ਸਿਕੰਦਰ ਸਿੰਘ ਮਲੂਕਾ ਨੇ ਸ਼ਿਵ ਸੈਨਾ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਦੀ ਕੀਤੀ ਨਿਖੇਧੀ

By  Ravinder Singh November 5th 2022 05:47 PM

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਸ਼ਿਵ ਸੈਨਾ ਦੇ ਪ੍ਰਧਾਨ ਦਾ ਦਿਨ-ਦਿਹਾੜੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੇ ਹੋਏ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਸਵਾਲ ਚੁੱਕਦੇ ਹੋਏ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਬਾਹਰ ਦੇ ਟੂਰ ਛੱਡ ਕੇ ਪੰਜਾਬ ਨੂੰ ਸੰਭਾਲੋ ਕਿਉਂਕਿ ਪੰਜਾਬ ਦੇ ਲੋਕਾਂ ਨੇ ਬਹੁਤ ਵੱਡਾ ਫਤਵਾ ਦੇ ਕੇ ਉਨ੍ਹਾਂ ਦੀ ਸਰਕਾਰ ਬਣਾਈ ਹੈ।

ਇਹ ਵੀ ਪੜ੍ਹੋ : ਅਖੌਤੀ ਬਾਬੇ ਨੇ ਭੂਤ-ਪ੍ਰੇਤ ਦਾ ਡਰ ਪਾ ਕੇ ਪਰਿਵਾਰ ਤੋਂ 25 ਲੱਖ ਰੁਪਏ ਠੱਗੇ

ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਵਿੱਚ ਡਰਾ ਕੇ ਫਿਰੌਤੀਆ ਲੈਣ ਦੇ ਮਾਮਲੇ ਵਿੱਚ ਲੋਕਾਂ ਵਿੱਚ ਲਗਾਤਾਰ ਸਹਿਮ ਬਣਿਆ ਹੋਇਆ ਹੈ। ਜੇਕਰ ਪੰਜਾਬ ਵਿਚ ਇਸ ਤਰ੍ਹਾਂ ਦਾ ਮਾਹੌਲ ਰਿਹਾ ਤਾਂ ਪੰਜਾਬ ਵਿੱਚ ਕਿਸੇ ਨੇ ਵੀ ਨਹੀਂ ਰਹਿਣਾ ਕਿਉਂਕਿ ਪਹਿਲਾਂ ਹੀ ਕੋਈ ਵੱਡੀ ਇੰਡਸਟਰੀ ਪੰਜਾਬ ਵਿਚ ਆਉਣ ਨੂੰ ਤਿਆਰ ਨਹੀਂ ਨੌਜਵਾਨ ਪੀੜ੍ਹੀ ਵਿਦੇਸ਼ਾਂ ਨੂੰ ਜਾ ਰਹੀ ਹੈ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਨੂੰ ਲੈ ਕੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਦਿਖਾਏ ਜਾ ਰਹੇ ਬਾਗ਼ੀ ਤੇਵਰਾਂ ਉਤੇ ਸਿਕੰਦਰ ਸਿੰਘ ਮਲੂਕਾ ਨੇ ਬੀਬੀ ਜਾਗੀਰ ਕੌਰ ਨੂੰ ਸਲਾਹ ਦਿੰਦਿਆ ਕਿਹਾ ਕਿ ਬੀਬੀ ਜੀ ਨੂੰ ਆਪਣੀ ਜਿੱਦ ਛੱਡ ਕੇ ਵਾਪਸ ਆ ਜਾਣਾ ਚਾਹੀਦਾ ਹੈ ਜਿੱਦ ਵਿਚੋਂ ਕੁਝ ਨਹੀਂ ਨਿਕਲਦਾ ਤੇ ਵਿਰੋਧੀ ਕਈ ਵਾਰ ਇਸ ਦਾ ਫਾਇਦਾ ਉਠਾਉਂਦੇ ਹਨ। ਬੀਬੀ ਜੀ ਨੂੰ ਕੱਲ੍ਹ ਤੱਕ ਦਾ ਸਮਾਂ ਦਿੱਤਾ ਗਿਆ ਹੈ। ਸਿਕੰਦਰ ਸਿੰਘ ਮਲੂਕਾ ਨੇ ਸ਼ੱਕ ਜ਼ਾਹਿਰ ਕੀਤਾ ਕਿ ਸਰਕਾਰ ਵੱਲੋਂ ਸ਼ਹਿ ਦਿੱਤੀ ਜਾ ਰਹੀ ਹੈ ਤਾਂ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਿਆ ਜਾ ਸਕੇ।


Related Post