350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ੍ਰੀ ਹਜ਼ੂਰ ਸਾਹਿਬ ਲਈ ਅੰਮ੍ਰਿਤਸਰ, ਚੰਡੀਗੜ੍ਹ ਤੇ ਦਿੱਲੀ ਤੋਂ ਚੱਲਣਗੀਆਂ ਸਪੈਸ਼ਲ ਟ੍ਰੇਨਾਂ : ਡਾ. ਵਿਜੇ ਸਤਬੀਰ ਸਿੰਘ
Nanded News : ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪ੍ਰੋਗਰਾਮ 24 ਅਤੇ 25 ਜਨਵਰੀ 2026 ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਵਿਖੇ ਕੇਂਦਰ ਸਰਕਾਰ, ਮਹਾਰਾਸ਼ਟਰ ਸਰਕਾਰ ਤੇ ਗੁਰਦੁਆਰਾ ਸੱਚਖੰਡ ਬੋਰਡ ਨਾਂਦੇੜ ਵਲੋਂ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ
Nanded News : ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪ੍ਰੋਗਰਾਮ 24 ਅਤੇ 25 ਜਨਵਰੀ 2026 ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਵਿਖੇ ਕੇਂਦਰ ਸਰਕਾਰ, ਮਹਾਰਾਸ਼ਟਰ ਸਰਕਾਰ ਤੇ ਗੁਰਦੁਆਰਾ ਸੱਚਖੰਡ ਬੋਰਡ ਨਾਂਦੇੜ ਵਲੋਂ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ ।
ਗੁਰਦੁਆਰਾ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸੰਗਤਾਂ ਦੀ ਭਾਰੀ ਆਮਦ ਨੂੰ ਮੁੱਖ ਰਖਦਿਆਂ ਮਾਨਯੋਗ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਤੇ ਰਵਨੀਤ ਸਿੰਘ ਬਿੱਟੂ ਰਾਜ ਮੰਤਰੀ ਨਾਲ ਸੰਪਰਕ ਕਰਕੇ ਸਪੈਸ਼ਲ ਟ੍ਰੇਨਾਂ ਚਲਾਉਣ ਦੀ ਮੰਗ ਕੀਤੀ ਗਈ ਸੀ। ਰੇਲਵੇ ਮੰਤਰਾਲੇ ਵਲੋਂ ਇਸ ਮੰਗ ਨੂੰ ਪੂਰੇ ਕਰਦੇ ਹੋਏ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਮਿਤੀ 23-1-2026 ਅਤੇ ਮਿਤੀ 24-1-2026 ਨੂੰ ਸ੍ਰੀ ਅੰਮ੍ਰਿਤਸਰ ਤੋਂ ਟ੍ਰੇਨ ਨੰ: 04642 ਸਵੇਰੇ 3.35 ਵਜੇ, ਚੰਡੀਗੜ੍ਹ ਤੋਂ ਟ੍ਰੇਨ ਨੰ: 04524 ਸਵੇਰੇ 5.40 ਵਜੇ, ਹਜਰਤ ਨਿਜਾਮੂਦੀਨ ਤੋਂ ਟ੍ਰੇਨ ਨੰ: 04494 ਦੁਪਹਿਰ 12.30 ਵਜੇ ਰਵਾਨਾਂ ਹੋ ਰਹੀਆਂ ਹਨ।
ਇਨ੍ਹਾਂ ਟ੍ਰੇਨਾਂ ਵਿੱਚ ਸਲੀਪਰ ਕੋਚ, ਏ. ਸੀ. ਕੋਚ ਦੀਆਂ ਸਹੂਲਤਾਂ ਹੋਣਗੀਆਂ। ਡਾ. ਵਿਜੇ ਸਤਬੀਰ ਸਿੰਘ ਨੇ ਸਮੂੰਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪੁੱਜ ਕੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਅਤੇ ' ਗੁਰੂ ਮਹਾਰਾਜ ਦੀਆਂ ਆਸ਼ੀਸ਼ਾਂ ਪ੍ਰਾਪਤ ਕਰਨ।