IPS Puran Kumar ਖੁਦਕੁਸ਼ੀ ਮਾਮਲੇ ’ਤੇ ਹਰਿਆਣਾ ਦੇ ਵਧੀਕ ਮੁੱਖ ਸਕੱਤਰ ਡੀ. ਸੁਰੇਸ਼ ਕੁਮਾਰ ਦਾ ਵੱਡਾ ਬਿਆਨ

ਹਰਿਆਣਾ ਦੇ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਨੇ ਮੰਗਲਵਾਰ ਨੂੰ ਆਪਣੇ ਘਰ ਦੇ ਬੇਸਮੈਂਟ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਆਪਣੇ ਸੁਸਾਈਡ ਨੋਟ ਵਿੱਚ, ਉਸਨੇ ਕਈ ਸੀਨੀਅਰ ਅਧਿਕਾਰੀਆਂ 'ਤੇ ਗੰਭੀਰ ਇਲਜ਼ਾਮ ਲਗਾਏ ਸਨ।

By  Aarti October 11th 2025 09:19 AM

IPS Puran Kumar Suicide Case : ਚੰਡੀਗੜ੍ਹ ਪੁਲਿਸ ਹੁਣ ਹਰਿਆਣਾ ਦੇ ਆਈਪੀਐਸ ਅਧਿਕਾਰੀ ਏਡੀਜੀਪੀ ਵਾਈ ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਦੀ ਜਾਂਚ ਕਰੇਗੀ। ਇਸ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਬਣਾਈ ਗਈ ਹੈ। ਚੰਡੀਗੜ੍ਹ ਦੇ ਆਈਜੀ ਪੁਸ਼ਪੇਂਦਰ ਕੁਮਾਰ ਦੀ ਅਗਵਾਈ ਹੇਠ ਛੇ ਮੈਂਬਰੀ ਟੀਮ ਮਾਮਲੇ ਦੀ ਜਾਂਚ ਕਰੇਗੀ।

ਚੰਡੀਗੜ੍ਹ ਪੁਲਿਸ ਨੇ ਵੀਰਵਾਰ ਰਾਤ ਨੂੰ ਸੁਸਾਈਡ ਨੋਟ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਸੀ। ਇਸ ਦੇ ਬਾਵਜੂਦ, ਏਡੀਜੀਪੀ ਵਾਈ ਪੂਰਨ ਕੁਮਾਰ ਦੀ ਪਤਨੀ ਆਈਏਐਸ ਅਧਿਕਾਰੀ ਅਮਨੀਤ ਪੀ ਕੁਮਾਰ ਨੇ ਦਰਜ ਕੀਤੀ ਗਈ ਐਫਆਈਆਰ 'ਤੇ ਸਵਾਲ ਖੜ੍ਹੇ ਕੀਤੇ ਹਨ। ਅਮਨੀਤ ਪੀ ਕੁਮਾਰ ਨੇ ਚੰਡੀਗੜ੍ਹ ਪੁਲਿਸ ਦੀ ਮਹਿਲਾ ਐਸਐਸਪੀ ਕੰਵਰਦੀਪ ਕੌਰ ਨੂੰ ਇੱਕ ਪੱਤਰ ਲਿਖ ਕੇ ਐਫਆਈਆਰ ਨੂੰ ਅਧੂਰਾ ਦੱਸਿਆ ਹੈ।

ਉੱਥੇ ਹੀ ਦੂਜੇ ਪਾਸੇ ਹਰਿਆਣਾ ਦੇ ਵਧੀਕ ਮੁੱਖ ਸਕੱਤਰ ਡੀ. ਸੁਰੇਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਮੌਤ ਦੇ ਮਾਮਲੇ ਵਿੱਚ ਨਿਰਪੱਖ ਅਤੇ ਤੇਜ਼ ਜਾਂਚ ਅਤੇ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਹਰਿਆਣਾ ਦੇ ਵਧੀਕ ਮੁੱਖ ਸਕੱਤਰ ਡੀ. ਸੁਰੇਸ਼ ਕੁਮਾਰ ਦਾ ਇਹ ਬਿਆਨ ਮ੍ਰਿਤਕ ਅਧਿਕਾਰੀ ਦੀ ਪਤਨੀ, ਆਈਏਐਸ ਅਧਿਕਾਰੀ ਅਮਨੀਤ ਪੂਰਨ ਕੁਮਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਹਰਿਆਣਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ਼ਤਰੂਜੀਤ ਸਿੰਘ ਕਪੂਰ ਅਤੇ ਰੋਹਤਕ ਦੇ ਪੁਲਿਸ ਸੁਪਰਡੈਂਟ (ਐਸਪੀ) ਨਰਿੰਦਰ ਬਿਜਾਰਨੀਆ ਵਿਰੁੱਧ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਆਈਆਂ ਹਨ। 

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ, ਚੰਡੀਗੜ੍ਹ ਪੁਲਿਸ ਨੇ ਸੀਨੀਅਰ ਆਈਪੀਐਸ ਅਧਿਕਾਰੀ ਦੀ ਮੌਤ ਨਾਲ ਸਬੰਧਤ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਮਾਮਲੇ ਦੀ ਵਿਆਪਕ ਅਤੇ ਨਿਰਪੱਖ ਜਾਂਚ ਕਰਨ ਲਈ ਛੇ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਗਠਨ ਦਾ ਐਲਾਨ ਕੀਤਾ ਸੀ।

ਯੂਟੀ ਚੰਡੀਗੜ੍ਹ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਪੁਸ਼ਪੇਂਦਰ ਕੁਮਾਰ ਦੀ ਨਿਗਰਾਨੀ ਹੇਠ ਗਠਿਤ ਐਸਆਈਟੀ, ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 108 ਅਤੇ 3(5) ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰ ਰੋਕਥਾਮ) ਐਕਟ, 1989 ਦੀ ਧਾਰਾ 3(1)(r) ਤਹਿਤ ਪੁਲਿਸ ਸਟੇਸ਼ਨ ਸੈਕਟਰ-11 (ਪੱਛਮੀ) ਵਿਖੇ ਦਰਜ ਮਾਮਲੇ ਦੀ ਜਾਂਚ ਕਰੇਗੀ।

ਇਹ ਵੀ ਪੜ੍ਹੋ : Varinder Singh Ghuman : ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਰਹੱਸ ਤੋਂ ਉਠਿਆ ਪਰਦਾ ! Fortis ਹਸਪਤਾਲ ਨੇ ਜਾਰੀ ਕੀਤੀ ਸਟੇਟਮੈਂਟ, ਪੜ੍ਹੋ ਰਿਪੋਰਟ

Related Post