Akal Takht Jathedar: ਮੌਜੂਦਾ ਹਲਾਤਾਂ ‘ਤੇ ਪੱਤਰਕਾਰਾਂ ਨਾਲ ਵਿਚਾਰ ਚਰਚਾ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕੀਤਾ ਹੈ ਕਿ ਪੰਜਾਬ ਦੇ ਮੌਜੂਦਾ ਸਮੇਂ ਦੌਰਾਨ ਸਰਕਾਰ ਵੱਲੋਂ ਪੰਜਾਬ ਵਿਚ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣ ਲਈ ਸਿਰਜੇ ਝੂਠੇ ਬਿਰਤਾਂਤ ਨੂੰ ਪੰਜਾਬਪ੍ਰਸਤ ਪੱਤਰਕਾਰਾਂ ਅਤੇ ਚੈਨਲਾਂ ਨੇ ਸੱਚੀ ਪੱਤਰਕਾਰਤਾ ਰਾਹੀਂ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਨੇ ਕਾਨੂੰਨ ਛਿੱਕੇ ‘ਤੇ ਟੰਗ ਕੇ ਪੱਤਰਕਾਰਾਂ ਅਤੇ ਮੀਡੀਆ ਅਦਾਰਿਆਂ ਦੇ ਚੈਨਲਾਂ ਦੀ ਅਵਾਜ ਬੰਦ ਕੀਤੀ।

By  Jasmeet Singh April 5th 2023 11:07 AM

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕੀਤਾ ਹੈ ਕਿ ਪੰਜਾਬ ਦੇ ਮੌਜੂਦਾ ਸਮੇਂ ਦੌਰਾਨ ਸਰਕਾਰ ਵੱਲੋਂ ਪੰਜਾਬ ਵਿਚ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣ ਲਈ ਸਿਰਜੇ ਝੂਠੇ ਬਿਰਤਾਂਤ ਨੂੰ ਪੰਜਾਬਪ੍ਰਸਤ ਪੱਤਰਕਾਰਾਂ ਅਤੇ ਚੈਨਲਾਂ ਨੇ ਸੱਚੀ ਪੱਤਰਕਾਰਤਾ ਰਾਹੀਂ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਨੇ ਕਾਨੂੰਨ ਛਿੱਕੇ ‘ਤੇ ਟੰਗ ਕੇ ਪੱਤਰਕਾਰਾਂ ਅਤੇ ਮੀਡੀਆ ਅਦਾਰਿਆਂ ਦੇ ਚੈਨਲਾਂ ਦੀ ਅਵਾਜ ਬੰਦ ਕੀਤੀ।

ਇਸ ਵਰਤਾਰੇ ਦੀ ਪੜਚੋਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਧਰਮ ਪ੍ਰਚਾਰ ਅਤੇ ਕੌਮੀ ਹੱਕਾਂ ਦੀ ਪਹਿਰੇਦਾਰੀ ਹਿੱਤ ਸਿੱਖ ਮੀਡੀਆ ਦਾ ਯੋਗਦਾਨ, ਵਿਚਾਰਾਂ ਦੇ ਪ੍ਰਗਟਾਵੇ ਦੀ ਅਜ਼ਾਦੀ, ਸਿੱਖ ਮੀਡੀਆ ਨੂੰ ਚੁਣੌਤੀਆਂ ਅਤੇ ਭਵਿੱਖ ਦੀ ਰਣਨੀਤੀ ਦੇ ਵਿਸ਼ੇ ‘ਤੇ ਇੱਕ ਵਿਸ਼ੇਸ਼ ਇਕੱਤਰਤਾ ਮਿਤੀ 7 ਅਪ੍ਰੈਲ 2023 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ, ਬਠਿੰਡਾ ਦੀ ਪਾਵਨ ਧਰਤੀ ‘ਤੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੀਕ ਬੁਲਾਈ ਗਈ ਹੈ।

ਇਸ ਇਕੱਤਰਤਾ ਵਿਚ ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਸੀਨੀਅਰ ਪੱਤਰਕਾਰ ਸੰਬੋਧਨ ਕਰਨਗੇ। ਸਮੂਹ ਸਿੱਖ ਅਤੇ ਪੰਜਾਬੀ ਪੱਤਰਕਾਰਤਾ ਨਾਲ ਜੁੜੇ ਹੋਏ ਪੰਜਾਬਪ੍ਰਸਤ ਵੀਰਾਂ-ਭੈਣਾ ਨੂੰ ਇਸ ਇਕੱਤਰਤਾ ਵਿਚ ਬੁਲਾਇਆ ਗਿਆ ਹੈ। 

ਸਿੰਘ ਸਾਹਿਬ ਨੇ ਇਹ ਵੀ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਬਠਿੰਡਾ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਮਿਤੀ 12 ਤੋਂ 15 ਅਪ੍ਰੈਲ 2023 ਤੀਕ ਗੁਰਮਤਿ ਸਮਾਗਮ ਉਲੀਕ ਗਏ ਹਨ।ਸੰਗਤਾਂ ਨੂੰ ਅਪੀਲ ਹੈ ਕਿ ਵੱਧ ਤੋਂ ਵੱਧ ਸੰਗਤ ਵਿਸਾਖੀ ਸਮਾਗਮ ਵਿਚ ਹਾਜਰੀ ਭਰ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੇ।

Related Post