Bharat Bandh ਦੇ ਸੱਦੇ ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਕੀਤਾ ਗਿਆ ਵਿਰੋਧ ਪ੍ਰਦਰਸ਼ਨ
Punjab News : ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਕਈ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਅੱਜ ਦੇਸ਼ ਪੱਧਰੀ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਹ ਸੱਦਾ ਭਾਰਤ-ਅਮਰੀਕਾ ਅੰਤਰਿਮ ਵਪਾਰ ਸਮਝੌਤੇ, ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਅਤੇ ਨਵੇਂ ਕਿਰਤ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਰਤ-ਅਮਰੀਕਾ ਦਰਮਿਆਨ ਕੀਤਾ ਗਿਆ ਅੰਤਰਿਮ ਵਪਾਰ ਸਮਝੌਤਾ ਘਰੇਲੂ ਖੇਤੀਬਾੜੀ ਖੇਤਰ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ ਅਤੇ ਇਸ ਨਾਲ ਕਿਸਾਨਾਂ ਦੀ ਆਮਦਨ ‘ਤੇ ਅਸਰ ਪੈ ਸਕਦਾ ਹੈ
Punjab News : ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਕਈ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਅੱਜ ਦੇਸ਼ ਪੱਧਰੀ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਹ ਸੱਦਾ ਭਾਰਤ-ਅਮਰੀਕਾ ਅੰਤਰਿਮ ਵਪਾਰ ਸਮਝੌਤੇ, ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਅਤੇ ਨਵੇਂ ਕਿਰਤ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਰਤ-ਅਮਰੀਕਾ ਦਰਮਿਆਨ ਕੀਤਾ ਗਿਆ ਅੰਤਰਿਮ ਵਪਾਰ ਸਮਝੌਤਾ ਘਰੇਲੂ ਖੇਤੀਬਾੜੀ ਖੇਤਰ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ ਅਤੇ ਇਸ ਨਾਲ ਕਿਸਾਨਾਂ ਦੀ ਆਮਦਨ ‘ਤੇ ਅਸਰ ਪੈ ਸਕਦਾ ਹੈ।
ਟਰੇਡ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਦੇਸ਼ ਭਰ 'ਚ ਵਿਆਪਕ ਹੜਤਾਲ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੀ ਜਾ ਰਹੇ ਹਨ। ਮਾਨਸਾ ਦੇ 12 ਹੱਟਾਂ ਚੌਕ ਦੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਨੇਤਾਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੇ ਵਿੱਚ ਹਰ ਵਿਭਾਗ ਨੂੰ ਪ੍ਰਾਈਵੇਟ ਕੀਤਾ ਜਾ ਰਿਹਾ ਅਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਦੇਸ਼ ਦੇ ਵਿੱਚ ਬਿਜਲੀ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਕਿਸਾਨ ਮਾਰੂ ਨੀਤੀਆਂ ਦੇ ਤਹਿਤ ਸੀਡ ਬਿਲ ਲਿਆਂਦਾ ਜਾ ਰਿਹਾ ਅਤੇ ਮਜ਼ਦੂਰਾਂ ਨੂੰ ਖਤਮ ਕਰਨ ਦੇ ਲਈ ਮਨਰੇਗਾ ਦੇ ਵਿੱਚ ਵੱਡੀ ਤਬਦੀਲੀ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕੇਂਦਰ ਦੀ ਮੋਦੀ ਸਰਕਾਰ ਨੇ ਹਰ ਵਿਭਾਗ ਨੂੰ ਪ੍ਰਾਈਵੇਟ ਹੱਥਾਂ ਦੇ ਵਿੱਚ ਦੇ ਕੇ ਕਰਮਚਾਰੀਆਂ ਨੂੰ ਖਤਮ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਮੋਦੀ ਸਰਕਾਰ ਵੱਲੋਂ ਦੇਸ਼ ਦੇ ਵਿਰੋਧ ਵਿੱਚ ਅਮਰੀਕਾ ਦੇ ਨਾਲ ਟੈਰਿਫ ਸਮਝੌਤਾ ਕੀਤਾ ਗਿਆ ਹੈ ,ਜਿਸ ਦੇ ਵਿੱਚ ਦੇਸ਼ ਦੇ ਵਿੱਚ ਛੋਟੇ ਦੁਕਾਨਦਾਰ ਵਪਾਰੀਆਂ ਅਤੇ ਕਿਸਾਨਾਂ ਮਜ਼ਦੂਰਾਂ ਤੇ ਵੱਡੀ ਮਾਰ ਪਵੇਗੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਇਸ ਟੈਰਿਟ ਸਮਝੌਤੇ ਨੂੰ ਵੀ ਰੱਦ ਕਰੇ ਤਾਂ ਕਿ ਆਉਣ ਵਾਲੇ ਸਮੇਂ ਦੇ ਵਿੱਚ ਭਾਰਤ ਦੇਸ਼ ਨੂੰ ਖੁਸ਼ਹਾਲ ਕੀਤਾ ਜਾ ਸਕੇ। ਪ੍ਰਦਰਸ਼ਨਕਾਰੀ ਨੇਤਾਵਾਂ ਨੇ ਦੇਸ਼ ਦੇ ਹਰ ਵਰਗ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਦੇ ਵਿੱਚ ਸ਼ਾਮਿਲ ਹੋਣ ਦਾ ਵੀ ਸੱਦਾ ਦਿੱਤਾ ਹੈ।
ਮੁਕਤਸਰ ਵਿੱਚ ਭਾਰਤ ਬੰਦ ਦੇ ਸੱਦੇ 'ਤੇ ਬੱਸ ਅੱਡੇ ‘ਤੇ ਧਰਨਾ
ਅੱਜ ਦੇਸ਼ ਪੱਧਰ ‘ਤੇ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦਾ ਅਸਰ ਸ੍ਰੀ ਮੁਕਤਸਰ ਸਾਹਿਬ ਵਿੱਚ ਘੱਟ ਵੇਖਣ ਨੂੰ ਮਿਲਿਆ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਬੱਸ ਅੱਡੇ ‘ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ ਗਿਆ ਹੈ।ਭਾਰਤ-ਅਮਰੀਕਾ ਅੰਤਰਿਮ ਵਪਾਰ ਸਮਝੌਤੇ ਅਤੇ ਨਵੇਂ ਕਿਰਤ ਕੋਡਾਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਗਈ ਹੈ। ਹਾਲਾਂਕਿ ਸ਼ਹਿਰ ਦੇ ਬਾਜ਼ਾਰ ਖੁੱਲ੍ਹੇ ਰਹੇ ਅਤੇ ਆਵਾਜਾਈ ਪਹਿਲਾਂ ਵਾਂਗ ਚੱਲਦੀ ਨਜ਼ਰ ਆਈ ਹੈ। ਇਸੇ ਤਰ੍ਹਾਂ ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਵੱਲੋਂ ਵੀ ਇਸ ਬੰਦ ਦਾ ਸਮਰਥਨ ਕੀਤਾ ਗਿਆ। ਯੂਨੀਅਨਾਂ ਦਾ ਦਾਅਵਾ ਹੈ ਕਿ ਚਾਰ ਕਿਰਤ ਕੋਡ ਮਜ਼ਦੂਰਾਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਦੇ ਹਨ।
ਜੇ ਗੱਲ ਕਰੀਏ ਸ੍ਰੀ ਮੁਕਤਸਰ ਸਾਹਿਬ ਦੀ ਤਾਂ ਇੱਥੇ ਬੱਸ ਅੱਡੇ ‘ਤੇ ਕਰੀਬ 90 ਵੱਖ-ਵੱਖ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਗੱਲਬਾਤ ਕਰਦਿਆਂ ਕੇਂਦਰ ਸਰਕਾਰ ‘ਤੇ ਹਰ ਖੇਤਰ ਵਿੱਚ ਨਿੱਜੀਕਰਨ ਵਧਾਉਣ ਦੇ ਆਰੋਪ ਲਗਾਏ ਅਤੇ ਕਿਹਾ ਕਿ ਇਹ ਨੀਤੀਆਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਲਈ ਨੁਕਸਾਨਦਾਇਕ ਹਨ। ਉਨ੍ਹਾਂ ਨੇ ਭਾਰਤ-ਅਮਰੀਕਾ ਸਮਝੌਤੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਅਤੇ ਨਾਲ ਹੀ ਕਿਰਤ ਕੋਡਾਂ, ਬਿਜਲੀ ਸੋਧ ਬਿੱਲ ਅਤੇ ਬੀਜ ਸੋਧ ਬਿੱਲ ਵਰਗੇ ਮਸਲਿਆਂ ‘ਤੇ ਵੀ ਆਪਣਾ ਵਿਰੋਧ ਦਰਜ ਕਰਵਾਇਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਤੋਂ ਇਹ ਸਾਰੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ।
ਫਰੀਦਕੋਟ ਵਿਚ ਵੀ ਰੋਸ ਪ੍ਰਦਰਸ਼ਨ
ਫਰੀਦਕੋਟ ਵਿਚ ਵੀ ਵੱਖ ਵੱਖ ਸੰਘਰਸ਼ੀਲ ਜਥੇਬੰਦੀਆਂ ਅਤੇ ਐਸਕੇਐਮ ਦੀਆ ਭਾਈਵਾਲ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਐਸਕੇਐਮ ਦੇ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕੇਂਦਰ ਸਰਕਾਰ ਤੇ ਤਿੱਖੇ ਸਬਦੀ ਹਮਲੇ ਕੀਤੇ। ਉਹਨਾਂ ਭਾਰਤ ਅਮਰੀਕਾ ਟਰੇਡ ਸਮਝੌਤੇ 'ਤੇ ਕੇਂਦਰ ਸਰਕਾਰ ਨੂੰ ਘੇਰਦਿਆ ਕਿਹਾ ਕਿ ਜਿਹੜੀ ਭਾਰਤ ਸਰਕਾਰ ਪਾਕਿਸਤਾਨ ਖਿਲਾਫ ਅਪ੍ਰੇਸ਼ਨ ਸੰਧੂਰ ਕਰਨ ਦੀਆ ਗੱਲਾਂ ਕਰਦੀ ਸੀ ਅੱਜ ਉਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂਗ ਵਿਚ ਟਰੰਪ ਨੇ ਸੰਧੂਰ ਭਰਿਆ ਹੈ।
ਉਹਨਾਂ ਕਿਹਾ ਕਿ ਭਾਰਤ ਸਰਕਾਰ ਨੇ ਪੂਰੀ ਤਰਾਂ ਅਮਰੀਕਾ ਅੱਗੇ ਗੋਡੇ ਟੇਕੇ ਹੋਏ ਹਨ ,ਜਿਸ ਦੇ ਚਲਦੇ ਨਰਿੰਦਰ ਮੋਦੀ ਨੂੰ ਅਜਿਹੇ ਸਮਝੌਤੇ 'ਤੇ ਸਾਇਨ ਕਰਨੇ ਪਏ, ਜਿਸ ਤਹਿਤ ਭਾਰਤ ਤੋਂ ਖ੍ਰੀਦੇ ਜਾਣ ਵਾਲੇ ਸਮਾਨ ਤੇ ਤਾਂ ਅਮਰੀਕਾ ਮਨਚਾਹਿਆ ਟੈਕਸ ਲਗਾਵੇਗਾ ਪਰ ਅਮਰੀਕਾ ਤੋਂ ਭਾਰਤ ਆਉਣ ਵਾਲੇ ਉਤਪਾਦਾਂ 'ਤੇ ਭਾਰਤ ਇਕ ਪੈਸੇ ਦਾ ਵੀ ਟੈਰਫ ਨਹੀਂ ਲਗਾ ਸਕੇਗਾ, ਜੋ ਦੇਸ਼ ਦੇ ਲੋਕਾਂ ਦੀ ਸਿੱਧੀ ਸਿੱਧੀ ਲੁੱਟ ਹੋਵੇਗੀ। ਇਸ ਨਾਲ ਦੇਸ਼ ਅੰਦਰ ਵਪਾਰੀ ਤੇ ਕਿਸਾਨ ਦਾ ਲੱਕ ਟੁੱਟੇਗਾ ਅਤੇ ਦੇਸ ਨੂੰ ਵੱਡਾ ਆਰਥਿਕ ਘਾਟਾ ਚੁੱਕਣਾ ਪਵੇਗਾ।
ਉਹਨਾਂ ਕਿਹਾ ਕਿ ਜਿਸ ਤਰਾਂ ਚੱਲ ਰਿਹਾ ਇਸ ਤੋਂ ਪ੍ਰਤੀਤ ਹੁੰਦਾ ਹੈ ਕਿ ਭਾਰਤ ਦਾ ਪ੍ਰਧਾਨ ਮੰਤਰੀ ਟਰੰਪ ਹੈ ਮੋਦੀ ਨਹੀ ਕਿਉਕਿ ਟਰੰਪ ਦੀ ਮੰਨਜੂਰੀ ਤੋਂ ਬਿਨਾਂ ਭਾਰਤ ਕਿਸੇ ਵੀ ਦੇਸ਼ ਤੋਂ ਕੋਈ ਚੀਜ ਨਹੀ ਸਕਦਾ, ਜਿਸ ਤਰਾਂ ਦੇ ਨਾਲ ਹਾਲ ਹੀ ਦੇ ਵਿਚ ਹੋਏ ਸਮਝੌਤੇ ਤਹਿਤ ਭਾਰਤ ਹੁਣ ਰਸ਼ੀਆ ਤੋਂ ਤੇਲ ਨਹੀਂ ਖ੍ਰੀਦ ਸਕੇਗਾ। ਉਹਨਾਂ ਕਿਹਾ ਕਿ ਕੇਂਦਰ ਦੀਆਂ ਇਹਨਾਂ ਨੀਤੀਆਂ ਦੇ ਖਿਲਾਫ ਅੱਜ ਦੇਸ਼ ਦੇ ਕੋਨੇ ਕੋਨੇ ਤੋਂ ਸੰਘਰਸ਼ ਉਠ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਕ ਵੱਡਾ ਦੇਸ਼ ਵਿਆਪੀ ਸੰਘਰਸ਼ ਅੰਗੜਾਈ ਲੈ ਰਿਹਾ।