Sri Anandpur Sahib ਹੜ੍ਹ ਪ੍ਰਭਾਵਿਤ ,ਭਾਖੜਾ ਡੈਮ ਦੇ ਫਲੱਡ ਗੇਟ ਖੋਲੇ , ਚੰਦਪੁਰ ਬੇਲਾ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ

Sri Anandpur Sahib News : ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਚੰਦਪੁਰ ਬੇਲਾ ਵਿੱਚ ਲਗਾਤਾਰ ਵਧ ਰਹੇ ਪਾਣੀ ਕਾਰਨ ਪਿੰਡ ਦਾ ਸੰਪਰਕ ਸ਼ਹਿਰ ਨਾਲ ਕੱਟ ਗਿਆ ਹੈ। ਦੱਸਣਯੋਗ ਹੈ ਕਿ ਭਾਖੜਾ ਡੈਮ ਵਿੱਚੋਂ ਅੱਜ ਹੋਰ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨਾਲ ਪਾਣੀ ਦੇ ਪੱਧਰ ਵਿੱਚ ਹੋਰ ਵਾਧੇ ਦੀ ਸੰਭਾਵਨਾ ਹੈ

By  Shanker Badra September 4th 2025 04:54 PM -- Updated: September 4th 2025 04:59 PM

Sri Anandpur Sahib News : ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਚੰਦਪੁਰ ਬੇਲਾ ਵਿੱਚ ਲਗਾਤਾਰ ਵਧ ਰਹੇ ਪਾਣੀ ਕਾਰਨ ਪਿੰਡ ਦਾ ਸੰਪਰਕ ਸ਼ਹਿਰ ਨਾਲ ਕੱਟ ਗਿਆ ਹੈ। ਦੱਸਣਯੋਗ ਹੈ ਕਿ ਭਾਖੜਾ ਡੈਮ ਵਿੱਚੋਂ ਅੱਜ ਹੋਰ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨਾਲ ਪਾਣੀ ਦੇ ਪੱਧਰ ਵਿੱਚ ਹੋਰ ਵਾਧੇ ਦੀ ਸੰਭਾਵਨਾ ਹੈ। 

ਗੱਜਪੁਰ ਬੇਲਾ, ਚੰਦਪੁਰ ਬੇਲਾ ਅਤੇ ਹਰੀਵਾਲ ਵਿੱਚ ਸੜਕਾਂ ’ਤੇ ਪਾਣੀ ਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦਰਿਆ ਵਿੱਚ ਛੱਡਿਆ ਗਿਆ ਵਧੀਕ ਪਾਣੀ ਤਕਰੀਬਨ ਸ਼ਾਮ 5 ਵਜੇ ਸ੍ਰੀ ਆਨੰਦਪੁਰ ਸਾਹਿਬ ਖੇਤਰ ਵਿੱਚ ਪਹੁੰਚੇਗਾ, ਜਿਸ ਕਾਰਨ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਹੜ੍ਹਾਂ ਨਾਲ ਖ਼ਾਸ ਤੌਰ ’ਤੇ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ।

ਭਾਖੜਾ ਡੈਮ ਦੇ ਫਲੱਡ ਗੇਟ ਖੋਲੇ

ਭਾਖੜਾ ਡੈਮ ਦੇ ਫਲੱਡ ਗੇਟ 10-10 ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ ਅਤੇ ਹੁਣ ਵਧੀਕ ਪਾਣੀ ਸਤਲੁਜ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ। ਇਸ ਨਾਲ ਹੇਠਲੇ ਇਲਾਕਿਆਂ ਵਿੱਚ ਪਾਣੀ ਹੋਰ ਵਧਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਭਾਖੜਾ ਨੰਗਲ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਸਤਲੁਜ ਦਰਿਆ ਵਿੱਚ ਪਾਣੀ ਛੱਡਣ ਤੋਂ ਬਾਅਦ ਆਪਣੇ ਹਲਕੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਲਕਸ਼ਮੀ ਨਾਰਾਇਣ ਮੰਦਰ ਦਾ ਦੌਰਾ ਕੀਤਾ ਜਿੱਥੇ ਮੰਦਰ ਦੇ ਕੁਝ ਹਿੱਸੇ ਨੂੰ ਨੁਕਸਾਨ ਪਹੁੰਚਿਆ ਸੀ। ਉਨ੍ਹਾਂ ਪਿੰਡ ਮੌਜੋਵਾਲ ਦਾ ਵੀ ਦੌਰਾ ਕੀਤਾ ਅਤੇ ਲੋਕਾਂ ਨੂੰ ਸੁਰੱਖਿਅਤ ਖੇਤਰਾਂ ਵਿੱਚ ਜਾਣ ਦੀ ਬੇਨਤੀ ਕੀਤੀ। ਉਹ ਹੜ੍ਹ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਬੇਲਾ ਧਿਆਨੀ ਅੱਪਰ, ਬੇਲਾ ਧਿਆਨੀ ਗੁੱਜਰ ਬਸਤੀ ਵੀ ਪਹੁੰਚੇ। 


Related Post