ਸਿੱਪੀ ਸਿੱਧੂ ਕਤਲ ਮਾਮਲੇ ਚ CBI ਅਦਾਲਤ ਵੱਲੋਂ ਕਲਿਆਣੀ ਸਿੰਘ ਖਿਲਾਫ਼ ਦੋਸ਼ ਤੈਅ, ਸਾਜਿਸ਼ ਦਾ ਚੱਲੇਗਾ ਕੇਸ
Sippy Sidhu Murder Case: ਦੱਸ ਦਈਏ ਕਿ 20 ਸਤੰਬਰ 2015 ਨੂੰ ਸੈਕਟਰ-27 ਦੇ ਇੱਕ ਪਾਰਕ ਵਿੱਚ ਕੌਮੀ ਨਿਸ਼ਾਨੇਬਾਜ਼ ਅਤੇ ਹਾਈ ਕੋਰਟ ਦੇ ਵਕੀਲ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
Sippy Sidhu Murder Case: ਸੀਬੀਆਈ (CBI) ਦੀ ਵਿਸ਼ੇਸ਼ ਅਦਾਲਤ ਨੇ ਚੰਡੀਗੜ੍ਹ ਦੇ ਮਸ਼ਹੂਰ ਸਿੱਪੀ ਸਿੱਧੂ ਕਤਲ ਕੇਸ ਦੀ ਮੁੱਖ ਮੁਲਜ਼ਮ ਕਲਿਆਣੀ ਸਿੰਘ (Accused Kalyani Singh) ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਹੁਣ ਕਲਿਆਣੀ ਖ਼ਿਲਾਫ਼ ਕਤਲ, ਸਬੂਤ ਨਸ਼ਟ ਕਰਨ ਅਤੇ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇਗਾ।
ਦੱਸ ਦਈਏ ਕਿ 20 ਸਤੰਬਰ 2015 ਨੂੰ ਸੈਕਟਰ-27 ਦੇ ਇੱਕ ਪਾਰਕ ਵਿੱਚ ਕੌਮੀ ਨਿਸ਼ਾਨੇਬਾਜ਼ ਅਤੇ ਹਾਈ ਕੋਰਟ ਦੇ ਵਕੀਲ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਹਿਲਾਂ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ (Chandigarh Police) ਕੋਲ ਸੀ ਪਰ ਬਾਅਦ ਵਿੱਚ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ।
ਇਸ ਮਾਮਲੇ ਵਿੱਚ ਪਹਿਲਾਂ ਚੰਡੀਗੜ੍ਹ ਪੁਲਿਸ ਅਤੇ ਫਿਰ ਸੀਬੀਆਈ ਕਰੀਬ 6 ਸਾਲ ਜਾਂਚ ਕਰਦੀ ਰਹੀ। ਸੀਬੀਆਈ ਨੇ 2022 ਵਿੱਚ ਕਲਿਆਣੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪਰ ਹੁਣ ਤੱਕ ਮੁਲਜ਼ਮਾਂ ਖ਼ਿਲਾਫ਼ ਕੇਸ ਨਹੀਂ ਚੱਲ ਸਕਿਆ। ਹੁਣ ਆਖਰਕਾਰ ਕਲਿਆਣੀ 'ਤੇ ਦੋਸ਼ ਆਇਦ ਹੋ ਗਏ ਹਨ।
ਹਾਲਾਂਕਿ ਕਲਿਆਣੀ ਦੇ ਵਕੀਲ ਨੇ ਕੇਸ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕੀਤੀਆਂ। ਕਲਿਆਣੀ ਦੇ ਵਕੀਲ ਵੱਲੋਂ ਕਈ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ ਜੋ ਜ਼ਿਲ੍ਹਾ ਅਦਾਲਤ ਤੋਂ ਲੈ ਕੇ ਹਾਈ ਕੋਰਟ ਤੱਕ ਖਾਰਜ ਹੋ ਗਈਆਂ ਸਨ। ਇਹ ਮਾਮਲਾ ਸੁਪਰੀਮ ਕੋਰਟ ਤੱਕ ਵੀ ਪਹੁੰਚ ਗਿਆ। ਪਰ ਉੱਥੇ ਵੀ ਕਲਿਆਣੀ ਨੂੰ ਰਾਹਤ ਨਹੀਂ ਮਿਲੀ।
ਸਤੰਬਰ 2015 ਵਿੱਚ ਸੈਕਟਰ-27 ਦੇ ਪਾਰਕ ਵਿੱਚ ਕੌਮੀ ਨਿਸ਼ਾਨੇਬਾਜ਼ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਸੀਬੀਆਈ ਨੇ ਸੱਤ ਸਾਲ ਬਾਅਦ ਕਲਿਆਣੀ ਸਿੰਘ, ਜੋ ਹਾਈ ਕੋਰਟ ਦੇ ਜੱਜ ਦੀ ਧੀ ਹੈ, ਨੂੰ ਗ੍ਰਿਫ਼ਤਾਰ ਕੀਤਾ ਸੀ। ਇਲਜ਼ਾਮ ਹਨ ਕਿ ਸਿੱਪੀ ਦਾ ਕਤਲ ਉਸ ਨੇ ਕਰਵਾਇਆ ਹੈ। ਪਰ ਕਲਿਆਣੀ ਨੂੰ ਤਿੰਨ ਮਹੀਨੇ ਬਾਅਦ ਹੀ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਪਰ ਹੁਣ ਉਸ ਦੇ ਖਿਲਾਫ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਕੇਸ ਚੱਲੇਗਾ।