ਜ਼ੀਰਾ ਸ਼ਰਾਬ ਫੈਕਟਰੀ ਮਾਮਲਾ ; ਪ੍ਰਦਰਸ਼ਨਕਾਰੀ ਤੇ ਪੁਲਿਸ ਆਹਮੋ-ਸਾਹਮਣੇ, ਬੈਕੀਕੇਡਸ ਤੋੜ ਪੁੱਜੇ ਕਿਸਾਨ

By  Ravinder Singh December 19th 2022 09:49 AM -- Updated: December 19th 2022 01:58 PM

ਜ਼ੀਰਾ : ਜ਼ੀਰਾ ਸ਼ਰਾਬ ਫ਼ੈਕਟਰੀ ਤੋਂ ਧਰਨਾ ਉਠਾਉਣ ਲਈ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਉਤੇ ਕੀਤੇ ਗਏ ਲਾਠੀਚਾਰਜ ਕਾਰਨ ਵੱਖ-ਵੱਖ ਕਿਸਾਨ ਜਥੇਬੰਦੀਆਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਵੀ ਜ਼ੀਰਾ ਸ਼ਰਾਬ ਫੈਕਟਰੀ ਸਾਹਮਣੇ ਬੈਠੇ ਪ੍ਰਦਰਸ਼ਨਕਾਰੀਆਂ ਦੀ ਹਮਾਇਤ ਵਿਚ ਆ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਵੱਡੀ ਗਿਣਤੀ ਵਿਚ ਕਿਸਾਨ ਜ਼ੀਰਾ ਪੁੱਜ ਗਏ।


ਰੋਹ ਵਿਚ ਆਏ ਕਿਸਾਨਾਂ ਨੇ ਪੁਲਿਸ ਵੱਲੋਂ ਬੈਰੀਕੇਡਸ ਤੋੜ ਦਿੱਤੇ ਗਏ ਅਤੇ ਹਲਕੀ ਜਿਹੀ ਪੁਲਿਸ ਨਾ ਟਕਰਾਅ ਵੀ ਹੋਇਆ। ਕਿਸਾਨ ਜ਼ੀਰਾ ਸ਼ਰਾਬ ਫੈਕਟਰੀ ਅੱਗਿਓਂ ਧਰਨਾ ਨਾ ਚੁੱਕਣ ਉਤੇ ਅੜੇ ਹੋਏ ਹਨ ਤੇ ਦੂਜੇ ਪਾਸੇ ਪੁਲਿਸ ਨੇ ਵੱਡੀ ਗਿਣਤੀ ਵਿਚ ਮੁਲਾਜ਼ਮ ਤਾਇਨਾਤ ਕੀਤੇ ਹੋਏ ਹਨ। ਪੁਲਿਸ ਪ੍ਰਸ਼ਾਸਨ ਤੇ ਧਰਨਾਕਾਰੀਆਂ ਮੁੜ ਆਹਮੋ-ਸਾਹਮਣੇ ਆ ਗਏ ਹਨ ਅਤੇ ਸਥਿਤੀ ਤਣਾਅਪੂਰਨ ਬਣ ਗਈ ਹੈ।

ਅੱਜ ਸੰਯੁਕਤ ਕਿਸਾਨ ਮੋਰਚੇ ਦੇ 32 ਕਿਸਾਨ ਆਗੂ ਜ਼ੀਰਾ ਪੁੱਜਣਗੇ। ਇਸ ਮਗਰੋਂ ਐਸਕੇਐਮ ਦੇ ਸੱਦੇ ਉਤੇ ਵੱਡਾ ਇਕੱਠ ਹੋਵੇਗਾ। ਪੁਲਿਸ ਦੀ ਇਸ ਕਾਰਵਾਈ ਵਿਰੁੱਧ ਤਲਵੰਡੀ ਸਾਬੋ ਵਿਖੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਵੱਡੀ ਗਿਣਤੀ ਵਿਚ ਕਿਸਾਨ ਜ਼ੀਰਾ ਵਿਖੇ ਸੰਘਰਸ਼ ਵਿਚ ਹਿੱਸਾ ਲੈਣ ਲਈ ਪੁੱਜੇ। ਦੂਜੇ ਪਾਸੇ ਪ੍ਰਸ਼ਾਸਨ ਨੇ ਜ਼ੀਰਾ ਸਥਿਤ ਸ਼ਰਾਬ ਦੀ ਫੈਕਟਰੀ ਦੇ ਬਾਹਰ ਧਾਰਾ 144 ਲਾਗੂ ਕਰ ਦਿੱਤੀ ਹੈ।



ਕਾਬਿਲੇਗੌਰ ਹੈ ਕਿ ਬੀਤੇ ਦਿਨ ਜ਼ੀਰਾ ਸ਼ਰਾਬ ਫ਼ੈਕਟਰੀ ਤੋਂ ਧਰਨਾ ਉਠਾਉਣ ਲਈ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਉਤੇ ਲਾਠੀਚਾਰਜ ਕੀਤਾ ਸੀ। ਫ਼ੈਕਟਰੀ ਤੋਂ ਇਕ ਕਿਲੋਮੀਟਰ ਦੂਰ ਪਿੰਡ ਰਟੌਲ ਰੋਹੀ ਦੇ ਟੀ-ਪੁਆਇੰਟ ’ਤੇ ਖੜ੍ਹੇ ਪ੍ਰਦਰਸ਼ਨਕਾਰੀਆਂ ਉਪਰ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਸੀ।

ਇਹ ਵੀ ਪੜ੍ਹੋ : ਸੰਘਣੀ ਧੁੰਦ ਦੀ ਪਸਰੀ ਚਾਦਰ ਕਾਰਨ ਜਨਜੀਵਨ ਪ੍ਰਭਾਵਿਤ, ਤਾਪਮਾਨ ਡਿੱਗਣ ਕਾਰਨ ਵਧੀ ਠੰਢ

ਦੂਜੇ ਪਾਸੇ ਫ਼ੈਕਟਰੀ ਦੇ ਬਾਹਰ ਲੱਗਾ ਧਰਨਾ ਜਾਰੀ ਹੈ ਪਰ ਉਥੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਕਾਫ਼ੀ ਘੱਟ ਗਈ ਹੈ, ਜਿਹੜੇ ਪ੍ਰਦਰਸ਼ਨਕਾਰੀ ਰਟੌਲ ਰੋਹੀ ਤੋਂ ਖਦੇੜੇ ਗਏ ਸਨ,ਉਨ੍ਹਾਂ ਵਿਚੋਂ ਕੁਝ ਧਰਨਾਕਾਰੀਆਂ ਨੇ ਖੇਤਾਂ ਵਿਚੋਂ ਹੋ ਕੇ ਫ਼ੈਕਟਰੀ ਦੇ ਬਾਹਰ ਲੱਗੇ ਧਰਨੇ ਵਿਚ ਪਹੁੰਚਣ ਦੀ ਕੋਸ਼ਿਸ਼ ਕੀਤੀ ਸੀ।

Related Post