5 ਅਗਸਤ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ

Special session of SGPC : ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਵੇਗਾ, ਜਿਸ ਸਬੰਧੀ ਮੈਂਬਰ ਸਾਹਿਬਾਨ ਨੂੰ ਬੀਤੀ 11 ਜੁਲਾਈ ਨੂੰ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

By  KRISHAN KUMAR SHARMA July 13th 2025 01:24 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖਤ ਸਾਹਿਬਾਨ ਦੀ ਮਰਿਆਦਾ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਵੇਗਾ, ਜਿਸ ਸਬੰਧੀ ਮੈਂਬਰ ਸਾਹਿਬਾਨ ਨੂੰ ਬੀਤੀ 11 ਜੁਲਾਈ ਨੂੰ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਹ ਇਜਲਾਸ 5 ਅਗਸਤ 2025 ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 1.00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਇਆ ਗਿਆ ਹੈ, ਜਿਸ ਵਿਚ ਤਖਤ ਤਖਤ ਸਾਹਿਬਾਨ ਦੀ ਮਰਿਆਦਾ ਬਾਰੇ ਵਿਚਾਰ ਹੋਵੇਗੀ।

Related Post