Takht Sri Kesgarh Sahib : ਜੈਕਾਰਿਆਂ ਦੀ ਗੂੰਜ ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਸ਼ੁਰੂ
Takht Sri Kesgarh Sahib : ਸੇਵਾ ਦੀ ਸ਼ੁਰੂਆਤ ਸ੍ਰੀ ਆਨੰਦ ਸਾਹਿਬ ਦੇ ਪਾਠ ਨਾਲ ਹੋਈ ਅਤੇ ਇਸ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਉਪਰੰਤ, ਜੈਕਾਰਿਆਂ ਦੀਆਂ ਗੂੰਜਾਂ ਵਿੱਚ ਸਮੂਹ ਸੰਗਤਾਂ ਨੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਕੀਤੀ।
ਸ੍ਰੀ ਆਨੰਦਪੁਰ ਸਾਹਿਬ (ਬੀ.ਐੱਸ. ਚਾਨਾ) : ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ 'ਚੋਂ ਗਾਰ ਕੱਢਣ ਦੀ ਸੇਵਾ ਅੱਜ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਕੀਤੀ ਗਈ। ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਅਤੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।
ਸੇਵਾ ਦੀ ਸ਼ੁਰੂਆਤ ਸ੍ਰੀ ਆਨੰਦ ਸਾਹਿਬ ਦੇ ਪਾਠ ਨਾਲ ਹੋਈ ਅਤੇ ਇਸ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਉਪਰੰਤ, ਜੈਕਾਰਿਆਂ ਦੀਆਂ ਗੂੰਜਾਂ ਵਿੱਚ ਸਮੂਹ ਸੰਗਤਾਂ ਨੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਕੀਤੀ।
ਇਸ ਮੌਕੇ ਤੇ ਸੰਤ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਨਰਿੰਦਰ ਸਿੰਘ, ਬਾਬਾ ਕੁਲਦੀਪ ਸਿੰਘ, ਗਿਆਨੀ ਸਤਨਾਮ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਬਾਬਾ ਗੁਲਜਾਰ ਸਿੰਘ, ਬਾਬਾ ਸੁੱਖਾ ਸਿੰਘ ਕਰਨਾਲ ਵਾਲੇ, ਬਾਬਾ ਮਹਿੰਦਰ ਸਿੰਘ ਪਿਹੋਵਾ ਵਾਲੇ, ਬਾਬਾ ਲਾਡੀ ਸਿੰਘ ਪਉਂਟਾ ਸਾਹਿਬ ਵਾਲੇ ਅਤੇ ਬਾਬਾ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।
ਇਸ ਤੋਂ ਇਲਾਵਾ, ਮੀਤ ਮੈਨੇਜਰ ਅਮਰਜੀਤ ਸਿੰਘ, ਜਸਵੀਰ ਸਿੰਘ, ਜੇ.ਈ. ਬਲਜਿੰਦਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੂਚਨਾ ਅਫਸਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਸੰਗਤਾਂ ਨੇ ਗਾਰ ਕੱਢਣ ਦੀ ਇਸ ਸੇਵਾ ਨੂੰ ਵੱਡੀ ਭਗਤੀ ਅਤੇ ਉਤਸ਼ਾਹ ਨਾਲ ਨਿਭਾਇਆ।