Giani Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਸੇਵਾ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਖੀ ਇਹ ਗੱਲ੍ਹ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਆਪਣੀ ਸੇਵਾ ਨੂੰ ਸੰਭਾਲ ਲਿਆ ਹੈ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਵੀ ਹੋਏ।

By  Aarti June 22nd 2023 02:13 PM

Jathedar Giani Raghbir Singh: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਆਪਣੀ ਸੇਵਾ ਨੂੰ ਸੰਭਾਲ ਲਿਆ ਹੈ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਵੀ ਹੋਏ। ਇੱਥੇ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਰਸਮ ਵੀ ਅਦਾ ਕੀਤੀ ਗਈ। ਵੱਡੀ ਗਿਣਤੀ ਵਿਚ ਸੰਗਤਾਂ, ਬੁੱਧੀਜੀਵੀ ਅਤੇ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ।

ਗਿਆਨੀ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ

ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਇਸ ਪ੍ਰੋਗਰਾਮ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੀ ਹਾਜ਼ਰ ਰਹੇ ਸੀ। ਉਨ੍ਹਾਂ ਇਸ ਸਮਾਗਮ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸ਼ਿਰਕਤ ਕੀਤੀ।


ਧੜਿਆਂ ‘ਚ ਵੰਡੇ ਪੰਥ ਨੂੰ ਇਕਜੁੱਟ ਕਰਨਾ ਹੋਵੇਗਾ ਟੀਚਾ- ਜਥੇਦਾਰ ਰਘਬੀਰ ਸਿੰਘ

ਸੇਵਾ ਭਾਰ ਸੰਭਾਲਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਮੀਡੀਆ ਨਾਲ ਰੂਬਰੂ ਹੋਏ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਟੀਚਾ ਧੜਿਆਂ ‘ਚ ਵੰਡੇ ਪੰਥ ਨੂੰ ਇਕਜੁੱਟ ਕਰਨਾ ਹੋਵੇਗਾ। ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਧਾਨਸਭਾ ਚ ਵੱਖਰਾ ਸਿੱਖ ਗੁਰਦੁਆਰਾ ਐਕਟ ਬਣਾਉਣਾ ਮੰਦਭਾਗਾ ਹੈ। 

ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ- ਜਥੇਦਾਰ 

ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਫੈਸਲਾ ਲਿਆ ਜਾਵੇ। ਦਹਾਕਿਆਂ ਤੋਂ ਜੇਲ੍ਹਾਂ ‘ਚ ਬੰਦੀ ਸਿੰਘਾਂ ਬੰਦ ਹਨ ਜੋ ਕਿ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਜਿਸ ਕਾਰਨ ਸਰਕਾਰਾਂ ਨੂੰ ਉਨ੍ਹਾਂ ਦੀ ਰਿਹਾਈ ਦੇ ਬਾਰੇ ਫੈਸਲਾ ਲੈਣਾ ਚਾਹੀਦਾ ਹੈ। 

ਗਿਆਨੀ ਰਘਬੀਰ ਸਿੰਘ ਦਾ ਪੰਥਕ ਸਫ਼ਰ 

  • ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਸੁਲਤਾਨਵਿੰਡ ਦੇ ਜੰਮਪਲ 
  • 1982 ‘ਚ ਗ੍ਰੰਥੀ ਸਿੰਘ ਬਣੇ 
  • 1992 ਤੋਂ 1995 ਤੱਕ ਵੱਖ ਵੱਖ ਸਥਾਨਾਂ ਤੋਂ ਬਤੌਰ ਗ੍ਰੰਥੀ ਸਿੰਘ ਨਿਭਾਈ ਸੇਵਾ 
  • 1995 ‘ਚ ਬਤੌਰ ਪੰਜ ਪਿਆਰਾ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੇਵਾ ਦੀ ਆਰੰਭਤਾ ਕੀਤੀ 
  • 1995 ਤੋਂ 21 ਅਪ੍ਰੈਲ 2014 ਤੱਕ ਅਕਾਲ ਤਖ਼ਤ ਸਾਹਿਬ ਵਿਖੇ ਬਤੌਰ 5 ਪਿਆਰਾ ਸੇਵਾ ਨਿਭਾਈ 
  • 21 ਅਪ੍ਰੈਲ 2014 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਸਿੰਘ ਦੇ ਤੌਰ ‘ਤੇ ਸੇਵਾ ਸੰਭਾਲੀ
  • 24 ਅਗਸਤ 2017 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਸੰਭਾਲੀ 

ਇਹ ਵੀ ਪੜ੍ਹੋ: Moga kabaddi Player: ਮੋਗਾ ‘ਚ ਇਸ ਕਬੱਡੀ ਖਿਡਾਰੀ ਦੇ ਘਰ ਹੋਇਆ ਕਾਤਲਾਨਾ ਹਮਲਾ, ਖਿਡਾਰੀ ਦੀ ਮਾਂ ਹੋਈ ਜ਼ਖਮੀ

Related Post