Bathinda ’ਚ ਸਿੱਖ ਪ੍ਰਚਾਰਕ ’ਤੇ ਕਾਤਲਾਨਾ ਹਮਲਾ, ਕੇਸਾਂ ਤੇ ਦਸਤਾਰ ਦੀ ਵੀ ਕੀਤੀ ਬੇਅਦਬੀ

ਪੀੜਤ ਸਿੱਖ ਪ੍ਰਚਾਰਕ ਰਘਵੀਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ 7:30 ਵਜੇ ਦੇ ਕਰੀਬ ਆਪਣੇ ਘਰ ਕਿਸੇ ਕੰਮ ਲਈ ਇੱਕ ਮਿਸਤਰੀ ਅਮਰਜੀਤ ਸਿੰਘ ਨੂੰ ਬੁਲਾਉਣ ਲਈ ਗਿਆ ਸੀ। ਇਸ ਦੌਰਾਨ ਪਿੰਡ ਦੇ ਦੋ ਅੰਮ੍ਰਿਤਧਾਰੀ ਵਿਅਕਤੀ ਹਰਦੀਪ ਸਿੰਘ ਅਤੇ ਜਸਵੰਤ ਸਿੰਘ ਪਹੁੰਚੇ ਅਤੇ ਬਿਨਾਂ ਕਿਸੇ ਕਾਰਨ ਉਸ 'ਤੇ ਹਮਲਾ ਕਰ ਦਿੱਤਾ।

By  Aarti February 18th 2026 01:03 PM

Bathinda News : ਨੇਹੀਆਂਵਾਲਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਖਿਆਲੀਵਾਲਾ ਵਿੱਚ ਇੱਕ ਘਟਨਾ ਵਾਪਰੀ, ਜਿੱਥੇ ਇੱਕ ਅੰਮ੍ਰਿਤਧਾਰੀ ਸਿੱਖ ਪ੍ਰਚਾਰਕ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਹੀ ਇਸ ਹਮਲੇ ਦੌਰਾਨ ਸਿੱਖ ਪ੍ਰਚਾਰਕ ਦੇ ਕੇਸਾਂ ਦਾ ਕਤਲ ਅਤੇ ਦਸਤਾਰ ਦੀ ਬੇਅਦਬੀ ਵੀ ਕੀਤੀ ਗਈ ਹੈ। 

ਪੀੜਤ ਸਿੱਖ ਪ੍ਰਚਾਰਕ ਰਘਵੀਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ 7:30 ਵਜੇ ਦੇ ਕਰੀਬ ਆਪਣੇ ਘਰ ਕਿਸੇ ਕੰਮ ਲਈ ਇੱਕ ਮਿਸਤਰੀ ਅਮਰਜੀਤ ਸਿੰਘ ਨੂੰ ਬੁਲਾਉਣ ਲਈ ਗਿਆ ਸੀ। ਇਸ ਦੌਰਾਨ ਪਿੰਡ ਦੇ ਦੋ ਅੰਮ੍ਰਿਤਧਾਰੀ ਵਿਅਕਤੀ ਹਰਦੀਪ ਸਿੰਘ ਅਤੇ ਜਸਵੰਤ ਸਿੰਘ ਪਹੁੰਚੇ ਅਤੇ ਬਿਨਾਂ ਕਿਸੇ ਕਾਰਨ ਉਸ 'ਤੇ ਹਮਲਾ ਕਰ ਦਿੱਤਾ।

ਪੀੜਤ ਨੇ ਦੱਸਿਆ ਕਿ ਮੁਲਜ਼ਮ ਨੇ ਉਸਦੀ ਦਸਤਾਰ ਉਤਾਰ ਦਿੱਤੀ ਅਤੇ ਕੈਂਚੀ ਨਾਲ ਉਸਦੇ ਕੇਸ ਅਤੇ ਦਾੜ੍ਹੀ ਦਾ ਕਤਲ ਕਰ ਦਿੱਤਾ। ਜਦੋਂ ਉਸਨੇ ਅਤੇ ਮਿਸਤਰੀ ਅਮਰਜੀਤ ਸਿੰਘ ਨੇ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਨ੍ਹਾਂ 'ਤੇ ਕੈਂਚੀ ਨਾਲ ਹਮਲਾ ਕਰ ਦਿੱਤਾ, ਕੁੱਟਮਾਰ ਕੀਤੀ ਅਤੇ ਮੌਕੇ ਤੋਂ ਭੱਜ ਗਏ। ਦੱਸ ਦਈਏ ਕਿ ਹਮਲੇ ਤੋਂ ਬਾਅਦ, ਪੀੜਤ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਪੀੜਤ ਦੇ ਬਿਆਨ ਦੇ ਆਧਾਰ 'ਤੇ, ਨੇਹੀਆਂਵਾਲਾ ਪੁਲਿਸ ਸਟੇਸ਼ਨ ਦੇ ਇੰਚਾਰਜ ਦਿਲਬਾਗ ਸਿੰਘ ਨੇ ਕਿਹਾ ਕਿ ਖਿਆਲੀਵਾਲਾ ਪਿੰਡ ਦੇ ਰਹਿਣ ਵਾਲੇ ਤਿੰਨ ਵਿਅਕਤੀਆਂ, ਹਰਦੀਪ ਸਿੰਘ, ਜਸਵੰਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਖਿਲਾਫ ਆਈਪੀਸੀ ਦੀ ਧਾਰਾ 299, 351(2), 115(2), ਅਤੇ 61(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।

ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ, ਉੱਘੇ ਸਿੱਖ ਪ੍ਰਚਾਰਕ ਪੰਥਪ੍ਰੀਤ ਸਿੰਘ ਖਾਲਸਾ ਅਤੇ ਹਰਦੀਪ ਸਿੰਘ, ਸਿੱਖ ਪ੍ਰਚਾਰਕ, ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਦੀਆਂ ਅਜਿਹੀਆਂ ਕਾਰਵਾਈਆਂ ਬਹੁਤ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੀਆਂ ਧਾਰਮਿਕ ਅਤੇ ਸਮਾਜਿਕ ਪਰੰਪਰਾਵਾਂ ਦੇ ਖਿਲਾਫ ਹਨ ਅਤੇ ਮੁਲਜ਼ਮਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : Chandigarh CBI ਅਦਾਲਤ ’ਚ ਚੱਲੇਗਾ ਮੁਅੱਤਲ DIG ਹਰਚਰਨ ਸਿੰਘ ਭੁੱਲਰ ਦਾ ਕੇਸ ,ਪੜ੍ਹੋ ਪੂਰਾ ਮਾਮਲਾ

Related Post