ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਨੂੰ ਜੀਂਦ ’ਚ ਕੀਤੀ ਜਾਵੇਗੀ ਮਹਾਂਪੰਚਾਇਤ

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਫਗਵਾੜਾ ਦੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹੋਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਜੀਂਦ ਹਰਿਆਣਾ ਵਿੱਚ ਕਿਸਾਨ ਮਹਾਂਪੰਚਾਇਤ ਕਾਰਵਾਈ ਜਾ ਰਹੀ ਹੈ।

By  Aarti January 10th 2023 05:03 PM

ਪਤਰਸ ਮਸੀਹ (ਜਲੰਧਰ, 10 ਜਨਵਰੀ):  ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਫਗਵਾੜਾ ਦੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹੋਈ। ਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ 26 ਜਨਵਰੀ ਨੂੰ ਜੋ ਸੰਯੁਕਤ ਕਿਸਾਨ ਮੋਰਚਾ ਵਲੋਂ ਜੀਂਦ ਹਰਿਆਣਾ ਵਿੱਚ ਕਿਸਾਨ ਮਹਾਂਪੰਚਾਇਤ ਕਾਰਵਾਈ ਜਾ ਰਹੀ ਹੈ। ਜਿਸ ’ਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ।

ਉਨ੍ਹਾਂ ਕਿਹਾ ਕਿ ਜ਼ੀਰਾ ਮੌਰਚਾ ਜੋ ਪਿਛਲੇ ਲੰਬੇ ਸਮੇਂ ਤੋਂ ਲੱਗਿਆ ਹੋਇਆ ਹੈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪਹਿਲਾਂ ਦੀ ਤਰ੍ਹਾਂ ਸਮਰਥਨ ਜਾਰੀ ਰਹੇਗਾ ਤੇ ਨਾਲ ਹੀ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਵਲੋਂ ਪੰਜਾਬ ਵਿੱਚ ਜੋ ਫੈਕਟਰੀਆਂ ਪਾਣੀ ਤੇ ਵਾਤਾਵਰਨ ਨੂੰ ਖਰਾਬ ਕਰ ਰਹੀਆਂ ਹਨ ਉਹਨਾਂ ਤੇ ਨਕੇਲ ਨਾ ਪਾਈ ਤਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਸਰਕਾਰ ਦੇ ਖਿਲਾਫ 26 ਦੀ ਮਹਾਂਪੰਚਾਇਤ ਤੋਂ ਬਾਅਦ ਮੀਟਿੰਗ ਕਰਕੇ ਵੱਡੇ ਐਕਸ਼ਨ ਦਾ ਐਲਾਨ ਕਰੇਗੀ। 

ਕਿਸਾਨ ਆਗੂ ਜੰਗਵੀਰ ਚੌਹਾਨ ਨੇ ਕਿਹਾ ਕਿ ਜਲੰਧਰ ਵਿਖੇ ਲਤੀਫਪੁਰ ਘਟਨਾ ਦੇ ਸਬੰਧ ਵਿੱਚ ਜੋ ਧਰਨਾ ਲਗਾਤਾਰ ਜਾਰੀ ਹੈ ਉਸ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਹਮਾਇਤ ਜਾਰੀ ਰਹੇਗੀ ਅਤੇ ਲਤੀਫਪੁਰ ਕਮੇਟੀ ਨੇ ਜੋ 16 ਜਨਵਰੀ ਨੂੰ ਰੋਡ ’ਤੇ ਰੇਲ ਰੋਕੋ ਪ੍ਰੋਗਰਾਮ ਦਾ ਐਲਾਨ ਕੀਤਾ ਦਾ ਵੀ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਸਮਰਥਨ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪੀੜਤ ਲੋਕਾਂ ਦਾ ਮੁੜ ਵਸੇਬਾ ਜਲਦ ਕੀਤਾ ਜਾਵੇ। 

ਇਸ ਤੋਂ ਇਲਾਵਾ ਮੋਰਚੇ ਨੇ ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਜੋ ਪੱਕਾ ਮੋਰਚਾ ਜਥੇਬੰਦੀਆਂ ਵੱਲੋਂ ਲੱਗਾਇਆ ਗਿਆ ਹੈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਉਸ ਮੋਰਚੇ ਦੀ ਹਮਾਇਤ ਕਰਨ ਦਾ ਵੀ ਐਲਾਨ ਕੀਤਾ ਗਿਆ। 

ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਬੰਦੀ ਸਿੰਘਾਂ ਸਮੇਤ ਬੁੱਧੀਜੀਵੀ, ਸਿਆਸੀ ਕਾਰਕੁੰਨ, ਪ੍ਰੋਫੈਸਰ ਤੇ ਬਿਨਾਂ ਵਜ੍ਹਾ ਜੇਲ੍ਹਾਂ ਵਿੱਚ ਡੱਕੇ ਲੌਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਪੰਜਾਬ ਸਰਕਾਰ ਵੱਲੋਂ ਦਿੱਲੀ ਅੰਦੋਲਨ ਦੌਰਾਨ ਕੀਤੇ ਹਰ ਤਰ੍ਹਾਂ ਦੇ ਦਰਜ਼ ਕੇਸ ਵਾਪਸ ਲੈਣ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੀਟਿੰਗ ਦੌਰਾਨ ਕੀਤਾ ਸੀ ਪਰ ਮਲੋਟ ਸਮੇਤ ਕਈ ਮਾਮਲਿਆਂ ਵਿੱਚ ਪੰਜਾਬ ਪੁਲਿਸ ਕੇਸਾਂ ਦੀ ਕਾਰਵਾਈ ਨੂੰ ਅੱਗੇ ਵਧਾ ਰਹੀ ਹੈ ਜੋ ਕਿ ਸਰਾਸਰ ਪੰਜਾਬ ਸਰਕਾਰ ਵੱਲੋਂ ਵਾਅਦਾ ਖਿਲਾਫੀ ਹੈ ਰਹਿੰਦੇ ਕੇਸਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਇਸ ਸਬੰਧੀ ਪੰਜਾਬ ਦੇ ਡੀਜੀਪੀ ਨਾਲ ਤੁਰੰਤ ਸੰਪਰਕ ਕਰਕੇ ਮੀਟਿੰਗ ਕਰਨਗੇ।  

ਕਮੇਟੀ ਦੇ ਮੈਂਬਰ ਹਰਿੰਦਰ ਸਿੰਘ ਲੱਖੋਵਾਲ, ਮੁਕੇਸ਼ ਚੰਦਰ ਸ਼ਰਮਾ,ਬਿੰਦਰ ਸਿੰਘ ਗੋਲੇਵਾਲਾ,ਡਾ ਦਰਸ਼ਨ ਪਾਲ, ਫੁਰਮਾਨ ਸਿੰਘ ਸੰਧੂ, ਜਗਮੋਹਨ ਸਿੰਘ ਪਟਿਆਲਾ, ਤੇ ਰਮਿੰਦਰ ਸਿੰਘ ਪਟਿਆਲਾ ਹੋਣਗੇ। 

ਇਹ ਵੀ ਪੜ੍ਹੋ: 2023-24 ਲਈ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਰੁਪਏ ਦੀ ਕਰਜ਼ਾ ਸਮਰੱਥਾ: ਚੀਮਾ

Related Post