ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਦੀ ਸ੍ਰੀ ਦਸਮੇਸ਼ ਪ੍ਰਚਾਰ ਸੇਵਾ ਟਰਸਟ ਵੱਲੋਂ ਸਖ਼ਤ ਨਿੰਦਾ, ਜਥੇਦਾਰ ਸਾਹਿਬ ਨੂੰ ਸੌਂਪਿਆ ਮੰਗ ਪੱਤਰ

ਬਾਬਾ ਕੁਲਵੰਤ ਸਿੰਘ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰਾ ਠੇਸ ਪਹੁੰਚਾਉਂਦੀਆਂ ਹਨ ਅਤੇ ਇਸ ਨਾਲ ਪੰਥਕ ਮਰਿਆਦਾਵਾਂ ਨੂੰ ਚੁਣੌਤੀ ਮਿਲ ਰਹੀ ਹੈ।

By  Aarti January 21st 2026 02:10 PM

ਸ੍ਰੀ ਦਸ਼ਮੇਸ਼ ਪ੍ਰਚਾਰ ਸੇਵਾ ਟਰਸਟ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ  ਮੰਗ ਪੱਤਰ  ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਪੰਜਾਬ ਵਿੱਚ ਲਗਾਤਾਰ ਵੱਧ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਡੁੰਘੀ ਚਿੰਤਾ ਜਤਾਈ ਗਈ ਅਤੇ ਇਨ੍ਹਾਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

ਬਾਬਾ ਕੁਲਵੰਤ ਸਿੰਘ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰਾ ਠੇਸ ਪਹੁੰਚਾਉਂਦੀਆਂ ਹਨ ਅਤੇ ਇਸ ਨਾਲ ਪੰਥਕ ਮਰਿਆਦਾਵਾਂ ਨੂੰ ਚੁਣੌਤੀ ਮਿਲ ਰਹੀ ਹੈ।

ਉਨ੍ਹਾਂ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹਾ ਘਿਨੌਣਾ ਕਦਮ ਚੁੱਕਣ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਦਾ ਕਹਿਣਾ ਸੀ ਕਿ ਜਦ ਤੱਕ ਦੋਸ਼ੀਆਂ ਨੂੰ ਕੜੀ ਸਜ਼ਾ ਨਹੀਂ ਮਿਲਦੀ, ਉਸ ਸਮੇਂ ਤੱਕ ਅਜਿਹੀਆਂ ਘਟਨਾਵਾਂ ਰੁਕਣ ਦੀ ਸੰਭਾਵਨਾ ਘੱਟ ਹੈ।

ਇਸ ਦੇ ਨਾਲ ਹੀ ਬਾਬਾ ਕੁਲਵੰਤ ਸਿੰਘ ਨੇ ਬਾਬਾ ਦੀਪ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਕੁਝ ਸੰਗਤਾਂ ਵੱਲੋਂ ਕੇਕ ਕੱਟ ਕੇ ਜਨਮ ਦਿਹਾੜਾ ਮਨਾਉਣ ’ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ਵਿੱਚ ਕੇਕ ਕੱਟਣ ਦੀ ਕੋਈ ਪ੍ਰਥਾ ਨਹੀਂ ਹੈ ਅਤੇ ਅਜਿਹੀਆਂ ਰਸਮਾਂ ਗੁਰਮਤਿ ਮਰਿਆਦਾ ਦੇ ਅਨੁਕੂਲ ਨਹੀਂ ਹਨ।

ਇਸ ਸਬੰਧ ਵਿੱਚ ਉਨ੍ਹਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਕੀਤੀ ਕਿ ਸਮੂਹ ਗੁਰਦੁਆਰਿਆਂ ਲਈ ਸਪਸ਼ਟ ਆਦੇਸ਼ ਜਾਰੀ ਕੀਤਾ ਜਾਵੇ ਤਾਂ ਜੋ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਕੋਈ ਵੀ ਸੰਗਤ ਕੇਕ ਨਾ ਕੱਟੇ ਅਤੇ ਗੁਰਮਤਿ ਅਨੁਸਾਰ ਹੀ ਸਮਾਗਮ ਮਨਾਏ ਜਾਣ। ਇਸ ਮੌਕੇ ਤੇ  ਸੁਦਾਮਾ ਸਿੰਘ  ਸ਼ਰਨਜੀਤ ਸਿੰਘ ਰਣਜੀਤ ਸਿੰਘ ਪ੍ਰਤਾਪ ਸਿੰਘ ਜਸਬੀਰ ਸਿੰਘ  ਵਰਿਆਮ ਅਤੇ ਹੋਰ ਸੰਗਤ ਹਾਜਰ ਸਨ। 

ਇਹ ਵੀ ਪੜ੍ਹੋ : Jalandhar ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਿੰਦਾ

Related Post