PTC News
Search

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼

Canada Beadbi Case : ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਹੋਏ ਆਦੇਸ਼ ਅਨੁਸਾਰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਹੋਈ ਅਣਗਹਿਲੀ ਸਬੰਧੀ ਉਹ ਆਪਣਾ ਲਿਖਤੀ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣਗੇ।

By  KRISHAN KUMAR SHARMA September 25th 2026 06:50 PM -- Updated: September 25th 2026 06:55 PM

Canada Beadbi Case : ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣਕਾਰੀ ਪੁੱਜੀ ਹੈ ਕਿ ਬੀਤੇ ਦਿਨੀਂ ਟੋਰਾਂਟੋ ਕੈਨੇਡਾ ਤੋਂ ਕੁਝ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪ੍ਰਾਪਤ ਕਰਨ ਲਈ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ.ਸੀ., ਕੈਨੇਡਾ (Gurdwara Association BC Canada) ਵਿਖੇ ਪਹੁੰਚੇ ਸਨ। ਇਸ ਮੌਕੇ ਪਾਵਨ ਬੀੜਾਂ ਲੈ ਕੇ ਜਾਣ ਵਾਲੀ ਗੱਡੀਆਂ ਦੀ ਮਰਯਾਦਾ ਤੇ ਗੁਰੂ ਸਾਹਿਬ ਜੀ ਦੇ ਸਤਿਕਾਰ ਪੱਖੋਂ ਜਾਂਚ ਕੀਤੇ ਬਿਨਾਂ ਹੀ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪਾਵਨ ਬੀੜਾਂ ਦੇਣ ਦੀ ਆਗਿਆ ਕੀਤੇ ਜਾਣ ਸਬੰਧੀ ਘਟਨਾ ਸਾਹਮਣੇ ਆਈ ਹੈ।

EC ਵਿਵਾਦ ਸੁਪਰੀਮ ਕੋਰਟ ਪਹੁੰਚਿਆ; ਗਿਆਨੇਸ਼ ਕੁਮਾਰ 'ਤੇ ਖਿਲਾਫ਼ ਮੁਕੱਦਮਾ ਅਤੇ 13 ਕਰੋੜ ਵੋਟਰਾਂ ਦੇ ਨਾਮ ਹਟਾਉਣ ਦੀ ਜਾਂਚ ਦੀ ਮੰਗ

ਸਥਾਨਕ ਸੰਗਤ ਵੱਲੋਂ ਇਸ ਦਾ ਵਿਰੋਧ ਕੀਤੇ ਜਾਣ ਉਪਰੰਤ ਪ੍ਰਬੰਧਕਾਂ ਵੱਲੋਂ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਮੁੜ ਬਿਰਾਜਮਾਨ ਕਰਵਾਏ ਗਏ। ਇਸ ਘਟਨਾ ਕਾਰਨ ਸਿੱਖ ਸੰਗਤਾਂ ਦੇ ਮਨਾਂ ਵਿੱਚ ਰੋਸ ਪੈਦਾ ਹੋਇਆ ਹੈ। ਭਾਵੇਂ ਗੁਰਦੁਆਰਾ ਸਾਹਿਬ ਵੱਲੋਂ ਸੋਸ਼ਲ ਮੀਡੀਆ ਰਾਹੀਂ ਇਸ ਸਬੰਧੀ ਸਪੱਸ਼ਟੀਕਰਨ ਅਤੇ ਸੰਗਤ ਪਾਸੋਂ ਖਿਮਾ ਜਾਚਨਾ ਜਨਤਕ ਕੀਤੀ ਗਈ ਹੈ, ਪਰੰਤੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਵੱਲੋਂ ਹੋਏ ਆਦੇਸ਼ ਅਨੁਸਾਰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਹੋਈ ਅਣਗਹਿਲੀ ਸਬੰਧੀ ਉਹ ਆਪਣਾ ਲਿਖਤੀ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣਗੇ।


ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਬੀਤੇ ਸਮੇਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਰਾਹੀਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਵਿਖੇ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਹੁੰਚੇ ਹਨ, ਉਨ੍ਹਾਂ ਦੀ ਮੁਕੰਮਲ ਵੇਰਵੇ ਸਹਿਤ ਜਾਣਕਾਰੀ ਵੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ। ਗੁਰਦੁਆਰਾ ਪ੍ਰਬੰਧਕਾਂ ਨੂੰ ਇਹ ਸਪੱਸ਼ਟ ਕਰਨ ਦੇ ਆਦੇਸ਼ ਕੀਤੇ ਗਏ ਹਨ ਕਿ ਉਨ੍ਹਾਂ ਨੂੰ ਪ੍ਰਾਪਤ ਹੋਈਆਂ ਪਾਵਨ ਬੀੜਾਂ ਵਿੱਚੋਂ ਕਿੰਨੀਆਂ ਸੰਗਤਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ, ਕਿੰਨੀਆਂ ਗੁਰਦੁਆਰਾ ਸਾਹਿਬ ਕੋਲ ਮੌਜੂਦ ਹਨ ਅਤੇ ਸੰਗਤ ਵੱਲੋਂ ਹੋਰ ਕਿੰਨੇ ਪਾਵਨ ਸਰੂਪਾਂ ਦੀ ਮੰਗ ਕੀਤੀ ਜਾ ਰਹੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀ.ਸੀ. ਕੈਨੇਡਾ ਦੀ ਸਮੂਹ ਸੰਗਤ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਗੁਰੂ ਸਾਹਿਬ ਜੀ ਦੀ ਭੈਅ-ਭਾਵਨੀ ਵਿੱਚ ਰਹਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਆਪਸੀ ਪ੍ਰੇਮ, ਸਦਭਾਵਨਾ ਅਤੇ ਇਤਫਾਕ ਵਾਲਾ ਮਾਹੌਲ ਬਣਾਉਣ ਲਈ ਸਹਿਯੋਗ ਬਣਨ।

ਇਹ ਵੀ ਪੜ੍ਹੋ...

Election Commission Row : ਮਨੀਸ਼ ਗਰਗ ਅਤੇ ਸੀਮਾ ਖੰਨਾ ਦੀ ਭੂਮਿਕਾ 'ਤੇ ਉਠੇ ਸਵਾਲ, ਜਾਣੋ ਕਿਉਂ ਜਾਂਚ ਦੇ ਘੇਰੇ 'ਚ ਹਨ ਦੋਵੇਂ ਅਧਿਕਾਰੀ ?

ਸਾਊਦੀ ਅਰਬ 'ਚ ਸਿੱਖ ਡਰਾਈਵਰ ਨੂੰ ਬਚਾਉਣ ਲਈ ਅੱਗੇ ਆਏ Diljit Dosanjh, ਕੇਂਦਰ ਤੋਂ ਦਖਲ ਦੀ ਕੀਤੀ ਮੰਗ

ਚੰਡੀਗੜ੍ਹ ਪੁਲਿਸ ਦੇ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ, ਨਾਬਾਲਿਗ ਪੁੱਤ ਤੋਂ ਪੁੱਛਗਿੱਛ ਜਾਰੀ

Related Post