Simranjit Singh Mann ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੇ ਫੈਸਲੇ ’ਤੇ ਚੁੱਕੇ ਸਵਾਲ, ਸੁਖਬੀਰ ਸਿੰਘ ਬਾਦਲ ਦੇ ਹੱਕ ’ਚ ਕੀਤੀ ਗੱਲ
ਦੱਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੇ ਫੈਸਲੇ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਗਲਤ ਹੈ।
Simranjit Singh Mann News : ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੇ ਫੈਸਲੇ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਹੁਣ ਸਿਮਰਨਜੀਤ ਸਿੰਘ ਮਾਨ ਵੱਲੋਂ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੇ ਫੈਸਲੇ ’ਤੇ ਸਵਾਲ ਚੁੱਕੇ ਹਨ। ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਕ ’ਚ ਗੱਲ ਕੀਤੀ ਹੈ।
ਦੱਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੇ ਫੈਸਲੇ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਗਲਤ ਹੈ। ਪੰਜ ਪਿਆਰੇ ਕਿਸੇ ਨੂੰ ਵੀ ਤਨਖਾਹੀਆ ਐਲਾਨ ਨਹੀਂ ਕਰ ਸਕਦੇ।
ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਤਨਖਾਹੀਆ ਐਲਾਨਣ ਵਾਲਿਆਂ ਨੂੰ ਤਲਬ ਕਰ ਸਕਦੇ ਹਨ। ਸ੍ਰੀ ਅਕਾਲ ਤਖਤ ਸਾਹਿਬ ਕੋਲ ਹੀ ਸਿਰਫ ਤਲਬ ਕਰਨ ਦਾ ਅਧਿਕਾਰ ਹੈ।
ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸ੍ਰੀ ਪਟਨਾ ਸਾਹਿਬ ਵਿਖੇ ਪੰਜਾਂ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਪੰਥ 'ਚੋਂ ਛੇਕਣ ਦੀ ਜਿਹੜੀ ਕਾਰਵਾਈ ਕੀਤੀ ਹੈ ਉਹ ਮਾਅਨੇ ਨਹੀਂ ਰੱਖਦੀ, ਕਿਉਂਕਿ ਉਹ ਕਾਰਵਾਈ ਕਰਨ ਦਾ ਅਧਿਕਾਰ ਉਨ੍ਹਾਂ ਕੋਲ ਨਹੀਂ ਹੈ।
ਇਹ ਵੀ ਪੜ੍ਹੋ : Amritsar News : ਗੁਰੂ ਘਰ ਬਾਹਰ ਵਾਪਰੀ ਵੱਡੀ ਵਾਰਦਾਤ, ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਘੇਰ ਚਲਾਈਆਂ ਗੋਲੀਆਂ; ਹੋਈ ਦਰਦਨਾਕ