Jasmine Sandlas YouTube Channel deleted: ਗਾਇਕਾ ਜੈਸਮੀਨ ਸੈਂਡਲਾਸ ਦਾ ਯੂਟਿਊਬ ਚੈਨਲ ਹੋਇਆ ਡਿਲੀਟ, ਦੱਸਿਆ ਜਾ ਰਿਹਾ ਹੈ ਇਹ ਕਾਰਨ

ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਗਾਇਕਾ ਜੈਸਮੀਨ ਸੈਂਡਲਾਸ ਦਾ ਯੂਟਿਊਬ ਚੈਨਲ ਕੁਝ ਦਿਨ ਪਹਿਲਾਂ ਹੈਕ ਹੋ ਗਿਆ ਸੀ ਤੇ ਹੁਣ ਉਸ ਦਾ ਅਕਾਊਂਟ ਡਿਲੀਟ ਹੋ ਗਿਆ ਹੈ।

By  Aarti April 14th 2023 06:22 PM -- Updated: April 14th 2023 06:54 PM

Jasmine Sandlas YouTube Channel deleted: ਮਸ਼ਹੂਰ ਪੰਜਾਬੀ ਗਾਇਕ ਜੈਸਮੀਨ ਸੈਂਡਲਾਸ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੀ ਹੈ। ਉਹ ਕਈ ਵਾਰ ਆਪਣੇ ਬੇਬਾਕ ਬਿਆਨਾਂ ਨੂੰ ਲੈ ਕੇ ਵੀ ਚਰਚਾ 'ਚ ਰਹਿ ਚੁੱਕੀ ਹੈ। ਹਾਲ ਹੀ 'ਚ ਗਾਇਕਾ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਜੈਸਮੀਨ ਸੈਂਡਲਾਸ ਦਾ ਯੂਟਿਊਬ ਚੈਨਲ ਡਿਲੀਟ ਹੋ ਗਿਆ ਹੈ। 

ਜਾਣਕਾਰੀ ਮੁਤਾਬਕ ਗਾਇਕਾ ਦੇ ਯੂਟਿਊਬ ਚੈਨਲ ਨੂੰ ਪਹਿਲਾਂ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਹੈਕ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਸ ਦੇ ਯੂਟਿਊਬ ਚੈਨਲ 'ਤੇ ਕ੍ਰਿਪਟੋ ਬਾਰੇ ਵੀਡੀਓਜ਼ ਅਪਲੋਡ ਹੋਈਆਂ ਸਨ ਤੇ ਹੁਣ ਉਸ ਦਾ ਯੂਟਿਊਬ ਚੈਨਲ ਡਿਲੀਟ ਕਰ ਦਿੱਤਾ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਮਾਮਲੇ 'ਤੇ ਜੈਸਮੀਨ ਸੈਂਡਲਾਸ ਦਾ ਕੋਈ ਬਿਆਨ ਤੇ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। 


ਦੱਸ ਦਈਏ ਕਿ ਹਾਲ ਹੀ 'ਚ ਜੈਸਮੀਨ ਸੈਂਡਲਾਸ ਅਤੇ ਗੁਰ ਸਿੱਧੂ ਦਾ ਨਵਾਂ ਗੀਤ 'ਰੂਟੀਨ' (Routine) ਰਿਲੀਜ਼ ਹੋਇਆ ਹੈ। ਦੱਸ ਦੇਈਏ ਕਿ ਇਸ ਗੀਤ ਤੋਂ ਪਹਿਲਾਂ ਗੁਰ ਸਿੱਧੂ ਅਤੇ ਜੈਸਮੀਨ ਸੈਂਡਲਾਸ ਗੀਤ 'ਬੰਬ ਆਗਿਆ' ਇਕੱਠੇ ਕੀਤਾ ਸੀ। ਇਸ ਗੀਤ ਨੂੰ ਫੈਨਜ਼ ਵੱਲੋਂ ਭਰਵਾ ਹੁੰਗਾਰਾ ਮਿਲਿਆ। ਫਿਲਹਾਲ ਆਪਣੇ ਨਵੇਂ ਗੀਤ ਰਾਹੀਂ ਇਹ ਜੋੜੀ ਮੁੜ ਇੱਕ ਵਾਰ ਫਿਰ ਤੋਂ ਫੈਨਜ਼ ਦਾ ਦਿਲ ਜਿੱਤ ਰਹੀ ਹੈ। ਫੈਨਜ਼ ਨੂੰ  ਇਹ ਗੀਤ ਬਹੁਤ ਪਸੰਦ  ਆ ਰਿਹਾ ਹੈ। 

ਇਹ ਵੀ ਪੜ੍ਹੋ: Pooja Hegde: ਸਲਮਾਨ ਖਾਨ ਨੂੰ ਡੇਟ ਕਰਨ ਦੀਆਂ ਅਫਵਾਹਾਂ 'ਤੇ ਪੂਜਾ ਹੇਗੜੇ ਨੇ ਪਹਿਲੀ ਵਾਰ ਤੋੜੀ ਚੁੱਪੀ

Related Post