ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ, ਨਹੀਂ ਰਹੇ ਉੱਘੇ ਸਿੱਖ ਵਿਦਵਾਨ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ

Dr Rattan Singh Jaggi passes away : ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਅੱਜ ਸਾਨੂੰ ਸਦੀਵੀਂ ਵਿਛੋੜਾ ਦੇ ਗਏ। ਉਹ 98 ਵਰ੍ਹਿਆਂ ਦੇ ਸਨ। ਉਹ ਪਿੱਛਲੇ ਥੋੜ੍ਹੇ ਅਰਸੇ ਤੋਂ ਬਿਮਾਰ ਸਨ। ਉਹ ਆਪਣੇ ਪਿੱਛੇ ਸਾਹਿਤ ਜਗਤ ਲਈ ਆਪਣੀਆਂ ਲਿਖਤਾਂ ਦੇ ਰੂਪ ਵਿੱਚ ਅਨਮੋਲ ਖ਼ਜ਼ਾਨਾ ਛੱਡ ਗਏ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

By  KRISHAN KUMAR SHARMA May 22nd 2025 04:37 PM -- Updated: May 22nd 2025 04:41 PM

Dr Rattan Singh Jaggi passes away : ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਅੱਜ ਸਾਨੂੰ ਸਦੀਵੀਂ ਵਿਛੋੜਾ ਦੇ ਗਏ। ਉਹ 98 ਵਰ੍ਹਿਆਂ ਦੇ ਸਨ। ਉਹ ਪਿੱਛਲੇ ਥੋੜ੍ਹੇ ਅਰਸੇ ਤੋਂ ਬਿਮਾਰ ਸਨ। ਉਹ ਆਪਣੇ ਪਿੱਛੇ ਸਾਹਿਤ ਜਗਤ ਲਈ ਆਪਣੀਆਂ ਲਿਖਤਾਂ ਦੇ ਰੂਪ ਵਿੱਚ ਅਨਮੋਲ ਖ਼ਜ਼ਾਨਾ ਛੱਡ ਗਏ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਪਰਿਵਾਰ ਵਿੱਚ ਉਹ ਪਿੱਛੇ ਆਪਣੀ ਧਰਮ ਪਤਨੀ ਦਾ ਡਾ ਗੁਰਸ਼ਰਨ ਕੌਰ ਜੱਗੀ (ਸੇਵਾ ਮੁਕਤ ਪ੍ਰਿੰਸੀਪਲ, ਸਰਕਾਰੀ ਕਾਲਜ ਲੜਕੀਆਂ, ਪਟਿਆਲਾ), ਪੁੱਤਰ ਮਾਲਵਿੰਦਰ ਸਿੰਘ ਜੱਗੀ (ਸੇਵਾ ਮੁਕਤ ਆਈ.ਏ.ਐਸ.) ਛੱਡ ਗਏ ਹਨ।

ਡਾ. ਰਤਨ ਸਿੰਘ ਜੱਗੀ ਦਾ ਨਾਂ ਪੰਜਾਬੀ ਅਤੇ ਹਿੰਦੀ ਸਾਹਿਤ ਦੇ ਉੱਘੇ ਵਿਦਵਾਨਾਂ ਅਤੇ ਗੁਰਮਤਿ ਤੇ ਭਗਤੀ ਲਹਿਰ ਦੇ ਮਾਹਰਾਂ ਵਿੱਚ ਸ਼ੁਮਾਰ ਹੈ। ਉਨ੍ਹਾਂ 150 ਤੋਂ ਵੱਧ ਕਿਤਾਬਾਂ ਲਿਖੀਆਂ ਹਨ।

ਸਾਹਿਤ ਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਸਦਕਾ ਉਨ੍ਹਾਂ ਨੂੰ ਭਾਰਤ ਸਰਕਾਰ ਨੇ ਪਦਮ ਸ਼੍ਰੀ, ਸਾਹਿਤ ਅਕਾਦਮੀ ਨੇ ਕੌਮੀ ਪੁਰਸਕਾਰ, ਪੰਜਾਬ ਸਰਕਾਰ ਨੇ ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ ਨਾਲ ਸਨਮਾਨਿਆ। ਦਿੱਲੀ, ਹਰਿਆਣਾ ਤੇ ਉਤਰ ਪ੍ਰਦੇਸ਼ ਦੀਆਂ ਸਰਕਾਰਾਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਤ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਆਨਰੇਰੀ ਡੀ. ਲਿਟ ਦੀ ਡਿਗਰੀ ਵੀ ਪ੍ਰਦਾਨ ਕੀਤੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਗਿਆਨ ਰਤਨ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ।

ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਠ ਵਾਰ ਪਹਿਲਾ ਪੁਰਸਕਾਰ ਹਾਸਲ ਕਰਨ ਤੋਂ ਇਲਾਵਾ ਵੱਖ-ਵੱਖ ਸਾਹਿਤ ਅਕਾਦਮੀਆਂ, ਵਿੱਦਿਅਕ, ਸਾਹਿਤਕ ਤੇ ਧਾਰਮਿਕ ਸੰਸਥਾਵਾਂ, ਸਰਕਾਰੀ ਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਵੀ ਸਨਮਾਨ ਮਿਲੇ।

Related Post