Amritsar : ਵਿਸਾਖੀ ਮਨਾਉਣ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਪਰਤਿਆ

Amritsar : ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਦੋਵੇਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕੀ ਗੁਰੂਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵੀਜੇ ਲਗਾਏ ਜਾਣ ਤਾਂ ਜੋ ਸ਼ਰਧਾਲੂ ਆਪਣੇ ਗੁਰੂਧਾਮਾਂ ਦਰਸ਼ਣ ਦੀਦਾਰੇ ਕਰ ਸਕਣ।

By  KRISHAN KUMAR SHARMA April 19th 2026 05:40 PM -- Updated: April 19th 2026 05:42 PM

Amritsar : ਅੰਮ੍ਰਿਤਸਰ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀ ਵਿਸਾਖੀ ਦਾ ਤਿਉਹਾਰ ਮਨਾ ਕੇ ਵਾਪਸ ਪਰਤਿਆ, ਜਿਸ ਦੌਰਾਨ ਉਨ੍ਹਾਂ ਨੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਬਹੁਤ ਖੁਸ਼ੀ ਹੈ ਕਿ ਉਹ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਪਰਤੇ ਹਨ ਅਤੇ ਬਹੁਤ ਖੁਸ਼ੀ ਹੈ ਕਿ ਪਾਕਿਸਤਾਨ ਦੀ ਧਰਤੀ ਤੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਕੇ ਆਏ ਹਨ ਅਤੇ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ ਜਿਹੜਾ ਸਾਨੂੰ ਵੀਜ਼ੇ ਦਿੱਤੇ ਗਏ।

ਸ਼ਰਧਾਲੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਸਰਕਾਰਾਂ ਦੇ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਦੇ ਕਾਰਨ ਸਾਨੂੰ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਸਰਕਾਰ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਅਟਾਰੀ-ਵਾਹਗਾ ਸਰਹੱਦ ਦੇ ਕੁੱਝ ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਦੋਵੇਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕੀ ਗੁਰੂਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵੀਜੇ ਲਗਾਏ ਜਾਣ ਤਾਂ ਜੋ ਸ਼ਰਧਾਲੂ ਆਪਣੇ ਗੁਰੂਧਾਮਾਂ ਦਰਸ਼ਣ ਦੀਦਾਰੇ ਕਰ ਸਕਣ।

ਦੱਸ ਦਈਏ ਕਿ 10 ਅਪ੍ਰੈਲ ਨੂੰ ਵਿਸਾਖੀ ਮੌਕੇ ਕੁੱਲ 2800 ਦੇ ਕਰੀਬ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ ਸੀ, ਜਿਸ ਵਿੱਚ 1700 ਤੋਂ ਵੱਧ ਸ਼ਰਧਾਲੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਸਨ। ਇਸਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਹੀ ਸ਼ਰਧਾਲੂਆਂ ਨੂੰ ਵਿਸ਼ੇਸ਼ ਤੌਰ 'ਤੇ ਲਿਆਉਣ ਲਈ ਬੱਸਾਂ ਭੇਜੀਆਂ ਗਈਆਂ ਸਨ ਅਤੇ ਜਥੇ ਦੇ ਲਈ ਲੰਗਰ ਦਾ ਖਾਸ ਪ੍ਰਬੰਧ ਸੀ।

Related Post