੈ। ਬਲਕੌਰ ਸਿੰਘ (Balkaur Singh) ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਇਨ੍ਹਾਂ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਲਈ ਕਿਹਾ ਹੈ।

ਦੱਸ ਦਈਏ ਕਿ ਜਦੋਂ ਤੋਂ ਸਿੱਧੂ ਮੂਸੇਵਾਲਾ ਦੀ ਮਾਤਾ ਦੀ ਪ੍ਰੈਗਨੈਂਸੀ ਨੂੰ ਲੈ ਕੇ ਚਾਚਾ ਨੇ ਜਾਣਕਾਰੀ ਦਿੱਤੀ ਹੈ, ਉਦੋਂ ਤੋਂ ਹੀ ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਉੱਡਣੀਆਂ ਸ਼ੁਰੂ ਹੋਈਆਂ ਹਨ। ਅਫ਼ਵਾਹਾਂ ਵਿੱਚ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਹਸਪਤਾਲ ਦਾਖਲ ਹੋਣ ਤੋਂ ਲੈ ਕੇ ਜੁੜਵਾ ਬੱਚੇ ਪੈਦਾ ਕਰਨ ਦੀਆਂ ਗੱਲਾਂ ਹੋ ਰਹੀਆਂ ਹਨ, ਜਿਸ ਤੋਂ ਮੂਸੇਵਾਲਾ ਦਾ ਪਰਿਵਾਰ ਵੀ ਤੰਗ ਹੈ। ਇਸ ਲਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ।

ਦ

ਬਲਕੌਰ ਸਿੰਘ ਨੇ ਪੋਸਟ ਸਾਂਝੀ ਕਰਦਿਆਂ ਕਿਹਾ, ''ਸਿੱਧੂ ਨੂੰ ਚਾਹੁਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ, ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਓਹਨਾਂ ਤੇ ਯਕੀਨ ਨਾ ਕੀਤਾ ਜਾਵੇ।
ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ।''

ਜ਼ਿਕਰਯੋਗ ਹੈ ਕਿ ਮੀਡੀਆ ਦੇ ਕੁੱਝ ਹਿੱਸਿਆਂ ਵਿੱਚ ਵੀ ਇਸ ਖ਼ਬਰ ਨੂੰ ਗਲਤ ਅਤੇ ਬੇਢੰਗੇ ਤਰੀਕੇ ਨਾਲ ਨਸ਼ਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਖੁਦ ਸਾਹਮਣੇ ਆ ਕੇ ਇਨ੍ਹਾਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਯਕੀਨ ਨਾ ਕਰਨ ਲਈ ਕਹਿਣਾ ਪਿਆ ਹੈ।

Related Post