ਸਿੱਖਾਂ ਨੂੰ ਮਿਲੀ ਪਾਕਿਸਤਾਨ 'ਚ ਵੱਖਰੀ ਕੌਮ ਦੀ ਮਾਨਤਾ

By  Pardeep Singh December 14th 2022 02:31 PM -- Updated: December 14th 2022 02:44 PM

ਪਾਕਿਸਤਾਨ:  ਪਾਕਿਸਤਾਨ ਦੀ ਸਰਵ ਉਚ ਅਦਾਲਤ ਵਲੋਂ ਪਾਕਿਸਤਾਨ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣ ਦਾ ਫ਼ੈਸਲਾ ਕੀਤਾ ਹੈ ਅਤੇ ਹੁਣ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਇੱਕ ਵੱਖਰੀ ਕੌਮ ਵਜੋਂ ਮੰਨਿਆ ਜਾਵੇਗਾ ਅਤੇ ਫਾਰਮ ਵਿੱਚ  ਵੱਖਰੇ ਖ਼ਾਨੇ ਵੀ ਦਰਜ ਕੀਤੇ ਜਾਣਗੇ। 

ਪਾਕਿਸਤਾਨ ਵਿਚ ਵੱਸਦੇ ਸਿੱਖਾਂ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਸੀ ਕਿ, ਉਨ੍ਹਾਂ ਨੂੰ ਇੱਥੇ ਵੱਖਰੀ ਕੌਮ ਵਜੋਂ ਮਾਨਤਾ ਮਿਲਣੀ ਚਾਹੀਦੀ ਹੈ। ਹੁਣ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਨਾਲ ਸਿੱਖਾਂ ਵਿਚ ਭਾਰੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਉਥੇ ਹੀ ਲਹਿੰਦੇ ਪੰਜਾਬ ਤੋਂ ਪੰਜਾਬੀ ਸਾਹਿਤਕਾਰਾਂ ਨੇ ਵੀ ਇਸ ਤੇ ਖ਼ੁਸ਼ੀ ਦਾ ਇਜਹਾਰ ਕਰਦਿਆਂ ਹੋਇਆ ਅਦਾਲਤ ਦਾ ਸ਼ੁਕਰਗੁਜ਼ਾਰ ਕੀਤਾ ਹੈ। ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ ਪਾਕਿਸਤਾਨ ਅੰਕੜਾ ਬਿਊਰੋ ਵੱਲੋਂ ਮਰਦਮਸ਼ੁਮਾਰੀ ਫਾਰਮ ਵਿਚ ਸਿੱਖਾਂ ਦੀ ਗਿਣਤੀ ਵਾਸਤੇ ਸਿੱਖ ਭਾਈਚਾਰੇ ਨੂੰ ਇਕ ਵੱਖਰੇ ਖਾਨੇ ਵਿਚ ਦਰਜ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਾਕੀ ਕੌਮਾਂ ਵਿੱਚ ਸਿੱਖਾਂ ਨੂੰ ਆਪਣੀ ਪਛਾਣ ਦੱਸਣੀ ਪੈਂਦੀ ਸੀ, ਜਦੋਂਕਿ ਹੁਣ ਸੁਪਰੀਮ ਕੋਰਟ ਨੇ ਜਨਗਣਨਾ ਵਿਚ ਸੋਧ ਕਰਕੇ ਸਿੱਖਾਂ ਲਈ ਵੱਖਰਾ ਕਾਲਮ ਬਣਾ ਦਿੱਤਾ ਗਿਆ ਹੈ। 

Related Post