Singer Rajvir Jawanda Health Update : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ’ਤੇ ਫੋਰਟਿਸ ਵੱਲੋਂ ਜਾਰੀ ਤਾਜ਼ਾ ਮੈਡੀਕਲ ਬੁਲੇਟਿਨ , ਜਾਣੋ ਕਿੰਨਾ ਹੋਇਆ ਸੁਧਾਰ !

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਮੁਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਵੱਡਾ ਅਪਡੇਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਪੰਜਾਬੀ ਗਾਇਕ ਦੀ ਸਿਹਤ ’ਚ ਕੋਈ ਵੀ ਸੁਧਾਰ ਨਹੀਂ ਹੋ ਰਿਹਾ ਹੈ।

By  Aarti October 1st 2025 02:46 PM -- Updated: October 1st 2025 03:22 PM

Singer Rajvir Jawanda Health Update :  ਪ੍ਰਸਿੱਧ ਪੰਜਾਬੀ ਸੰਗੀਤ ਸਟਾਰ ਰਾਜਵੀਰ ਜਵੰਦਾ ਇਸ ਸਮੇਂ ਜ਼ਿੰਦਗੀ ਅਤੇ ਮੌਤ ਵਿਚਕਾਰ ਔਖੀ ਲੜਾਈ ਲੜ ਰਿਹਾ ਹੈ। ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਫਿਲਹਾਲ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਸ ਕਾਰਨ ਉਸਦੇ ਪ੍ਰਸ਼ੰਸਕਾਂ ਅਤੇ ਪੂਰੀ ਇੰਡਸਟਰੀ ਨੂੰ ਸਦਮੇ ਵਿੱਚ ਹੈ। 

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਮੁਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਵੱਡਾ ਅਪਡੇਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਪੰਜਾਬੀ ਗਾਇਕ ਦੀ ਸਿਹਤ ’ਚ ਕੋਈ ਵੀ ਸੁਧਾਰ ਨਹੀਂ ਹੋ ਰਿਹਾ ਹੈ। ਹਾਲਤ ਅਜੇ ਵੀ ਉਨ੍ਹਾਂ ਦੀ ਨਾਜ਼ੁਕ ਬਣੀ ਹੋਈ ਹੈ। ਜਵੰਦਾ ’ਚ ਕੋਈ ਕਲੀਨਿਕਲ ਸੁਧਾਰ ਨਹੀਂ ਦੇਖਿਆ ਗਿਆ ਹੈ। ਫੋਰਟਿਸ ਹਸਪਤਾਲ ਨੇ ਦੱਸਿਆ ਕਿ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮਾਂ ਦੇ ਮਾਹਰਾਂ ਵੱਲੋਂ ਨਿਗਰਾਨੀ ਰੱਖੀ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ 4 ਦਿਨਾਂ ਤੋਂ  ਰਾਜਵੀਰ ਜਵੰਦਾ ਵੈਂਟੀਲੇਟਰ ’ਤੇ ਹਨ। 

ਹੁਣ ਤੱਕ ਦੀ ਜਾਣਕਾਰੀ ਮੁਤਾਬਿਕ 

  • 27 ਸਤੰਬਰ - ਦੁਪਹਿਰ 1:45 ਵਜੇ, ਰਾਜਵੀਰ ਜਵੰਦਾ ਨੂੰ ਫੋਰਟਿਸ ਹਸਪਤਾਲ, ਮੁਹਾਲੀ ਲਿਆਂਦਾ ਗਿਆ। ਸੜਕ ਹਾਦਸੇ ਵਿੱਚ ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਦਿਲ ਦਾ ਦੌਰਾ ਪਿਆ ਸੀ। ਹਸਪਤਾਲ ਪਹੁੰਚਣ 'ਤੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਸੀ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
  • 28 ਸਤੰਬਰ - ਡਾਕਟਰਾਂ ਨੇ ਦੱਸਿਆ ਕਿ ਰਾਜਵੀਰ ਵੈਂਟੀਲੇਟਰ 'ਤੇ ਹਨ। ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਅਤੇ ਇਲਾਜ ਕਰ ਰਹੀ ਹੈ।
  • 29 ਸਤੰਬਰ - ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਵਿੱਚ ਥੋੜ੍ਹਾ ਸੁਧਾਰ ਹੋਇਆ ਹੈ, ਪਰ ਉਹ ਵੈਂਟੀਲੇਟਰ ਸਪੋਰਟ 'ਤੇ ਹਨ। ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਇੱਕ ਟੀਮ ਦੁਆਰਾ ਉਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
  • 30 ਸਤੰਬਰ - ਮੁਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਗਾਇਕ ਦੀ ਸਿਹਤ ਨਾਲ ਸਬੰਧਿਤ ਅਪਡੇਟ ਜਾਰੀ ਕਰਦੇ ਹੋਏ ਦੱਸਿਆ ਕਿ ਐਮਆਰਆਈ ਸਕੈਨ ’ਚ ਬ੍ਰੇਨ ’ਚ ਗੰਭੀਰ ਸੱਟਾਂ ਆਈਆਂ ਹਨ। 

ਇਹ ਵੀ ਪੜ੍ਹੋ : LPG Price 1 October : ਦੁਸਹਿਰੇ ਤੋਂ ਪਹਿਲਾਂ ਵਧੀਆਂ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ, ਘਰੇਲੂ ਸਿਲੰਡਰਾਂ ’ਚ ਮਿਲੀ ਰਾਹਤ

Related Post