Sikandar Singh Maluka ਨੇ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਕੀਤੀ ਵਾਪਸੀ, ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ’ਚ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਤਸਵੀਰ ਵੀ ਸਾਂਝੀ ਕੀਤੀ ਹੈ। ਨਾਲ ਹੀ ਕਿਹਾ ਕਿ ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ।

By  Aarti June 14th 2025 12:18 PM -- Updated: June 14th 2025 03:59 PM

Sikandar Singh Maluka News : ਸਿਕੰਦਰ ਸਿੰਘ ਮਲੂਕਾ ਨੇ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ਕਰ ਲਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਤਸਵੀਰ ਵੀ ਸਾਂਝੀ ਕੀਤੀ ਹੈ। ਨਾਲ ਹੀ ਕਿਹਾ ਕਿ ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ। 

ਉਨ੍ਹਾਂ ਟਵੀਟ ਕੀਤਾ ਕਿ ਮੈਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਸਵਾਗਤ ਕਰਦਿਆਂ ਬਹੁਤ ਖੁਸ਼ ਹਾਂ। ਮਲੂਕਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਨੁਸ਼ਾਸਨੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਠੀਕ ਇੱਕ ਸਾਲ ਬਾਅਦ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਉਨ੍ਹਾਂ ਨੂੰ ਪਾਰਟੀ ਵਿੱਚ ਦੁਬਾਰਾ ਸ਼ਾਮਲ ਕੀਤਾ ਹੈ। ਬਾਦਲਾਂ ਦੇ ਕਰੀਬੀ ਸਾਥੀ ਮਲੂਕਾ 28 ਸਾਲਾਂ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਰਹੇ।

ਇਹ ਵੀ ਪੜ੍ਹੋ : Covid 19 Cases In Punjab : ਗੁਰੂ ਨਗਰੀ ਅੰਮ੍ਰਿਤਸਰ ਤੋਂ ਵੱਡੀ ਖ਼ਬਰ; 2 ਔਰਤਾਂ ਪਾਈਆਂ ਗਈਆਂ ਕੋਰੋਨਾ ਪਾਜ਼ੀਟਿਵ

Related Post