ਸਿਮਰਨਜੀਤ ਸਿੰਘ ਮਾਨ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ

By  Pardeep Singh November 17th 2022 02:36 PM

ਚੰਡੀਗੜ੍ਹ: ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ। ਪੰਜਾਬ ਸਰਕਾਰ ਦੇ ਪੰਜਾਬ ਵਿਲੇਜ ਕਾਮਨ ਲੈਂਡ ਐਕਟ ਦੇ ਵਿਰੋਧ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ ਰਾਜਪਾਲ ਨਾਲ ਖਾਸ ਗੱਲਬਾਤ ਕੀਤੀ ਹੈ।

ਇਸ ਮੌਕੇ  ਸਿਮਰਨਜੀਤ ਸਿੰਘ ਮਾਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੁਆਰਾ ਕਿਸਾਨਾਂ ਦੀ ਜ਼ਮੀਨਾਂ ਐਕਵਾਇਰ ਕਰਨ ਲਈ ਬਣਾਈ ਗਈ ਪਾਲਿਸੀ ਪੰਜਾਬ ਵਿਲੇਜ ਕਾਮਨ ਲੈਂਡ ਐਕਟ 'ਚ ਸੋਧ ਕਰਨ ਦਾ ਅਸੀ ਵਿਰੋਧ ਕੀਤਾ ਹੈ । ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਰਾਜਪਾਲ ਨੂੰ ਮਿਲ ਕੇ ਇਸ ਕਾਨੂੰਨ ਉੱਤੇ ਵਿਚਾਰ  ਚਰਚਾ ਕੀਤਾ ਹੈ।

ਉਨ੍ਹਾਂ ਕਿਹਾ ਕਿ  ਸਰਕਾਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਕਾਨੂੰਨ ਬਣਾਇਆ ਹੈ, ਹੁਣ ਇਹ ਪੰਚਾਇਤ ਕੋਲ ਚਲਾ ਗਿਆ ਹੈ। ਮਾਨ ਦਾ ਕਹਿਣਾ ਹੈ ਕਿ ਸਰਕਾਰ ਕਿਸਾਨ ਦੀ ਇਜਾਜ਼ਤ ਤੋਂ ਬਿਨਾਂ ਕਿਸੇ ਦੀ ਜ਼ਮੀਨ ਖੋਹ ਨਹੀਂ  ਸਕਦੀ।  ਰਾਜਪਾਲ ਨੇ ਕਿਹਾ ਹੈ ਕਿ ਜੇਕਰ ਤੁਹਾਨੂੰ ਕਿਸੇ ਕਿਸਮ ਦਾ ਇਤਰਾਜ਼ ਹੈ ਤਾਂ ਮੈਨੂੰ ਲਿਖੋ, ਮੈਂ ਇਸ ਬਾਰੇ ਸਰਕਾਰ ਨੂੰ ਸੂਚਿਤ ਕਰਾਂਗਾ। ਮਾਨ ਦਾ ਕਹਿਣਾ ਹੈ  ਕਿ ਪੰਜਾਬ ਵਿੱਚ ਲਾਅ ਐਡ ਆਰਡਰ ਬਿਲਕੁਲ ਖਤਮ ਹੋ ਜਾਂਦਾ ਹੈ।


Related Post