DGP Gaurav Yadav: ਸ੍ਰੀ ਦਰਬਾਰ ਸਾਹਿਬ ਨੇ ਨਤਮਸਤਕ ਹੋਏ DGP ਗੌਰਵ ਯਾਦਵ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨਾਲ ਡੀਸੀਪੀ ਪਰਮਿੰਦਰ ਭੰਡਾਲ ਵੀ ਮੌਜੂਦ ਸਨ।
DGP Gaurav Yadav: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨਾਲ ਡੀਸੀਪੀ ਪਰਮਿੰਦਰ ਭੰਡਾਲ ਵੀ ਮੌਜੂਦ ਸਨ। ਡੀਜੀਪੀ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪਾਕਿਸਤਾਨ ਦੀ ਮਦਦ ਨਾਲ ਦੇਸ਼ 'ਚ ਅਸ਼ਾਂਤੀ ਫੈਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਡੀਜੀਪੀ ਨੇ ਪ੍ਰਵਾਸੀ ਭਾਰਤੀਆਂ ਨੂੰ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਪੰਜਾਬ ਦੇ ਮਾਹੌਲ ਬਾਰੇ ਕੋਈ ਸ਼ੰਕਾ ਹੈ ਤਾਂ ਉਹ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਤੋਂ ਜਾਣਕਾਰੀ ਲੈ ਕੇ ਆਪਣੇ ਸ਼ੰਕਿਆਂ ਨੂੰ ਦੂਰ ਕਰ ਸਕਦਾ ਹੈ। ਮੀਡੀਆ ਰਿਪੋਰਟ ਅਨੁਸਾਰ ਅੰਮ੍ਰਿਤਪਾਲ ਦਾ ਸਿੱਧਾ ਨਾਂ ਲਏ ਬਿਨ੍ਹਾਂ ਡੀਜੀਪੀ ਨੇ ਕਿਹਾ ਕਿ ਕਾਨੂੰਨ ਮੁਤਾਬਕ ਉਸ ਨੂੰ ਕਾਨੂੰਨ ਦੇ ਸਾਹਮਣੇ ਪੇਸ਼ ਹੋਣਾ ਪੈਂਦਾ ਹੈ ਅਤੇ ਪੁਲਿਸ ਕਾਨੂੰਨ ਮੁਤਾਬਕ ਕਾਰਵਾਈ ਕਰੇਗੀ।
ਡੀਜੀਪੀ ਨੇ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਨਿੱਜਤਾ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਅਫਵਾਹਾਂ 'ਤੇ ਕੋਈ ਧਿਆਨ ਨਾ ਦੇਵੇ, ਇੱਥੇ ਆ ਕੇ ਦੇਖੋ ਕਿ ਪੰਜਾਬ 'ਚ ਮਾਹੌਲ ਕਿੰਨਾ ਸ਼ਾਂਤ ਹੈ।