ਉੱਘੇ ਸਿੱਖ ਵਿਦਵਾਨ ਤੇ ਭਾਈ ਗੁਰਦਾਸ ਇੰਸਟੀਚਿਊਟ ਆਫ ਐਡਵਾਂਸਡ ਸਿੱਖ ਸਟੱਡੀਜ਼ ਦੇ ਮੁਖੀ ਭਾਈ ਹਰਸਿਮਰਨ ਸਿੰਘ ਦਿਹਾਂਤ
Bhai Harsimran Singh Passes Away : ਦੱਸਣਯੋਗ ਹੈ ਕਿ ਭਾਈ ਹਰਸਿਮਰਨ ਸਿੰਘ ਨੇ 19 ਦੇ ਕਰੀਬ ਕਿਤਾਬਾਂ ਸਿੱਖ ਪੰਥ ਦੀ ਝੋਲੀ ਵਿੱਚ ਪਾਈਆਂ ਹਨ। ਜਦੋਂ ਕਿ ਉਹ ਹੁਣ ਆਪਣੀ ਸਵੈਜੀਵਨੀ ਲਿਖ ਰਹੇ ਸਨ, ਜਿਸ ਦੌਰਾਨ ਇਹ ਭਾਣਾ ਵਰਤ ਗਿਆ। ਉਨ੍ਹਾਂ ਦੇ ਦਿਹਾਂਤ 'ਤੇ ਸਿੱਖ ਜਗਤ ਦੀਆਂ ਕਈ ਸ਼ਖਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।
Bhai Harsimran Singh Passes Away : ਸਿੱਖ ਜਗਤ ਨੂੰ ਵੀਰਵਾਰ ਉਸ ਸਮੇਂ ਵੱਡਾ ਘਾਟਾ ਪਿਆ, ਜਦੋਂ ਉੱਘੇ ਸਿੱਖ ਵਿਦਵਾਨ ਅਤੇ ਭਾਈ ਗੁਰਦਾਸ ਇੰਸਟੀਚਿਊਟ ਆਫ ਐਡਵਾਂਸਡ ਸਿਖ ਸਟੱਡੀਜ਼ ਦੇ ਮੁਖੀ ਭਾਈ ਹਰਸਿਮਰਨ ਸਿੰਘ (75) ਦਾ ਦਿਲ ਦੀ ਗਤੀ ਰੁਕ ਜਾਣ ਕਾਰਨ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਅਧਰੰਗ ਦੀ ਬਿਮਾਰੀ ਨਾਲ ਪੀੜਿਤ ਸਨ। ਦੱਸਣਯੋਗ ਹੈ ਕਿ ਭਾਈ ਹਰਸਿਮਰਨ ਸਿੰਘ ਨੇ 19 ਦੇ ਕਰੀਬ ਕਿਤਾਬਾਂ ਸਿੱਖ ਪੰਥ ਦੀ ਝੋਲੀ ਵਿੱਚ ਪਾਈਆਂ ਹਨ। ਜਦੋਂ ਕਿ ਉਹ ਹੁਣ ਆਪਣੀ ਸਵੈਜੀਵਨੀ ਲਿਖ ਰਹੇ ਸਨ, ਜਿਸ ਦੌਰਾਨ ਇਹ ਭਾਣਾ ਵਰਤ ਗਿਆ। ਉਨ੍ਹਾਂ ਦੇ ਦਿਹਾਂਤ 'ਤੇ ਸਿੱਖ ਜਗਤ ਦੀਆਂ ਕਈ ਸ਼ਖਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਕਿਹਾ ਕਿ ਦਲ ਖਾਲਸਾ ਦੇ ਮੋਹਰੀ ਪੰਚਾਂ ਵਿੱਚੋਂ ਇੱਕ, ਉੱਘੇ ਸਿੱਖ ਵਿਦਵਾਨ ਅਤੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਡਵਾਂਸ ਸਿੱਖ ਸਟਡੀਜ਼ ਦੇ ਮੁਖੀ ਭਾਈ ਹਰਸਿਮਰਨ ਸਿੰਘ ਜੋ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਉਨ੍ਹਾਂ ਦੇ ਅਕਾਲ ਚਲਾਣੇ ਉੱਤੇ ਗਹਿਰਾ ਦੁੱਖ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਜਦੋਂ ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋਇਆ ਸੀ ਤਾਂ ਉਨ੍ਹਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ ਸੀ। ਅਜਿਹੇ ਵਿਦਵਾਨ ਪੰਥ ਵਿੱਚ ਵਿਰਲੇ ਹਨ ਜਿਨ੍ਹਾਂ ਨੇ ਖ਼ਾਲਸਾ ਪੰਥ ਦੀ ਸੇਵਾ ਕਰਦਿਆਂ ਬਹੁਤ ਸਾਰਾ ਸਾਹਿਤ ਕੌਮ ਨੂੰ ਦਿੱਤਾ। ਆਪਣੇ ਅੰਤਿਮ ਸਮੇਂ ਮੌਕੇ ਵੀ ਭਾਈ ਸਾਹਿਬ ਇੱਕ ਪੁਸਤਕ ਉੱਤੇ ਕਾਰਜ ਕਰ ਰਹੇ ਸਨ, ਜੋ ਸ਼ਾਇਦ ਉਹ ਪੂਰੀ ਕਰ ਚੁੱਕੇ ਹਨ। ਉਮੀਦ ਹੈ ਕਿ ਉਹ ਵੀ ਆਉਣ ਵਾਲੇ ਸਮੇਂ ਵਿੱਚ ਖ਼ਾਲਸਾ ਪੰਥ ਦੀ ਝੋਲੀ ਪਵੇਗੀ।
ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕਰਦਿਆਂ ਕਰਤਾ ਪੁਰਖ ਅੱਗੇ ਬੇਨਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।