ਸ੍ਰੀ ਅਕਾਲ ਤਖ਼ਤ ਜੱਥੇਦਾਰ ਦਾ PSGPC ਨੂੰ ਆਦੇਸ਼, 'ਅਜੇ ਉਥੇ ਹੀ ਰੱਖੇ ਜਾਣ ਪੁਰਾਤਨ ਸਰੂਪ'

ਪਾਕਿਸਤਾਨ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਸਰੂਪ ਲਿਆਉਣ ਦੇ ਮਾਮਲੇ ਨੂੰ ਲੈ ਕੇ ਵੱਡੀ ਅੱਪਡੇਟ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੋਂ ਮਾਰਗ ਦਰਸ਼ਨ ਦੀ ਅਪੀਲ ਕੀਤੀ ਹੈ।

By  Jasmeet Singh January 16th 2023 01:54 PM -- Updated: January 16th 2023 03:25 PM

ਮੁਨੀਸ਼ ਗਰਗ, 16 ਜਨਵਰੀ: ਪਾਕਿਸਤਾਨ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਸਰੂਪ ਲਿਆਉਣ ਦੇ ਮਾਮਲੇ ਨੂੰ ਲੈ ਕੇ ਵੱਡੀ ਅੱਪਡੇਟ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੋਂ ਮਾਰਗ ਦਰਸ਼ਨ ਦੀ ਅਪੀਲ ਕੀਤੀ ਹੈ। ਜਿਸ ਤੋਂ ਬਾਅਦ ਜਥੇਦਾਰ ਸਾਹਿਬ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਅਜੇ ਪਾਕਿਸਤਾਨ ਵਿਖੇ ਹੀ ਰੱਖਣ ਦੇ ਆਦੇਸ਼ ਦਿੱਤੇ ਹਨ। ਦੱਸਿਆ ਜਾ ਰਿਹਾ ਕਿ ਅਗਲੇ ਮਹੀਨੇ ਪਾਕਿਸਤਾਨ ਦੌਰੇ ਦੌਰਾਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਪਾਵਨ ਸਰੂਪਾਂ ਦੇ ਰੱਖ ਰਖਾਵ ਸਬੰਧੀ ਅਹਿਮ ਫ਼ੈਸਲਾ ਲੈਣਗੇ। 


ਇਹ ਹੈ ਪੂਰਾ ਮਾਮਲਾ

ਕਾਬਲੇਗੌਰ ਹੈ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 200 ਦੇ ਕਰੀਬ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਪਾਵਨ ਸਰੂਪਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਲਿਆਂਦਾ ਜਾ ਰਿਹਾ ਹੈ, ਜਿਸਨੂੰ ਲੈ ਕੇ ਹੁਣ ਵਿਵਾਦ ਖੜਾ ਹੋ ਗਿਆ। ਦੱਸ ਦੇਈਏ ਕਿ ਇਨ੍ਹਾਂ ਸਰੂਪਾਂ ਦੇ ਰੱਖ ਰਖਾਅ ਨੂੰ ਲੈਕੇ ਪ੍ਰਬੰਧਕ ਕਮੇਟੀਆਂ ਆਹਮੋ-ਸਾਹਮਣੇ ਹੋ ਗਈਆਂ ਹਨ। 

DSGMC 'ਤੇ ਲਾਏ ਇਲਜ਼ਾਮ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਲਜ਼ਾਮ ਲਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਉਨ੍ਹਾਂ ਦੇ ਭਰਾ ਹਰਵਿੰਦਰ ਸਿੰਘ ਸਰਨਾ ਪਾਕਿਸਤਾਨ ਨਾਲ ਉਨ੍ਹਾਂ ਦੇ ਚੰਗੇ ਸਬੰਧਾਂ ਦਾ ਫਾਇਦਾ ਉਠਾ ਕੇ ਕੰਮ ਵਿੱਚ ਰੁਕਾਵਟ ਪਾ ਰਹੇ ਹਨ। ਉੱਥੇ ਹੀ ਸਰਨਾ ਨੇ ਕਿਹਾ ਕਿ ਡੀ.ਐਸ.ਜੀ.ਐਮ.ਸੀ ਦੀ ਨੀਅਤ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਪੁਰਾਤਨ ਸਰੂਪਾਂ ਦੇ ਰੱਖ ਰਖਾਅ ਦੇ ਸਮਰੱਥ ਨਹੀਂ ਹੈ, ਇਸ ਲਈ ਇਸ ਸੇਵਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇ ਦੇਣਾ ਚਾਹੀਦਾ ਹੈ। 

SGPC ਜਾਂ DSGMC ਵੱਡੀ ਸੰਸਥਾ ਕਿਹੜੀ?

ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਕਾਲਕਾ ਦੱਸਣ ਕਿ ਐਸ.ਜੀ.ਪੀ.ਸੀ ਵੱਡੀ ਸੰਸਥਾ ਹੈ ਜਾਂ ਡੀ.ਐਸ.ਜੀ.ਐਮ.ਸੀ। ਉਨ੍ਹਾਂ ਕਿਹਾ ਕਿ ਡੀ.ਐਸ.ਜੀ.ਐਮ.ਸੀ ਕੋਲ ਪਾਕਿਸਤਾਨ ਤੋਂ ਆਉਣ ਵਾਲੇ ਪੁਰਾਤਨ ਸਰੂਪਾਂ ਦੀ ਸਾਂਭ ਸੰਭਾਲ ਅਤੇ ਸੇਵਾ ਦੀ ਸਮਰੱਥਾ ਨਹੀਂ ਹੈ। ਇਹ ਅਧਿਕਾਰ ਅਤੇ ਸਮਰੱਥਾ ਸ਼੍ਰੋਮਣੀ ਕਮੇਟੀ ਕੋਲ ਹੀ ਹੈ, ਇਸ ਲਈ ਉਨ੍ਹਾਂ ਨੂੰ SGPC ਦੇ ਸਿੱਖ ਮਾਹਿਰਾਂ ਨੂੰ ਪਾਕਿਸਤਾਨ ਭੇਜਣਾ ਚਾਹੀਦਾ ਹੈ। ਉਨ੍ਹਾਂ ਇਹ ਇਲਜ਼ਾਮ ਵੀ ਲਾਇਆ ਕਿ ਡੀ.ਐਸ.ਜੀ.ਐਮ.ਸੀ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਸਲਾਹਕਾਰ ਦੀ ਮਨਸ਼ਾ ਪਾਕਿਸਤਾਨ ਵਿੱਚ ਸਥਿਤ ਸਿੱਖ ਵਿਰਾਸਤ ਨੂੰ ਇੱਥੇ ਲਿਆ ਕੇ ਤਬਾਹ ਕਰਨ ਦੀ ਹੈ।

Related Post