ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਣ ਵਾਲਿਆਂ ਲਈ ਵਿਸ਼ੇਸ਼ ਜਾਣਕਾਰੀ, ਜ਼ਰੂਰ ਪੜ੍ਹੋ

ਦੇਵਭੂਮੀ ਨਾਮ ਨਾਲ ਪ੍ਰਸਿੱਧ ਉੱਤਰਾਖੰਡ ਵਿੱਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਇਸ ਸਾਲ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ।

By  Jasmeet Singh May 15th 2023 05:18 PM

ਦੇਹਰਾਦੂਨ: ਦੇਵਭੂਮੀ ਨਾਮ ਨਾਲ ਪ੍ਰਸਿੱਧ ਉੱਤਰਾਖੰਡ ਵਿੱਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਇਸ ਸਾਲ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਯਾਤਰਾ ਲਈ ਪਹਿਲੇ ਜਥੇ ਦੀ ਰਵਾਨਗੀ 17 ਮਈ ਨੂੰ ਰਿਸ਼ੀਕੇਸ਼ ਲਕਸ਼ਮਣ ਝੁਲਾ ਮਾਰਗ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਕੰਪਲੈਕਸ ਤੋਂ ਹੋਵੇਗੀ। ਇਸ ਪ੍ਰੋਗਰਾਮ ਦੀ ਵਿਸ਼ੇਸ਼ ਰੌਣਕ ਵਧਾਉਣ ਲਈ ਗੁਰਦੁਆਰਾ ਟਰੱਸਟ ਵੱਲੋਂ 17 ਮਈ ਨੂੰ ਸਵੇਰੇ 10 ਵਜੇ ਲਈ ਮੀਡੀਆ ਨੂੰ ਵੀ ਸੱਦਾ ਦਿੱਤਾ ਗਿਆ ਹੈ।


ਸੂਬਾ ਪੱਧਰੀ ਸਮਾਗਮ 
ਇਸ ਸ਼ੁਭ ਮੌਕੇ 'ਤੇ ਉੱਤਰਾਖੰਡ ਦੇ ਰਾਜਪਾਲ, ਲੈਫਟੀਨੈਂਟ ਜਨਰਲ (ਸੇਵਾਮੁਕਤ) ਸਰਦਾਰ ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਹੋਰ ਮੰਤਰੀਆਂ ਸਮੇਤ ਸ਼ਹਿਰ ਦੀਆਂ ਸਤਿਕਾਰਯੋਗ ਅਤੇ ਧਾਰਮਿਕ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਜਥੇ ਦੇ ਰਵਾਨਾ ਹੋਣ ਤੋਂ ਪਹਿਲਾਂ ਪੰਜ ਪਿਆਰਿਆਂ ਨੂੰ ਰਾਜਪਾਲ ਅਤੇ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ, ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਜਥਾ ਯਾਤਰਾ ਲਈ ਰਵਾਨਾ ਹੋਵੇਗਾ।



ਬਾਲ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ 
ਇਸ ਮਹਾਨ ਧਾਰਮਿਕ ਸਮਾਗਮ ਦੀ ਸ਼ੁਰੂਆਤ ਦਰਬਾਰ ਹਾਲ ਵਿੱਚ ਕੀਰਤਨੀਆ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਨਾਲ ਕੀਤੀ ਜਾਵੇਗੀ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਮੁਫਤ ਚਲਾਏ ਜਾ ਰਹੇ ਗੁਰਮਤਿ ਸੰਗੀਤ ਬਾਲ ਵਿਦਿਆਲਿਆ ਦੇ ਵਿਦਿਆਰਥੀ ਵੀ ਪ੍ਰਦਰਸ਼ਨ ਕਰਨਗੇ।



ਨਵੀਂ ਐਡਵਾਜ਼ਰੀ ਜਾਰੀ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਸਬੰਧੀ ਪ੍ਰਸ਼ਾਸਨ ਨੇ ਪੂਰੀ ਤਿਆਰੀ ਕਰ ਲਈ ਹੈ। ਚਮੋਲੀ ਦੇ ਡੀਐਮ ਹਿਮਾਂਸ਼ੂ ਖੁਰਾਣਾ ਨੇ ਦੱਸਿਆ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਯਾਤਰਾ ਦੇ ਸਮੁੱਚੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ। ਇਸ ਦੌਰਾਨ ਪਾਈਆਂ ਗਈਆਂ ਕਮੀਆਂ ਲਈ ਸਬੰਧਤ ਅਧਿਕਾਰੀਆਂ ਨੂੰ ਯਾਤਰਾ ਤੋਂ ਪਹਿਲਾਂ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਖੁਰਾਣਾ ਅਤੇ ਪੁਲਿਸ ਸੁਪਰਡੈਂਟ ਪ੍ਰਮਿੰਦਰ ਡੋਬਾਲ ਐਸਡੀਆਰਐਫ ਟੀਮ ਦੇ ਨਾਲ ਹੇਮਕੁੰਟ ਸਾਹਿਬ ਯਾਤਰਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹੇਮਕੁੰਟ ਸਾਹਿਬ ਪੁੱਜੇ। ਜ਼ਿਲ੍ਹਾ ਮੈਜਿਸਟਰੇਟ ਨੇ ਸ੍ਰੀ ਹੇਮਕੁੰਟ ਸਾਹਿਬ ਦੇ 18 ਕਿਲੋਮੀਟਰ ਪੈਦਲ ਮਾਰਗ ਦਾ ਨਿਰੀਖਣ ਕਰਨ ਉਪਰੰਤ ਅਧਿਕਾਰੀਆਂ ਨੂੰ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸੁਚਾਰੂ ਢੰਗ ਨਾਲ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਪੂਰੀ ਖ਼ਬਰ ਪੜ੍ਹਨ ਲਈ ਇਥੇ ਕਲਿਕ ਕਰੋ......

ਕਦੋਂ ਸ਼ੁਰੂ ਹੋ ਰਹੀ ਸ੍ਰੀ ਹੇਮਕੁੰਟ ਸਾਹਿਬ ਯਾਤਰਾ? ਕਿਥੋਂ 'ਤੇ ਕਦੋਂ ਰਵਾਨਾ ਹੋ ਰਿਹਾ ਪਹਿਲਾ ਜਥਾ, ਸਭ ਜਾਣੋ

Related Post