PTC News
Search

ਯਮੁਨਾ ਐਕਸਪ੍ਰੈਸਵੇਅ ਤੇ ਚਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਜ਼ਿੰਦਾ ਸੜ ਕੇ ਦਰਦਨਾਕ ਮੌਤ!

Noida AC Sleeper Bus Fire Incident: ਦਿੱਲੀ-ਐਨਸੀਆਰ (NCR) ਨੇੜੇ ਗ੍ਰੇਟਰ ਨੋਇਡਾ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ।

By  Amritpal Singh September 24th 2026 11:13 AM

Noida AC Sleeper Bus Fire Incident: ਦਿੱਲੀ-ਐਨਸੀਆਰ (NCR) ਨੇੜੇ ਗ੍ਰੇਟਰ ਨੋਇਡਾ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਨੋਇਡਾ ਤੋਂ ਮਹੋਬਾ ਜਾ ਰਹੀ ਇੱਕ ਨਿੱਜੀ ਡਬਲ-ਡੈਕਰ ਏਸੀ ਸਲੀਪਰ ਬੱਸ, ਜਿਸ ਵਿੱਚ ਲਗਭਗ 35 ਯਾਤਰੀ ਸਵਾਰ ਸਨ ਨੂੰ ਅਚਾਨਕ ਅੱਗ ਲੱਗ ਗਈ। ਇਸ ਭਿਆਨਕ ਘਟਨਾ ਵਿੱਚ ਨੌਂ ਯਾਤਰੀਆਂ ਦੀ ਮੌਤ ਹੋ ਗਈ, ਕੁਝ ਸੜ ਕੇ ਮਰ ਗਏ ਅਤੇ ਕੁਝ ਦੀ ਮੌਤ ਦਮ ਘੁਟਣ ਕਾਰਨ ਹੋਈ।


ਇਹ ਹਾਦਸਾ ਦਯਾਨਤਪੁਰ ਪਿੰਡ ਨੇੜੇ ਵਾਪਰਿਆ ਜਦੋਂ ਬੱਸ ਗ੍ਰੇਟਰ ਨੋਇਡਾ ਤੋਂ ਆਗਰਾ ਵੱਲ ਜਾ ਰਹੀ ਸੀ। ਚਸ਼ਮਦੀਦ ਗਵਾਹਾਂ ਅਨੁਸਾਰ, ਜਦੋਂ ਬੱਸ ਪਿੰਡ ਦੇ ਨੇੜੇ ਪਹੁੰਚੀ ਤਾਂ ਇਸ ਵਿੱਚੋਂ ਅਚਾਨਕ ਧੂੰਆਂ ਅਤੇ ਅੱਗ ਦੀਆਂ ਉੱਚੀਆਂ ਲਪਟਾਂ ਨਿਕਲਣ ਲੱਗੀਆਂ। ਬੱਸ ਨੂੰ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਡਰਾਈਵਰ ਨੇ ਇਸ ਨੂੰ ਐਕਸਪ੍ਰੈਸਵੇਅ ਦੇ ਕਿਨਾਰੇ ਰੋਕ ਲਿਆ। ਕੁਝ ਹੀ ਪਲਾਂ ਵਿੱਚ, ਪੂਰੀ ਬੱਸ ਅੱਗ ਦੇ ਗੋਲੇ ਵਿੱਚ ਤਬਦੀਲ ਹੋ ਗਈ। ਇਸ ਤੋਂ ਪਹਿਲਾਂ ਕਿ ਅੰਦਰ ਮੌਜੂਦ ਯਾਤਰੀ ਸਥਿਤੀ ਨੂੰ ਸਮਝ ਪਾਉਂਦੇ, ਬੱਸ ਸੰਘਣੇ ਕਾਲੇ ਧੂੰਏਂ ਨਾਲ ਭਰ ਗਈ ਅਤੇ ਹਫੜਾ-ਦਫੜੀ ਮੱਚ ਗਈ।

UP Chief Minister Yogi Adityanath took cognizance of the road accident in Greater Noida. The Chief Minister expressed condolences to the families of the deceased. The Chief Minister directed officials to ensure proper medical treatment for the injured. The Chief Minister spoke to… https://t.co/udoxnMaZrk

— ANI (@ANI) September 24, 2026

ਹਾਦਸੇ ਵਿੱਚੋਂ ਵਾਲ-ਵਾਲ ਬਚੀ ਇੱਕ ਮਹਿਲਾ ਯਾਤਰੀ ਨੇ ਇਸ ਭਿਆਨਕ ਦ੍ਰਿਸ਼ ਦਾ ਵਰਣਨ ਕਰਦਿਆਂ ਕਿਹਾ: "ਮੈਂ ਸੁੱਤੀ ਹੋਈ ਸੀ ਜਦੋਂ ਕਿਸੇ ਨੇ ਦਰਵਾਜ਼ਾ ਖੜਕਾਇਆ। ਜਦੋਂ ਮੈਂ ਜਾਗੀ ਤਾਂ ਚਾਰੇ ਪਾਸੇ ਧੂੰਆਂ ਸੀ ਅਤੇ ਭਗਦੜ ਮੱਚੀ ਹੋਈ ਸੀ। ਮੈਂ ਆਪਣਾ ਕੋਈ ਸਮਾਨ ਜਾਂ ਜੁੱਤੀਆਂ ਵੀ ਨਹੀਂ ਚੁੱਕੀਆਂ; ਬਸ ਆਪਣੇ ਫੋਨ ਨੂੰ ਫੜਿਆ ਅਤੇ ਬਾਹਰ ਨਿਕਲਣ ਵਾਲੇ ਰਸਤੇ ਵੱਲ ਭੱਜੀ। ਅੰਦਰ ਧੂੰਆਂ ਇੰਨਾ ਸੰਘਣਾ ਸੀ ਕਿ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ; ਲੋਕ ਸਾਹ ਲੈਣ ਲਈ ਤੜਫ ਰਹੇ ਸਨ। ਬਹੁਤ ਸਾਰੇ ਲੋਕ ਪਿਛਲੇ ਹਿੱਸੇ ਵਿੱਚ ਫਸੇ ਰਹਿ ਗਏ ਅਤੇ ਬਾਹਰ ਨਹੀਂ ਨਿਕਲ ਸਕੇ।"


ਰਾਹਤ ਅਤੇ ਬਚਾਅ ਕਾਰਜ

ਹਾਦਸੇ ਦੀ ਖਬਰ ਮਿਲਦਿਆਂ ਹੀ ਯਮੁਨਾ ਐਕਸਪ੍ਰੈਸਵੇਅ ਦੇ ਨਿੱਜੀ ਸੁਰੱਖਿਆ ਕਰਮਚਾਰੀ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ। ਸਖ਼ਤ ਮੁਸ਼ੱਕਤ ਤੋਂ ਬਾਅਦ, ਪੁਲਿਸ ਅਤੇ ਬਚਾਅ ਟੀਮਾਂ ਨੇ ਅੱਗ 'ਤੇ ਕਾਬੂ ਪਾਇਆ ਅਤੇ ਜ਼ਖਮੀ ਯਾਤਰੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੁਲਿਸ ਇਸ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਕਰ ਰਹੀ ਹੈ।


ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬੱਸ ਹਾਦਸੇ ਦਾ ਨੋਟਿਸ ਲਿਆ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ ਦਾ ਨੋਟਿਸ ਲਿਆ ਹੈ। ਮੁੱਖ ਮੰਤਰੀ ਦਫ਼ਤਰ (CMO) ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਯੋਗੀ ਨੇ ਇਸ ਭਿਆਨਕ ਹਾਦਸੇ ਵਿੱਚ ਹੋਈਆਂ ਮੌਤਾਂ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਯਾਤਰੀਆਂ ਨੂੰ ਵਧੀਆ ਤੋਂ ਵਧੀਆ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਉਨ੍ਹਾਂ ਦੀ ਦੇਖਭਾਲ ਵਿੱਚ ਕੋਈ ਲਾਪਰਵਾਹੀ ਨਹੀਂ ਵਰਤੀ ਜਾਣੀ ਚਾਹੀਦੀ।


ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ਦੇ ਹੁਕਮ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ। ਪ੍ਰਸ਼ਾਸਨਿਕ ਪੱਧਰ 'ਤੇ ਪ੍ਰਭਾਵਿਤ ਪਰਿਵਾਰਾਂ ਤੱਕ ਤੁਰੰਤ ਮਦਦ ਅਤੇ ਰਾਹਤ ਸਮੱਗਰੀ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਉਨ੍ਹਾਂ ਨੇ ਹਾਦਸੇ ਵਿੱਚ ਜ਼ਖ਼ਮੀ ਜਾਂ ਝੁਲਸੇ ਹੋਏ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। ਮੁੱਖ ਮੰਤਰੀ ਦਫ਼ਤਰ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਤੋਂ ਬਚਾਅ ਕਾਰਜਾਂ ਅਤੇ ਯਮੁਨਾ ਐਕਸਪ੍ਰੈਸਵੇਅ ਹਾਦਸੇ ਦੀ ਜਾਂਚ ਬਾਰੇ ਲਗਾਤਾਰ ਜਾਣਕਾਰੀ ਪ੍ਰਾਪਤ ਕਰ ਰਿਹਾ ਹੈ।

Related Post