Pakistan ਗਈ ਸਿੱਖ ਸ਼ਰਧਾਲੂ ਸਰਬਜੀਤ ਕੌਰ ਅਤੇ ਉਸਦਾ ਪਾਕਿਸਤਾਨੀ ਪਤੀ ਨਨਕਾਣਾ ਸਾਹਿਬ ਚ ਗ੍ਰਿਫਤਾਰ

Sikh pilgrim Sarabjit Kaur arrested : ਪਾਕਿਸਤਾਨ 'ਚ ਵਿਆਹ ਕਰਵਾਉਣ ਵਾਲੀ ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪਾਕਿਸਤਾਨ ਸਰਕਾਰ ਨੇ ਹੁਣ ਸਰਬਜੀਤ ਕੌਰ ਨੂੰ ਭਾਰਤ ਵਾਪਸ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਬਜੀਤ ਕੌਰ ਨੂੰ ਸਰਹੱਦ ਰਾਹੀ ਕਿਸੇ ਵੇਲੇ ਵੀ ਭਾਰਤ ਵਾਪਸ ਭੇਜਿਆ ਜਾ ਸਕਦਾ ਹੈ

By  Shanker Badra January 5th 2026 11:03 AM

Sikh pilgrim Sarabjit Kaur arrested : ਪਾਕਿਸਤਾਨ 'ਚ ਵਿਆਹ ਕਰਵਾਉਣ ਵਾਲੀ ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪਾਕਿਸਤਾਨ ਸਰਕਾਰ ਨੇ ਹੁਣ ਸਰਬਜੀਤ ਕੌਰ ਨੂੰ ਭਾਰਤ ਵਾਪਸ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਬਜੀਤ ਕੌਰ ਨੂੰ ਸਰਹੱਦ ਰਾਹੀ ਕਿਸੇ ਵੇਲੇ ਵੀ ਭਾਰਤ ਵਾਪਸ ਭੇਜਿਆ ਜਾ ਸਕਦਾ ਹੈ। 

ਸਰਬਜੀਤ ਕੌਰ 4 ਨਵੰਬਰ 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਪਾਕਿਸਤਾਨ ਗਈ ਸੀ। ਓਥੇ ਜਾ ਕੇ ਉਸਨੇ ਪਾਕਿਸਤਾਨੀ ਨੌਜਵਾਨ ਨਾਸਿਰ ਹੁਸੈਨ ਨਾਲ ਨਿਕਾਹ ਕਰਵਾਇਆ ਸੀ ਅਤੇ ਨਿਕਾਹ ਤੋਂ ਬਾਅਦ ਉਸਨੇ ਆਪਣੇ ਨਾਮ ਨੂਰ ਹੁਸੈਨ ਰੱਖ ਲਿਆ ਸੀ। ਸਰਬਜੀਤ ਕੌਰ ਦਾ ਤੀਰਥ ਯਾਤਰੀ ਵੀਜ਼ਾ 'ਸਿੰਗਲ ਐਂਟਰੀ' ਸੀ ਅਤੇ ਉਸ ਦੀ ਮਿਆਦ ਖ਼ਤਮ ਹੋ ਚੁੱਕੀ ਹੈ। 

ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਅਤੇ ਪੰਜਾਬ ਸੂਬੇ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਅਨੁਸਾਰ ਇਹ ਗ੍ਰਿਫ਼ਤਾਰੀ ਬੀਤੇ ਦਿਨ ਨਨਕਾਣਾ ਸਾਹਿਬ ਦੇ ਪਿੰਡ ਪਹੇੜੇ ਵਾਲੀ ਵਿੱਚ ਕੀਤੀ ਗਈ। ਇੰਟੈਲੀਜੈਂਸ ਬਿਊਰੋ (IBD) ਅਤੇ ਸਥਾਨਕ ਪੁਲਿਸ ਨੇ ਇੱਕ ਸਾਂਝੀ ਕਾਰਵਾਈ ਦੌਰਾਨ ਜੋੜੇ ਨੂੰ ਹਿਰਾਸਤ ਵਿੱਚ ਲਿਆ।

ਦੱਸ ਦੇਈਏ ਕਿ ਸਰਬਜੀਤ ਕੌਰ ਅਤੇ ਨਾਸਿਰ ਹੁਸੈਨ ਸਾਲ 2016 ਤੋਂ ਟਿਕਟੋਕ ਰਾਹੀਂ ਇੱਕ-ਦੂਜੇ ਦੇ ਸੰਪਰਕ ਵਿੱਚ ਸਨ। ਸਰਬਜੀਤ ਕੌਰ ਨੇ ਪਹਿਲਾਂ ਵੀ ਕਈ ਵਾਰ ਵੀਜ਼ਾ ਲੈਣ ਦੀ ਕੋਸ਼ਿਸ਼ ਕੀਤੀ ਸੀ ਪਰ ਕਾਨੂੰਨੀ ਕਾਰਨਾਂ ਕਰਕੇ ਅਰਜ਼ੀਆਂ ਰੱਦ ਹੋ ਗਈਆਂ ਸਨ। ਸਰਬਜੀਤ ਕੌਰ ਪੰਜਾਬ ਦੇ ਕਪੂਰਥਲਾ ਦੀ ਰਹਿਣ ਵਾਲੀ ਹੈ ਤੇ 4 ਨਵੰਬਰ 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਜਥੇ ਨਾਲ ਪਾਕਿਸਤਾਨ ਗਈ ਸੀ।


 

Related Post