Sonia Gandhi: ਸੋਨੀਆ ਗਾਂਧੀ ਮੁੜ ਤੋਂ ਦਿੱਲੀ ਦੇ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ

ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਗੰਭੀਰ ਬ੍ਰੌਨਕਾਈਟਿਸ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

By  Jasmeet Singh March 3rd 2023 03:30 PM

ਨਵੀਂ ਦਿੱਲੀ: ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਗੰਭੀਰ ਬ੍ਰੌਨਕਾਈਟਿਸ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 

ਹਸਪਤਾਲ ਨੇ ਇੱਕ ਬਿਆਨ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਨੂੰ ਵੀਰਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਇਸ ਵਿੱਚ ਅੱਗੇ ਕਿਹਾ ਗਿਆ ਕਿ ਉਨ੍ਹਾਂ ਨੂੰ "ਬੁਖਾਰ ਕਾਰਨ" ਛਾਤੀ 'ਚ ਪੀੜ ਦੀ ਸ਼ਿਕਾਇਤ ਸੀ। ਜਿਸ ਕਰਕੇ ਹੁਣ ਉਹ ਦਵਾਈ ਵਿਭਾਗ ਦੇ ਸੀਨੀਅਰ ਸਲਾਹਕਾਰ ਅਰੂਪ ਬਾਸੂ ਅਤੇ ਉਨ੍ਹਾਂ ਦੀ ਟੀਮ ਦੀ ਨਿਗਰਾਨੀ ਹੇਠ ਦੱਸੇ ਜਾ ਰਹੇ ਹਨ। 

ਹਸਪਤਾਲ ਨੇ ਇੱਕ ਬੁਲੇਟਿਨ ਵਿੱਚ ਕਿਹਾ, "ਸੋਨੀਆ ਗਾਂਧੀ ਨਿਗਰਾਨੀ ਹੇਠ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ।"

ਇਸ ਸਾਲ ਇਹ ਦੂਜੀ ਵਾਰ ਹੈ ਜਦੋਂ ਸੋਨੀਆ ਗਾਂਧੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਨਵਰੀ ਵਿੱਚ 76 ਸਾਲਾ ਸਾਬਕਾ ਕਾਂਗਰਸ ਪ੍ਰਧਾਨ ਨੂੰ ਵਾਇਰਲ ਸਾਹ ਦੀ ਲਾਗ ਦੇ ਇਲਾਜ ਲਈ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। 

ਸੋਨੀਆ ਗਾਂਧੀ ਨੂੰ ਆਖਰੀ ਵਾਰ ਰਾਏਪੁਰ 'ਚ ਹੋਏ ਕਾਂਗਰਸ ਦੇ 85ਵੇਂ ਪਲੇਨਰੀ ਸੈਸ਼ਨ 'ਚ ਦੇਖਿਆ ਗਿਆ ਸੀ। ਇਸ ਤੋਂ ਪਹਿਲਾਂ ਉਹ ਪਿਛਲੇ ਸਾਲ 24 ਦਸੰਬਰ ਨੂੰ ਦਿੱਲੀ ਵਿੱਚ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਏ ਸੀ। ਕਾਂਗਰਸ ਸੂਤਰਾਂ ਮੁਤਾਬਕ ਸੋਨੀਆ ਗਾਂਧੀ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਹੈ।

ਪਾਰਟੀ ਦੇ 85ਵੇਂ ਪਲੈਨਰੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਸੋਨੀਆ ਗਾਂਧੀ ਨੇ ਕਿਹਾ ਕਿ ਉਹ ਖੁਸ਼ ਹੈ ਕਿ ਉਨ੍ਹਾਂ ਦੀ ਪਾਰੀ "ਭਾਰਤ ਜੋੜੋ ਯਾਤਰਾ" ਦੇ ਨਾਲ ਸਮਾਪਤ ਹੋ ਗਈ ਹੈ, ਜਿਸ ਨਾਲ ਉਨ੍ਹਾਂ ਦੀਆਂ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਦੀਆਂ ਅਟਕਲਾਂ ਸ਼ੁਰੂ ਹੋ ਗਈਆਂ ਹਨ। 

ਆਪਣੇ ਭਾਸ਼ਣ ਦੌਰਾਨ, ਸੋਨੀਆ ਗਾਂਧੀ ਨੇ ਭਾਜਪਾ ਸਰਕਾਰ 'ਤੇ "ਨਫ਼ਰਤ ਦੀ ਅੱਗ ਨੂੰ ਬਾਲਣ" ਅਤੇ "ਘੱਟ ਗਿਣਤੀਆਂ, ਔਰਤਾਂ, ਦਲਿਤਾਂ ਅਤੇ ਆਦਿਵਾਸੀਆਂ ਨੂੰ ਬੁਰੀ ਤਰ੍ਹਾਂ ਨਿਸ਼ਾਨਾ ਬਣਾਉਣ" ਦਾ ਦੋਸ਼ ਲਗਾਉਂਦੇ ਹੋਏ, ਸ਼ਬਦੀ ਹਮਲਾ ਕੀਤਾ।

Related Post