Parliament Special Session: ਸਪੈਸ਼ਲ ਸੈਸ਼ਨ ਦੀ ਹੰਗਾਮੇਦਾਰ ਹੋਈ ਸ਼ੁਰੂਆਤ , ਇਹ ਚਾਰ ਬਿੱਲ ਕੀਤੇ ਜਾਣਗੇ ਪੇਸ਼

ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਇਸ ਵਿਸ਼ੇਸ਼ ਸੈਸ਼ਨ ਵਿੱਚ ਪੰਜ ਮੀਟਿੰਗਾਂ ਹੋਣਗੀਆਂ।

By  Aarti September 18th 2023 08:39 AM -- Updated: September 18th 2023 11:07 AM

Parliament Special Session: ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਇਸ ਵਿਸ਼ੇਸ਼ ਸੈਸ਼ਨ ਵਿੱਚ ਪੰਜ ਮੀਟਿੰਗਾਂ ਹੋਣਗੀਆਂ। ਇਹ 17ਵੀਂ ਲੋਕ ਸਭਾ ਦਾ 13ਵਾਂ ਅਤੇ ਰਾਜ ਸਭਾ ਦਾ 261ਵਾਂ ਸੈਸ਼ਨ ਹੋਵੇਗਾ। ਇਸ ਸੈਸ਼ਨ ਦੌਰਾਨ ਚਾਰ ਬਿੱਲ ਪੇਸ਼ ਕੀਤੇ ਜਾਣਗੇ।

ਸ਼ੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸੰਸਦ ਭਵਨ ਪਹੁੰਚਣ ਤੋਂ ਬਾਅਦ ਪੀਐਮ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸੈਸ਼ਨ ਛੋਟਾ ਹੈ ਪਰ ਸਮੇਂ ਦੇ ਲਿਹਾਜ਼ ਨਾਲ ਵੱਡਾ ਹੈ। ਪੀਐਮ ਨੇ ਸਾਰੇ ਸੰਸਦ ਮੈਂਬਰਾਂ ਨੂੰ ਇਸ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਮੋਦੀ ਨੇ ਕਿਹਾ ਕਿ ਰੋਣ ਅਤੇ ਧੋਣ ਦਾ ਸਮਾਂ ਅਜੇ ਅੱਗੇ ਹੈ। ਇਸ ਸੈਸ਼ਨ ਵਿੱਚ ਕੁਝ ਇਤਿਹਾਸਕ ਫੈਸਲੇ ਲਏ ਜਾਣਗੇ।


ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਸਵਾਲ-ਜਵਾਬ ਕਰਨ ਲਈ 9 ਮੁੱਦਿਆਂ ਦੀ ਸੂਚੀ ਤਿਆਰ ਕੀਤੀ ਹੈ। ਇਸ ਸੈਸ਼ਨ ਵਿੱਚ ਵਿਰੋਧੀ ਗਠਜੋੜ ਆਈ.ਐਨ.ਡੀ.ਆਈ.ਏ (I.N.D.I.A) ਦੀਆਂ 24 ਪਾਰਟੀਆਂ ਹਿੱਸਾ ਲੈਣਗੀਆਂ।

ਸੈਸ਼ਨ ਦੇ ਪਹਿਲੇ ਦਿਨ ਯਾਨੀ ਕਿ 18 ਸਤੰਬਰ ਨੂੰ ਰਾਜ ਸਭਾ ਵਿੱਚ 75 ਸਾਲਾਂ ਦੀ ਸੰਸਦੀ ਯਾਤਰਾ, ਪ੍ਰਾਪਤੀਆਂ, ਤਜ਼ਰਬਿਆਂ, ਯਾਦਾਂ ਅਤੇ ਸਬਕਾਂ 'ਤੇ ਚਰਚਾ ਤੋਂ ਬਾਅਦ 19 ਸਤੰਬਰ ਤੋਂ ਨਵੀਂ ਸੰਸਦ ਵਿੱਚ ਅਗਲਾ ਸੈਸ਼ਨ ਪੂਰਾ ਹੋਵੇਗਾ।

ਇਸ ਤੋਂ ਪਹਿਲਾਂ 17 ਸਤੰਬਰ ਨੂੰ ਉਪ ਪ੍ਰਧਾਨ ਜਗਦੀਪ ਧਨਖੜ ਨੇ ਨਵੀਂ ਸੰਸਦ ਭਵਨ ਵਿਖੇ ਤਿਰੰਗਾ ਲਹਿਰਾਇਆ ਸੀ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਹੋਈ। ਇਸ ਦੌਰਾਨ ਕਈ ਪਾਰਟੀਆਂ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਪੇਸ਼ ਕਰਨ ਅਤੇ ਪਾਸ ਕਰਵਾਉਣ ਦੀ ਜ਼ੋਰਦਾਰ ਵਕਾਲਤ ਕੀਤੀ।

ਇਹ ਬਿੱਲ ਕੀਤੇ ਜਾਣਗੇ ਪੇਸ਼ 

ਪੰਜ ਦਿਨ ਤੱਕ ਚੱਲਣ ਵਾਲੇ ਇਸ ਸੈਸ਼ਨ ’ਚ ਚਾਰ ਬਿੱਲ ਪੇਸ਼ ਕੀਤੇ ਜਾਣਗੇ। ਇਸਦੇ ਨਾਲ ਹੀ ਵਨ ਨੈਸ਼ਨ ਵਨ ਇਲੈਕਸ਼ਨ ’ਤੇ ਵੀ ਸਾਰੀਆਂ ਦੀਆਂ ਨਜ਼ਰਾਂ ਹੋਣਗੀਆਂ। ਸੰਸਦ ਦੇ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਦੌਰਾਨ ਪੋਸਟ ਆਫਿਸ ਬਿੱਲ 2023, ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀਆਂ ਨਿਯੁਕਤੀਆਂ ਨਾਲ ਸਬੰਧਤ ਬਿੱਲ ਸਦਨ ਵਿੱਚ ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਇਸ ਸੈਸ਼ਨ ਵਿੱਚ ਐਡਵੋਕੇਟਸ (ਸੋਧ) ਬਿੱਲ 2023 ਅਤੇ ਪ੍ਰੈੱਸ ਅਤੇ ਰਜਿਸਟ੍ਰੇਸ਼ਨ ਆਫ਼ ਪੀਰੀਓਡੀਕਲ ਬਿੱਲ ਵੀ ਪੇਸ਼ ਕੀਤੇ ਜਾਣੇ ਹਨ।

ਇਹ ਵੀ ਪੜ੍ਹੋ: AG Vinod Ghai: ਪੰਜਾਬ ਦੇ ਐਡਵੋਕੇਟ ਜਨਰਲ ਨੂੰ ਹਟਾਉਣ ਦੀ ਤਿਆਰੀ, ਇੱਥੇ ਜਾਣੋ ਪੂਰਾ ਮਾਮਲਾ

Related Post