ਸਿੱਖ ਪੰਥ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ; ਸ਼੍ਰੋਮਣੀ ਕਮੇਟੀ ਵੱਲੋਂ ਕੌਮ ਦੇ ਨਾਮ ਸੰਦੇਸ਼ ਜਾਰੀ

ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਵੱਲੋਂ ਕਥਾ ਵਿਚਾਰ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ।

By  Aarti April 14th 2026 12:53 PM

ਖਾਲਸੇ ਦੇ ਪ੍ਰਗਟ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਸਿੱਖ ਪੰਥ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਸੰਗਤ ਅਤੇ ਪੰਥਕ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ। ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਸਿੰਘ ਸਾਹਿਬ ਜੀ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਗਿਆ।

ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਵੱਲੋਂ ਕਥਾ ਵਿਚਾਰ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਗਿਆਨੀ ਜਗਤਾਰ ਸਿੰਘ ਜੀ ਮੁੱਖ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ ਵੱਲੋਂ ਅਰਦਾਸ ਦੀ ਸੇਵਾ ਨਿਭਾਈ ਗਈ। ਰਾਗੀ ਭਾਈ ਲਖਵਿੰਦਰ ਸਿੰਘ ਜੀ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। 

ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਬੋਲਦਿਆਂ ਕੌਮ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਬੋਲਦਿਆਂ ਸਿੰਘ ਸਾਹਿਬ ਜੀ ਨੇ ਕੌਮੀ ਇਕਜੁੱਟਤਾ , ਬੰਦੀ ਸਿੰਘ ਦੀ ਰਿਹਾਈ ਲਈ ਪੰਥ ਨੂੰ ਇੱਕ ਝੰਡੇ ਥੱਲੇ ਇਕੱਠੇ ਹੋਣ ਦਾ ਸੰਦੇਸ਼ ਦਿੱਤਾ। ਸਿੰਘ ਸਾਹਿਬ ਜੀ ਨੇ ਬੋਲਦਿਆਂ ਧਰਮ ਪਰਿਵਰਤਨ ਦੇ ਅਹਿਮ ਮਸਲੇ 'ਤੇ ਵੀ ਬਿਆਨ ਦਿੱਤਾ। 

ਇਸ ਮੌਕੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੋਲਦਿਆਂ ਜਿੱਥੇ ਪੰਥ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਗਈ ਉੱਥੇ ਹੀ ਕਈ ਮਸਲਿਆਂ 'ਤੇ ਕੌਮ ਨੂੰ ਇਕਜੁੱਟ ਹੋਣ ਲਈ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਇਨਸਾਨ ਗੁਰੂ ਤੋਂ ਟੇਕ ਛੱਡ ਇਨਸਾਨ ਨੂੰ ਟੇਕ ਬਣਾਉਦਾਂ ਹੈ ਉਦੋਂ ਉਸਦੀ ਖੁਆਰੀ ਹੋਣੀ ਤੈਅ ਹੁੰਦੀ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨੂੰ ਛੱਡ ਬੰਦਿਆਂ ਤੇ ਟੇਕ ਰੱਖੀ ਤਾਂ ਅੱਜ ਇਹ ਹਾਲਾਤ ਹੋਏ ਹਨ। ਪ੍ਰਧਾਨ ਜੀ ਨੇ ਕਿਹਾ ਕਿ ਅੱਜ ਸਾਨੂੰ ਇਕਜੁੱਟ ਹੋਣ ਦੀ ਜਰੂਰਤ ਹੈ ਕਿਉਂਕਿ ਅੱਜ ਇਹ ਹਾਲਾਤ ਹਨ ਕਿ ਲਗਾਤਾਰ ਬਾਹਰੀ ਤਾਕਤਾਂ ਸਾਨੂੰ ਕਮਜ਼ੋਰ ਕਰ ਰਹੀਆਂ ਹਨ।

ਇਹ ਵੀ ਪੜ੍ਹੋ  : ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਰੌਣਕਾਂ, ਸੰਗਤ ਗੁਰੂਘਰਾਂ ’ਚ ਹੋ ਰਹੀ ਨਤਮਸਤਕ

Related Post