Operation Amritpal: ਸਿੱਖ ਆਗੂ ਭਾਈ ਦਵਿੰਦਰ ਸਿੰਘ ਖਾਲਸਾ ਨੂੰ ਪੁਲਿਸ ਨੇ ਕੀਤਾ ਰਿਹਾਅ

ਆਪਰੇਸ਼ਨ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਕਈ ਨੌਜਵਾਨਾਂ ਨੂੰ ਹਿਰਾਸਤ ’ਚ ਲਿਆ ਗਿਆ ਸੀ । ਜਿਨ੍ਹਾਂ ’ਚ ਭਾਈ ਦਵਿੰਦਰ ਸਿੰਘ ਖਾਲਸਾ ਵੀ ਸ਼ਾਮਲ ਸੀ ਜਿਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

By  Aarti March 26th 2023 05:46 PM

ਵਿੱਕੀ ਅਰੋੜਾ (ਹੁਸ਼ਿਆਰਪੁਰ, 26 ਮਾਰਚ): ਆਪਰੇਸ਼ਨ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਕਈ ਨੌਜਵਾਨਾਂ ਨੂੰ ਹਿਰਾਸਤ ’ਚ ਲਿਆ ਗਿਆ ਸੀ ਜਿਸ ਤਹਿਤ ਹੁਸ਼ਿਆਰਪੁਰ  ਦੇ ਸ਼ਹਿਰ ਮੁਕੇਰੀਆਂ ਤੋਂ ਵੀ ਸਿੱਖ ਆਗੂ ਭਾਈ ਦਵਿੰਦਰ ਸਿੰਘ ਖਾਲਸਾ ਨੂੰ ਹੁਸ਼ਿਆਰਪੁਰ ਪੁਲਿਸ ਵਲੋਂ ਬੀਤੀ 19 ਮਾਰਚ ਨੂੰ ਹਿਰਾਸਤ ਚ ਲੈ ਕੇ ਕੇਂਦਰੀ ਜੇਲ੍ਹ ’ਚ ਭੇਜਿਆ ਗਿਆ ਸੀ ਤੇ ਹੁਣ ਪੁਲਿਸ ਵਲੋਂ ਭਾਈ ਦਵਿੰਦਰ ਸਿੰਘ ਖਾਲਸਾ ਨੂੰ ਜੇਲ੍ਹ ਚੋਂ ਰਿਹਾਅ ਕਰ ਦਿੱਤਾ ਗਿਆ ਹੈ। 

ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਿੱਖ ਸੰਸਥਾ ਦੇ ਆਗੂ ਭਾਈ ਸੁਖਜੀਤ ਸਿੰਘ ਖੋਸੇ ਅਤੇ ਭਾਈ ਪਰਮਜੀਤ ਸਿੰਘ ਖਾਲਸਾ ਜੇਲ੍ਹ ਚੋਂ ਰਿਹਾਅ ਹੋਣ ਤੇ ਦਵਿੰਦਰ ਸਿੰਘ ਖਾਲਸਾ ਨੂੰ ਲੈਣ ਪਹੁੰਚੇ। ਗੱਲਬਾਤ ਦੌਰਾਨ ਭਾਈ ਦਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਪੁਲਿਸ ਵਲੋਂ ਪੁੱਛਗਿਛ ਲਈ ਉਨ੍ਹਾਂ ਨੂੰ ਲਿਆਂਦਾ ਗਿਆ ਸੀ ਤੇ ਉਨ੍ਹਾਂ ਅੰਮ੍ਰਿਤਪਾਲ ਸਿੰਘ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਜਾਣ ਪਛਾਣ ਨਹੀਂ ਹੈ ਤੇ ਨਾ ਹੀ ਅੱਜ ਤੱਕ ਉਹ  ਕਦੇ ਅੰਮ੍ਰਿਤਪਾਲ ਸਿੰਘ ਨੂੰ ਮਿਲੇ ਹਨ।

ਇਸ ਮੌਕੇ ਭਾਈ ਸਖਜੀਤ ਸਿੰਘ ਖੋਸੇ ਨੇ ਦੱਸਿਆ ਕਿ ਦਵਿੰਦਰ ਸਿੰਘ ਖਾਲਸਾ ਦੀ ਰਿਹਾਈ ਨੂੰ ਲੈ ਕੇ ਐਸਐਸਪੀ ਸਰਤਾਜ ਸਿੰਘ ਚਾਹਲ ਵਲੋਂ ਵੀ ਸਹਿਯੋਗ ਦਿੱਤਾ ਗਿਆ ਹੈ ਅਤੇ ਰਿਹਾਈ ਲਈ ਉਹ ਹੁਸ਼ਿਆਰਪੁਰ ਪ੍ਰਸ਼ਾਸਨ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫਤ ’ਚੋਂ ਬਾਹਰ ਹੈ ਤਾਂ ਉਸਨੂੰ ਤੁਰੰਤ ਪੇਸ਼ ਹੋਣਾ ਚਾਹੀਦਾ ਹੈ ਅਤੇ ਜੇਕਰ ਉਹ ਪੁਲਿਸ ਦੀ ਹਿਰਾਸਤ ’ਚ ਹੈ ਤਾਂ ਪੁਲਿਸ ਨੂੰ ਵੀ ਸਥਿਤੀ ਸਾਫ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: Mann Ki Baat: PM ਮੋਦੀ ਨੇ 'ਮਨ ਕੀ ਬਾਤ' ’ਚ ਅੰਮ੍ਰਿਤਸਰ ਦੇ ਇਸ ਸਿੱਖ ਪਰਿਵਾਰ ਦੀ ਕੀਤੀ ਤਾਰੀਫ਼

Related Post