PTC News
Search
🔍 Search

Raj Kundra ਦੀ ਫ਼ਿਲਮ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਪ੍ਰਵਾਨਗੀ ਦਾ ਪ੍ਰਚਾਰ ਗੁੰਮਰਾਹਕੁਨ; ਸ੍ਰੀ ਅਕਾਲ ਤਖਤ ਸਾਹਿਬ ਨੇ ਕੀਤਾ ਸਪੱਸ਼ਟ

Raj Kundra Movie : ਬਗੀਚਾ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਕੁਝ ਅਣਅਧਿਕਾਰਤ ਖਾਤਿਆਂ ਤੋਂ ਇਹ ਗੱਲ ਪ੍ਰਚਾਰੀ ਜਾ ਰਹੀ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜ ਕੁੰਦਰਾ ਨੂੰ ਫ਼ਿਲਮ ਸਬੰਧੀ ਪ੍ਰਵਾਨਗੀ ਦਿੱਤੀ ਹੈ ਜੋ ਕਿ ਬਿਲਕੁਲ ਗਲਤ ਅਤੇ ਗੁੰਮਰਾਹਕੁਨ ਹੈ।

By  KRISHAN KUMAR SHARMA November 20th 2026 02:07 PM -- Updated: November 20th 2026 02:42 PM

Raj Kundra Movie : ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫ਼ਿਲਮ ਦੀ ਪ੍ਰਮੋਸ਼ਨ ਦੇ ਚੱਲਦਿਆਂ ਇੱਕ ਸਮਾਗਮ ਦੌਰਾਨ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨਾਲ ਮੁਲਾਕਾਤ ਦੇ ਦਿੱਤੇ ਗਏ ਹਵਾਲੇ ਦੇ ਸਬੰਧ ਵਿੱਚ ਸਪੱਸ਼ਟ ਕੀਤਾ ਜਾਂਦਾ ਹੈ ਕਿ ਸਿੰਘ ਸਾਹਿਬ ਵੱਲੋਂ ਉਨ੍ਹਾਂ ਨੂੰ ਫ਼ਿਲਮ ਸਬੰਧੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ... Amritsar 'ਚ ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦੀ ਕਾਰ ਨੇ 12 ਸਾਲਾ ਬੱਚੀ ਨੂੰ ਕੁਚਲਿਆ

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਬੀਤੇ ਸਮੇਂ ਰਾਜ ਕੁੰਦਰਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਵਿਖੇ ਜ਼ਰੂਰ ਆਏ ਸਨ ਅਤੇ ਉਨ੍ਹਾਂ ਨੇ ਆਪਣੇ ਵੱਲੋਂ ਬਣਾਈ ਜਾ ਰਹੀ ਫ਼ਿਲਮ ਸਬੰਧੀ ਵਿਚਾਰ ਰੱਖੇ ਸਨ। ਉਨ੍ਹਾਂ ਕਿਹਾ ਇਸ ਮੁਲਾਕਾਤ ਦੌਰਾਨ ਸਿੰਘ ਸਾਹਿਬ ਨੇ ਰਾਜ ਕੁੰਦਰਾ ਦੀ ਗੱਲਬਾਤ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫ਼ਿਲਮਾਂ ਸਬੰਧੀ ਮਿਤੀ 28 ਦਸੰਬਰ 2025 ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਨੰ: ਅ:ਤ/242 ਦੀ ਕਾਪੀ ਦਿੱਤੀ ਗਈ ਸੀ, ਜਿਸ ਵਿੱਚ ਸਪੱਸ਼ਟ ਦਰਜ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ, ਸਿੱਖ ਸੰਸਕਾਰਾਂ ਦੀਆਂ ਨਕਲਾਂ ਕਰਕੇ, ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ।

ਜਥੇਦਾਰ ਕੁਲਦੀਪ ਸਿੰਘ ਵੱਲੋਂ ਰਾਜ ਕੁੰਦਰਾ ਦੀ ਫਿਲਮ ਸਬੰਧੀ ਪ੍ਰਵਾਨਗੀ ਖ਼ਬਰਾਂ ਗੁੰਮਰਾਹਕੁਨ

ਉਨ੍ਹਾਂ ਨੇ ਕਿਹਾ ਕਿ ਮੌਜੂਦਾ ਤਕਨਾਲੋਜੀ ਦੇ ਸਮੇਂ ਸਿੱਖ ਪਛਾਣ, ਰਵਾਇਤਾਂ, ਸਿਧਾਂਤ ਅਤੇ ਫ਼ਲਸਫ਼ੇ ਨੂੰ ਵੱਡੀਆਂ ਚੁਣੌਤੀਆਂ ਹਨ, ਜਿਸ ਦੇ ਮੱਦੇਨਜ਼ਰ ਪੁਰਾਤਨ ਰਵਾਇਤਾਂ, ਸਾਖੀ ਪਰੰਪਰਾ, ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਰਾਹੀਂ ਰਵਾਇਤੀ ਪ੍ਰਚਾਰ ਪ੍ਰਸਾਰ ਨੂੰ ਕਾਇਮ ਰੱਖਣਾ ਤੇ ਪ੍ਰਫੁੱਲਿਤ ਕਰਨਾ ਅਤਿ ਜ਼ਰੂਰੀ ਹੈ। ਰਾਜ ਕੁੰਦਰਾ ਨੂੰ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਫ਼ਿਲਮਾਂ ਸਬੰਧੀ ਪਿਛਲੇ ਮਤੇ ਵੀ ਦਿੱਤੇ ਗਏ ਸਨ ਤਾਂ ਜੋ ਉਹ ਇਨ੍ਹਾਂ ਨੂੰ ਧਿਆਨ ਵਿੱਚ ਰੱਖਣ। 


ਬਗੀਚਾ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਕੁਝ ਅਣਅਧਿਕਾਰਤ ਖਾਤਿਆਂ ਤੋਂ ਇਹ ਗੱਲ ਪ੍ਰਚਾਰੀ ਜਾ ਰਹੀ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜ ਕੁੰਦਰਾ ਨੂੰ ਫ਼ਿਲਮ ਸਬੰਧੀ ਪ੍ਰਵਾਨਗੀ ਦਿੱਤੀ ਹੈ, ਜੋ ਕਿ ਬਿਲਕੁਲ ਗਲਤ ਅਤੇ ਗੁੰਮਰਾਹਕੁਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੋਸ਼ਲ ਮੀਡੀਆ ਪੋਸਟਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ... ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ ! ਬਨੂੜ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ 'ਤੇ ਲਾਈ ਰੋਕ, ਨੋਟਿਸ ਜਾਰੀ

Related Post