Singer Hansraj Raghuwanshi News : ਭਜਨ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਲਾਰੈਂਸ-ਗੋਲਡੀ ਬਰਾੜ ਦਾ ਦੱਸਿਆ ਜਾ ਰਿਹਾ ਸਾਥੀ

ਦੱਸ ਦਈਏ ਕਿ ਮੇਰਾ ਭੋਲਾ ਹੈ ਭੰਡਾਰੀ, ਕਰਤਾ ਨੰਦੀ ਕੀ ਸਵਾਰੀ’ ਭਜਨ ਨਾਲ ਚਰਚਾ ਵਿੱਚ ਆਏ ਗਾਇਕ ਹੰਸਰਾਜ ਰਘੁਵੰਸ਼ੀ ਨੂੰ ਪਰਿਵਾਰ ਸਮੇਤ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

By  Aarti October 26th 2025 11:32 AM -- Updated: October 26th 2025 01:28 PM

Singer Hansraj Raghuwanshi News :  ਸੰਗੀਤ ਜਗਤ ਨਾਲ ਜੁੜੇ ਲੋਕਾਂ ਨੂੰ ਮਿਲ ਰਹੀਆਂ ਧਮਕੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਧਾਰਮਿਕ ਗੀਤ ਗਾਉਣ ਵਾਲੇ ਨਾਮੀ ਗਾਇਕ ਹੰਸਰਾਜ ਰਘੂਵੰਸ਼ੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਿਸ ਕਰਕੇ ਪਰਿਵਾਰ ਖੌਫ 'ਚ ਹੈ।

ਦੱਸ ਦਈਏ ਕਿ ਮੇਰਾ ਭੋਲਾ ਹੈ ਭੰਡਾਰੀ, ਕਰਤਾ ਨੰਦੀ ਕੀ ਸਵਾਰੀ’ ਭਜਨ ਨਾਲ ਚਰਚਾ ਵਿੱਚ ਆਏ ਗਾਇਕ ਹੰਸਰਾਜ ਰਘੁਵੰਸ਼ੀ ਨੂੰ ਪਰਿਵਾਰ ਸਮੇਤ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਨ੍ਹਾਂ ਹੀ ਨਹੀਂ ਉਨ੍ਹਾਂ ਤੋਂ 15 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਗਈ ਹੈ। ਧਮਕੀ ਦੇਣ ਵਾਲੇ ਨੇ ਖੁਦ ਨੂੰ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਦਾ ਕਰੀਬੀ ਦੱਸਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਗਾਇਕ ਦੇ ਮੈਨੇਜਰ ਦੀ ਸ਼ਿਕਾਇਤ 'ਤੇ ਮੁਹਾਲੀ ਜ਼ਿਲ੍ਹੇ ਦੇ ਜੀਰਕਪੁਰ ਥਾਣੇ ਦੀ ਪੁਲਿਸ ਨੇ ਰਾਹੁਲ ਕੁਮਾਰ ਨਾਗਡੇ, ਨਿਵਾਸੀ ਉੱਜੈਨ (ਮੱਧ ਪ੍ਰਦੇਸ਼) ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਬੀਐਨਐਸ ਦੀ ਧਾਰਾ 296, 351(2), 308(5) ਅਤੇ IT ਐਕਟ 67 ਅਧੀਨ ਮਾਮਲਾ ਦਰਜ ਕੀਤਾ ਹੈ। ਇਹ ਸ਼ਿਕਾਇਤ ਗਾਇਕ ਦੇ ਨਿੱਜੀ ਸੁਰੱਖਿਆ ਕਰਮੀ ਵਿਜੈ ਕੁਮਾਰ ਵੱਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : Chandigarh Airport Winter Schedule : ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਦੇ ਸਮੇਂ ’ਚ ਬਦਲਾਅ, ਇੱਥੇ ਪੜ੍ਹੋ ਪੂਰਾ ਸ਼ਡਿਊਲ

Related Post