Amritsar News : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ
Amritsar News : ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਪਾਕਿ ਜਾਵੇਗਾ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸਵੇਰੇ 8 ਵਜੇ ਜੈਕਾਰਿਆਂ ਦੀ ਗੂੰਜ 'ਚ ਜਥੇ ਨੂੰ ਰਵਾਨਾ ਕੀਤਾ ਜਾਵੇਗਾ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇ ਦੀ ਅਗਵਾਈ ਕਰਨਗੇ। ਵੱਖ -ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਜਥੇ ਦੀ ਵਤਨ ਵਾਪਸੀ ਹੋਵੇਗੀ
Amritsar News : ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਪਾਕਿ ਜਾਵੇਗਾ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸਵੇਰੇ 8 ਵਜੇ ਜੈਕਾਰਿਆਂ ਦੀ ਗੂੰਜ 'ਚ ਜਥੇ ਨੂੰ ਰਵਾਨਾ ਕੀਤਾ ਜਾਵੇਗਾ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇ ਦੀ ਅਗਵਾਈ ਕਰਨਗੇ। ਵੱਖ -ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਜਥੇ ਦੀ ਵਤਨ ਵਾਪਸੀ ਹੋਵੇਗੀ।
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਪਾਕਿਸਤਾਨ ਦੇ ਦੂਤਘਰ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 1796 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਜਾਣਕਾਰੀ ਅਨੁਸਾਰ ਇਹ ਜਥਾ 4 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਮਗਰੋਂ ਇਹ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਕੇ 13 ਨਵੰਬਰ ਨੂੰ ਭਾਰਤ ਪਰਤੇਗਾ।