Jalalabad : ਜਲਾਲਾਬਾਦ ਵਿਖੇ ਗੁਰਦੁਆਰਾ ਸਾਹਿਬ ਚ ਮੰਦਭਾਗੀ ਘਟਨਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਸਰੂਪ ਅਗਨ ਭੇਂਟ ਹੋਇਆ
Sri Guru Granth Sahib Ji Saroop : ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਬੀਤੇ 4-5 ਦਿਨਾਂ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਦੇ ਰਿਟਾਇਰ ਐਸਐਚਓ ਪੰਜਾਬ ਸਿੰਘ ਗੁਰਦੁਆਰਾ ਸਾਹਿਬ ਦੀ ਸਾਂਭ-ਸੰਭਾਲ ਕਰ ਰਹੇ ਹਨ।
Sri Guru Granth Sahib Ji Saroop : ਜਲਾਲਾਬਾਦ (Jalalabad News) ਦੇ ਪਿੰਡ ਬਾਰੇ ਕੇ ਵਿਖੇ ਗੁਰਦੁਆਰਾ ਸਾਹਿਬ ਦੇ ਵਿੱਚ ਬੀਤੀ ਰਾਤ ਇੱਕ ਮੰਦਭਾਗੀ ਘਟਨਾ ਵਾਪਰੀ ਹੈ। ਗ੍ਰੰਥੀ ਸਿੰਘਾਂ ਵਾਸਤੇ ਲੱਗੇ ਪੱਖੇ ਦੋ ਹੋਏ ਸ਼ਾਰਟ ਸਰਕਟ ਦੇ ਕਾਰਨ ਗੁਰਦੁਆਰਾ ਸਾਹਿਬ 'ਚ ਅੱਗ ਲੱਗ ਗਈ ਇਸ ਕਾਰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਸਰੂਪ ਅਗਨ ਭੇਂਟ ਹੋ ਗਿਆ ਹੈ।
ਰਿਟਾਇਰ ਪੁਲਿਸ ਅਧਿਕਾਰੀ ਕਰ ਰਿਹਾ ਸੀ ਦੇਖਭਾਲ
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਬੀਤੇ 4-5 ਦਿਨਾਂ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਦੇ ਰਿਟਾਇਰ ਐਸਐਚਓ ਪੰਜਾਬ ਸਿੰਘ ਗੁਰਦੁਆਰਾ ਸਾਹਿਬ ਦੀ ਸਾਂਭ-ਸੰਭਾਲ ਕਰ ਰਹੇ ਹਨ। ਬੀਤੀ ਰਾਤ ਉਹਨਾਂ ਦੇ ਵੱਲੋਂ ਸੁਖ-ਆਸਣ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਦਿੱਤਾ ਗਿਆ ਅਤੇ ਸਵੇਰੇ 5 ਵਜੇ ਦੇ ਕਰੀਬ ਉਹਨਾਂ ਨੂੰ ਲੋਕਾਂ ਨੇ ਜਾ ਕੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਤਾਲਾ ਖੋਲ ਕੇ ਦੇਖਿਆ ਗਿਆ ਤਾਂ ਅੰਦਰ ਅੱਗ ਲੱਗੀ ਹੋਈ ਸੀ ਹਫੜਾ-ਦਫੜੀ ਵਿੱਚ ਪਿੰਡ ਵਾਸੀਆਂ ਨੇ ਅੱਗ 'ਤੇ ਕਾਬੂ ਪਾਇਆ ਅਤੇ ਅੰਦਰ ਜਾ ਕੇ ਦੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਪਾਵਨ ਸਰੂਪ ਅਗਨ ਭੇਂਟ ਹੋ ਚੁੱਕਾ ਸੀ। ਇਸ ਘਟਨਾ ਦੀਆਂ ਤਸਵੀਰਾਂ ਗੁਰਦੁਆਰਾ ਸਾਹਿਬ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੇ ਵਿੱਚ ਵੀ ਕੈਦ ਹੋਈਆਂ ਹਨ
ਐਸਜੀਪੀਸੀ ਪ੍ਰਚਾਰ ਵੀ ਪਹੁੰਚੇ
ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਜਲਾਲਾਬਾਦ ਥਾਣਾ ਸਦਰ ਦੇ ਐਸਐਚਓ ਜੁਗਰਾਜ ਸਿੰਘ ਅਤੇ ਡੀਐਸਪੀ ਗੁਰਸੇਵਕ ਸਿੰਘ ਬਰਾੜ ਨੇ ਹਾਲਾਤਾਂ ਦਾ ਜਾਇਜ਼ਾ ਲਿਆ। ਪੁਲਿਸ ਨੇ ਸੀਸੀਟੀਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਐਸਜੀਪੀਸੀ ਦੇ ਜ਼ਿਲ੍ਹਾ ਫਾਜ਼ਿਲਕਾ ਤੋਂ ਪ੍ਰਚਾਰਕ ਮੈਂਬਰ ਵੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਹਾਲਾਤਾਂ ਦਾ ਜਾਇਜ਼ਾ ਲਿਆ।
ਪਿੰਡ ਵਾਸੀਆਂ ਨੇ ਲਾਏ ਇਲਜ਼ਾਮ
ਉਧਰ, ਪਿੰਡ ਵਾਸੀਆਂ ਨੇ ਇਸ ਘਟਨਾ ਨੂੰ ਲੈ ਕੇ ਰੋਸ ਜਾਹਿਰ ਕੀਤਾ। ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ ਦੀ ਇਹ ਘਟਨਾ ਬਹੁਤ ਨਿੰਦਣਯੋਗ ਹੈ, ਕਿਉਂਕਿ ਇਸ ਨਾਲ ਉਹਨਾਂ ਦੇ ਹਿਰਦੇ ਵਲੂੰਦਰੇ ਗਏ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਪਿੰਡ ਦੇ ਵਿੱਚ ਬੀਤੇ ਚਾਰ ਸਾਲਾਂ ਤੋਂ ਅੱਧਾ ਪਿੰਡ ਇਸ ਗੁਰਦੁਆਰਾ ਸਾਹਿਬ 'ਚ ਨਹੀਂ ਆਉਂਦਾ, ਕਿਉਂਕਿ ਪੰਜਾਬ ਸਿੰਘ ਦੇ ਵੱਲੋਂ ਲੋਕਾਂ ਨੂੰ ਗੁਰਦੁਆਰਾ ਸਾਹਿਬਾ ਆਉਣ ਤੋਂ ਰੋਕਿਆ ਗਿਆ। ਆਰੋਪ ਹਨ ਕਿ ਪੰਜਾਬ ਸਿੰਘ ਕਹਿੰਦਾ ਕਿ ਇਸ ਗੁਰਦੁਆਰਾ ਸਾਹਿਬ 'ਤੇ ਉਸ ਨੇ ਸਾਢੇ 10 ਲੱਖ ਰੁਪਇਆ ਖਰਚਿਆ।
ਫਿਲਹਾਲ, ਆਪਸੀ ਰੰਜਿਸ਼ ਜਾਂ ਰਾਜਨੀਤੀ ਇੱਕ ਪਾਸੇ ਕਰਕੇ, ਪਰ ਜੋ ਇਹ ਘਟਨਾ ਵਾਪਰੀ ਹੈ ਇਸ ਦੇ ਨਾਲ ਹਰ ਇੱਕ ਪਿੰਡ ਵਾਸੀ ਦੁਖੀ ਦਿਖਾਈ ਦੇ ਰਿਹਾ।