ਆਉਣ ਵਾਲੇ ਦਿਨਾਂ ’ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ, ਇਨ੍ਹਾਂ ਸੂਬਿਆਂ ਵਿੱਚ ਪਵੇਗਾ ਮੀਂਹ

ਮੌਸਮ ਵਿਭਾਗ ਵੱਲੋਂ ਆਉਣ ਵਾਲੇ ਹਫਤੇ ਚ ਉੱਤਰੀ ਭਾਰਤ ਦੇ ਕਈ ਸੂਬਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

By  Aarti January 22nd 2023 11:44 AM

Punjab Weather Update: ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਇੱਕ ਵਾਰ ਫਿਰ ਤੋਂ ਮੌਸਮ ਆਪਣਾ ਮਿਜ਼ਾਜ ਬਦਲਣ ਵਾਲਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਹਫਤੇ ਚ ਉੱਤਰੀ ਭਾਰਤ ਦੇ ਕਈ ਸੂਬਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਜਦਕਿ ਪਹਾੜੀ ਇਲਾਕਿਆਂ ’ਚ ਭਾਰੀ ਬੱਰਫਬਾਰੀ ਪੈਣ ਦੀ ਭਵਿੱਖਬਾਣੀ ਕੀਤੀ ਹੈ। 

ਮੀਡੀਆ ਰਿਪਰੋਟਾਂ ਤੋਂ ਸਾਹਮਣੇ ਆਇਆ ਹੈ ਕਿ ਮੌਸਮ ਵਿਭਾਗ ਨੇ ਇੱਕ ਹੋਰ ਪੱਛਮੀ ਗੜਬੜ ਜਲਦੀ ਆਉਣ ਸੰਭਾਵਨਾ ਜਤਾਈ ਹੈ। ਜੋ ਕਿ 23 ਜਨਵਰੀ ਨੂੰ ਪੱਛਮੀ ਹਿਮਾਲਿਆ ਨੂੰ ਕਾਫੀ ਪ੍ਰਭਾਵਿਤ ਕਰ ਸਕਦਾ ਹੈ। ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਪੱਛਮੀ ਗੜਬੜੀ ਕਾਰਨ ਆਉਣ ਵਾਲੀ 24,25 ਜਨਵਰੀ ਦਰਮਿਆਨ ਉੱਤਰੀ ਪੱਛਮੀ ਭਾਰਤ ਦੇ ਮੈਦਾਨੀ ਇਲਾਕੇ ਵੀ ਕਾਫੀ ਪ੍ਰਭਾਵਿਤ ਹੋ ਸਕਦੇ ਹਨ। 

ਇਸ ਤੋਂ ਇਲਾਵਾ ਮੌਸਮ ਵਿਭਾਗ ਮੁਤਾਬਿਕ ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪਵੇਗਾ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ’ਚ ਦਿੱਲੀ ਸਣੇ ਕਈ ਸੂਬਿਆਂ ਮੀਂਹ ਮੁਸਿਬਤ ਬਣ ਸਕਦਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ 24 IPS ਤੇ PPS ਅਧਿਕਾਰੀਆਂ ਦੇ ਤਬਾਦਲੇ

Related Post