Sikh ਸਟੂਡੈਂਟਸ ਫੈਡਰੇਸ਼ਨ ਨੇ ਪੰਥਕ ਰਾਜਨੀਤੀ ਚ ਅਹਿਮ ਭੂਮਿਕਾ ਅਦਾ ਕੀਤੀ : ਸੁਖਬੀਰ ਸਿੰਘ ਬਾਦਲ

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੰਥਕ ਰਾਜਨੀਤੀ ਵਿਚ ਅਹਿਮ ਭੂਮਿਕਾ ਅਦਾ ਕੀਤੀ ਹੈ ਤੇ ਉਹਨਾਂ ਨੇ ਸਾਰੇ ਧੜਿਆਂ ਨੂੰ ਅਪੀਲ ਕੀਤੀ ਕਿ ਸਾਂਝੇ ਪੰਥਕ ਟੀਚਿਆਂ ਦੀ ਪ੍ਰਾਪਤੀ ਵਾਸਤੇ ਉਹ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਣ। ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਾਲੀ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਮੀਟਿੰਗ ਨੂੰ ਸੰਬੋਧਨ ਕੀਤਾ

By  Shanker Badra August 25th 2025 09:13 PM

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੰਥਕ ਰਾਜਨੀਤੀ ਵਿਚ ਅਹਿਮ ਭੂਮਿਕਾ ਅਦਾ ਕੀਤੀ ਹੈ ਤੇ ਉਹਨਾਂ ਨੇ ਸਾਰੇ ਧੜਿਆਂ ਨੂੰ ਅਪੀਲ ਕੀਤੀ ਕਿ ਸਾਂਝੇ ਪੰਥਕ ਟੀਚਿਆਂ ਦੀ ਪ੍ਰਾਪਤੀ ਵਾਸਤੇ ਉਹ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਣ।  ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਾਲੀ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਮੀਟਿੰਗ ਨੂੰ ਸੰਬੋਧਨ ਕੀਤਾ। 

ਉਹਨਾਂ ਕਿਹਾ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੰਥ ਦਾ ਨੈਤਿਕ ਧੁਰਾ ਬਣ ਕੇ ਪੰਥਕ ਰਾਜਨੀਤੀ ਵਿਚ ਅਹਿਮ ਭੂਮਿਕਾ ਅਦਾ ਕੀਤੀ ਹੈ। ਉਹਨਾਂ ਨੇ ਫੈਡਰੇਸ਼ਨ ਦੇ ਸਾਰੇ ਧੜਿਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਣ ਤੋਂ ਜੋ ਸਾਂਝੇ ਟੀਚਿਆਂ ਦੀ ਪ੍ਰਾਪਤੀ ਵਾਸਤੇ ਕੰਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਫੈਡਰੇਸ਼ਨ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। 

ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਫੈਡਰੇਸ਼ਨ ਹਮੇਸ਼ਾ ਅਕਾਲੀ ਦਲ ਨਾਲ ਚੱਟਾਨ ਵਾਂਗੂ ਖੜ੍ਹੀ ਹੋਈ ਹੈ ਤੇ ਅਕਾਲੀ ਦਲ ਹੀ ਪੰਥ ਦੀ ਨੁਮਾਇੰਦਾ ਜਮਾਤ ਹੈ। ਉਹਨਾਂ ਦੱਸਿਆ ਕਿ ਫੈਡਰੇਸ਼ਨ ਨੇ ਸੂਬੇ ਭਰ ਵਿਚ ਨਵੀਂਆਂ ਇਕਾਈਆਂ ਸਥਾਪਿਤ ਕੀਤੀਆਂ ਹਨ ਅਤੇ ਇਹ ਪੰਥਕ ਕਦਰਾਂ ਕੀਮਤਾਂ ਦੀ ਮਜ਼ਬੂਤੀ ਵਾਸਤੇ ਜ਼ਮੀਨੀ ਪੱਧਰ ’ਤੇ ਲਹਿਰ ਸ਼ੁਰੂ ਕਰੇਗੀ। ਫੈਡਰੇਸ਼ਨ ਨੇ ਅਕਾਲੀ ਦਲ ਦੇ ਪ੍ਰਧਾਨ ਦਾ ’ਕ੍ਰਿਪਾਨ’ ਅਤੇ ’ਸਿਰੋਪਾਓ’ ਨਾਲ ਸਨਮਾਨ ਵੀ ਕੀਤਾ।

Related Post