SYL ਵਿਵਾਦ 'ਤੇ ਕੱਲ੍ਹ ਹੋਵੇਗੀ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਖ਼ਾਸ ਬੈਠਕ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਐੱਸ.ਵਾਈ.ਐੱਲ ਦੇ ਨਿਰਮਾਣ ਲਈ ਸਮਾਂ ਸੀਮਾ ਤੈਅ ਕਰਨ ਲਈ ਕਿਹਾ ਸੀ। ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਸੂਬੇ ਵਿੱਚ ਪਾਣੀ ਨਹੀਂ ਹੈ, ਇਸ ਲਈ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਸ ਵੇਲੇ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ SYL ਦਾ ਪਾਣੀ ਦੇਣ ਤੋਂ ਹੱਥ ਜੋੜ ਕੇ ਇਨਕਾਰ ਕਰ ਦਿੱਤਾ ਸੀ।

By  Jasmeet Singh January 3rd 2023 02:21 PM

ਚੰਡੀਗੜ੍ਹ, 3 ਜਨਵਰੀ: ਸਤਲੁਜ-ਯਮੁਨਾ ਲਿੰਕ ਨਹਿਰ (SYL) ਦੇ ਮੁੱਦੇ 'ਤੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਬੈਠਕ ਹੋਣ ਜਾ ਰਹੀ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ 4 ਜਨਵਰੀ (ਕੱਲ੍ਹ) ਨੂੰ ਦਿੱਲੀ ਵਿੱਚ ਵਿਸ਼ੇਸ਼ ਇਕੱਤਰਤਾ ਲਈ ਸੱਦਿਆ ਹੈ। ਇਹ ਮੀਟਿੰਗ ਕੇਂਦਰ ਦੇ ਦਖ਼ਲ ਤੋਂ ਬਾਅਦ ਬੁਲਾਈ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ ਸੀ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਐੱਸ.ਵਾਈ.ਐੱਲ ਦੇ ਨਿਰਮਾਣ ਲਈ ਸਮਾਂ ਸੀਮਾ ਤੈਅ ਕਰਨ ਲਈ ਕਿਹਾ ਸੀ। ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਸੂਬੇ ਵਿੱਚ ਪਾਣੀ ਨਹੀਂ ਹੈ, ਇਸ ਲਈ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਸ ਵੇਲੇ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ SYL ਦਾ ਪਾਣੀ ਦੇਣ ਤੋਂ ਹੱਥ ਜੋੜ ਕੇ ਇਨਕਾਰ ਕਰ ਦਿੱਤਾ ਸੀ। 

ਇਹ ਵੀ ਪੜ੍ਹੋ: SYL ਦੇ ਮੁੱਦੇ 'ਤੇ ਬੋਲੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ 'ਜ਼ਰੂਰ ਨਿਕਲੇਗਾ ਹੱਲ'

ਮਾਨ ਨੇ ਇਹ ਵੀ ਕਿਹਾ ਕਿ ਜੇਕਰ ਹਰਿਆਣਾ 'ਚ ਪਾਣੀ ਦੀ ਕਮੀ ਹੈ ਤਾਂ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਕੇ ਯਮੁਨਾ ਅਤੇ ਗੰਗਾ ਦੇ ਪਾਣੀ ਦੀ ਵਿਵਸਥਾ ਕਰਨ ਦੀ ਬੇਨਤੀ ਕੀਤੀ ਜਾ ਸਕਦੀ ਹੈ। ਬੀਤੇ ਸਾਲ ਨਵੰਬਰ ਮਹੀਨੇ 'ਚ ਦੋ ਘੰਟੇ ਚੱਲੀ ਮੈਰਾਥਨ ਮੀਟਿੰਗ ਵਿੱਚ ਜਦੋਂ ਕੋਈ ਨਤੀਜਾ ਨਾ ਨਿਕਲਿਆ ਤਾਂ ਮਾਨ ਨੇ ਇਹ ਕਹਿ ਕੇ ਗੱਲ ਖ਼ਤਮ ਕਰ ਦਿੱਤੀ ਕਿ ਪ੍ਰਧਾਨ ਮੰਤਰੀ ਹੀ ਮੀਟਿੰਗ ਕਰਕੇ ਇਸ ਮਸਲੇ ਦਾ ਹੱਲ ਕੱਢ ਸਕਦੇ ਹਨ।

ਹੁਣ ਦੇਖਣਾ ਇਹ ਹੋਵੇਗਾ ਕਿ ਭਲਕੇ 4 ਜਨਵਰੀ ਨੂੰ ਹੋਣ ਵਾਲੀ ਮੀਟਿੰਗ 'ਚ ਇਸ ਮਾਮਲੇ ਦਾ ਕੀ ਹੱਲ ਨਿਕਲਦਾ ਹੈ ਕਿਉਂਕਿ ਹੁਣ ਤੱਕ ਸਾਰੀਆਂ ਮੀਟਿੰਗਾਂ ਵਿੱਚ ਐੱਸ.ਵਾਈ.ਐੱਲ ਦੇ ਪਾਣੀ ਦਾ ਕੋਈ ਹੱਲ ਨਹੀਂ ਨਿਕਲਿਆ ਹੈ।

Related Post