Canada ‘ਚ ਕਤਲ ਕੀਤੇ ਗਏ ਜੰਡਿਆਲਾ ਗੁਰੂ ਦੇ ਨੌਜਵਾਨ ਦੀ ਇੱਕ ਮਹੀਨੇ ਬਾਅਦ ਪਿੰਡ ਪਹੁੰਚੀ ਮ੍ਰਿਤਕ ਦੇਹ

Jandiala Guru News : ਇੱਕ ਮਹੀਨਾ ਪਹਿਲਾਂ ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਦੇਵੀਦਾਸ ਪੁਰਾ ਦੇ ਨੌਜਵਾਨ ਸਿਮਰਨਜੀਤ ਸਿੰਘ ਸੰਧੂ ਦੀ ਕੈਨੇਡਾ ਵਿੱਚ ਗੋਲੀ ਲੱਗਣ ਕਾਰਨ ਮੌਤ ਹੋਈ ਸੀ। ਅੱਜ ਨੌਜਵਾਨ ਦੀ ਮ੍ਰਿਤਕ ਦੇਹ ਇੱਕ ਮਹੀਨੇ ਬਾਅਦ ਪਿੰਡ ਦੇਵੀਦਾਸ ਪੁਰਾ ਪਹੁੰਚੀ ਅਤੇ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ। ਸੈਂਕੜੇ ਨਮ ਅੱਖਾਂ ਨੇ ਨੌਜਵਾਨ ਨੂੰ ਅੰਤਿਮ ਵਿਦਾਈ ਦਿੱਤੀ

By  Shanker Badra February 14th 2026 07:24 PM

Jandiala Guru News : ਇੱਕ ਮਹੀਨਾ ਪਹਿਲਾਂ ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਦੇਵੀਦਾਸ ਪੁਰਾ ਦੇ ਨੌਜਵਾਨ ਸਿਮਰਨਜੀਤ ਸਿੰਘ ਸੰਧੂ ਦੀ ਕੈਨੇਡਾ ਵਿੱਚ ਗੋਲੀ ਲੱਗਣ ਕਾਰਨ ਮੌਤ ਹੋਈ ਸੀ। ਅੱਜ ਨੌਜਵਾਨ ਦੀ ਮ੍ਰਿਤਕ ਦੇਹ ਇੱਕ ਮਹੀਨੇ ਬਾਅਦ ਪਿੰਡ ਦੇਵੀਦਾਸ ਪੁਰਾ ਪਹੁੰਚੀ ਅਤੇ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ। ਸੈਂਕੜੇ ਨਮ ਅੱਖਾਂ ਨੇ ਨੌਜਵਾਨ ਨੂੰ ਅੰਤਿਮ ਵਿਦਾਈ ਦਿੱਤੀ ।

ਜਾਣਕਾਰੀ ਅਨੁਸਾਰ 22 ਸਾਲਾ ਸਿਮਰਨਜੀਤ ਸਿੰਘ ਸੰਧੂ ਦੇ ਪਰਿਵਾਰ ਨੇ 10 ਅਗਸਤ 2023 ਨੂੰ ਆਪਣੀ ਜ਼ਮੀਨ ਵੇਚ ਦਿੱਤੀ ਸੀ ਤਾਂ ਜੋ ਉਸ ਨੂੰ ਪੜ੍ਹਾਈ ਅਤੇ ਬਿਹਤਰ ਭਵਿੱਖ ਲਈ ਕੈਨੇਡਾ ਭੇਜਿਆ ਜਾ ਸਕੇ ਪਰ ਸਮੇਂ ਨੂੰ ਕੁਝ ਹੋਰ ਵੀ ਮਨਜੂਰ ਸੀ। ਜਦੋਂ ਕੈਨੇਡੀਅਨ ਪੁਲਿਸ ਨੇ ਮ੍ਰਿਤਕ ਸਿਮਰਨਜੀਤ ਸਿੰਘ ਸੰਧੂ ਦੇ ਪਰਿਵਾਰ ਨੂੰ ਫ਼ੋਨ ਕੀਤਾ ਅਤੇ ਦੱਸਿਆ ਕਿ ਇਹ ਖਬਰ ਦਿੱਤੀ ਤਾਂ ਪਰਿਵਾਰ ਟੁੱਟ ਗਿਆ। ਇਹ ਸੁਣ ਕੇ ਪਰਿਵਾਰ ਵਿਚ ਮਾਤਮ ਪਸਰ ਗਿਆ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਸੰਧੂ ਸਾਲ 2023 ਵਿੱਚ ਸਟੱਡੀ ਵੀਜ਼ੇ ’ਤੇ ਕਨੇਡਾ ਗਿਆ ਸੀ ਤਾਂ ਜੋ ਉਹ ਉੱਥੇ ਪੜ੍ਹਾਈ ਕਰਕੇ ਆਪਣੇ ਭਵਿੱਖ ਨੂੰ ਸੁਧਾਰ ਸਕੇ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਰਾਹੀਂ ਇਹ ਦਰਦਨਾਕ ਸੂਚਨਾ ਮਿਲੀ ਸੀ ਕਿ ਸਿਮਰਨਜੀਤ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਿਤਾ ਨੇ ਕੈਨੇਡਾ ਸਰਕਾਰ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸਾਨੂੰ ਇਨਸਾਫ਼ ਦਿੱਤਾ ਜਾਵੇ। 

ਮ੍ਰਿਤਕ ਦੇ ਪਿਤਾ ਨੇ ਮੰਗ ਕੀਤੀ ਕਿ ਓਹਨਾਂ ਦੇ ਪੁੱਤਰ ਦਾ ਕਤਲ ਕੈਨੇਡਾ ਵਿੱਚ ਹੋਇਆ ਸੀ ,ਓਹਨਾਂ ਦੇ ਪੁੱਤਰ ਦੇ ਬਣਦੇ ਪੈਸੇ ਅਤੇ ਜ਼ਰੂਰੀ ਸਮਾਨ ਮੋਬਾਈਲ ਲੈਪਟਾਪ ਸਾਨੂੰ ਦਿੱਤਾ ਜਾਵੇ। ਮ੍ਰਿਤਕ ਦੇ ਪਿਤਾ ਨੇ ਨਮ ਅੱਖਾਂ ਨਾਲ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਮੀਨ ਵੇਚਕੇ ਆਪਣੇ ਪੁੱਤਰ ਦੇ ਉੱਜਵਲ ਭਵਿੱਖ ਨੂੰ ਵੇਖਦੇ ਹੋਏ ਬਾਹਰ ਭੇਜਿਆ ਸੀ ਪਰ ਵਿਦੇਸ਼ ਤੋਂ ਵਾਪਸ ਪਰਤੀ ਤਾਂ ਸਿਰਫ਼ ਉਹਨਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਪਰਤੀ ਹੈ। 

Related Post