ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ, ਗੂਰ ਘਰ ਨਤਮਸਤਕ ਹੋ ਰਹੀਆਂ ਸੰਗਤਾਂ

ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ ‘ਚ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

By  Aarti June 5th 2023 09:56 AM

Sri Guru Hargobind Sahib Parkash Purab: ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ ‘ਚ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ‘ਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਰਸੋਂ ਤੋਂ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। 

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ , ਗਿਆਨੀ ਰਘਬੀਰ ਸਿੰਘ , ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਅਨੇਕਾਂ ਪੰਥਕ ਸਖਸ਼ੀਅਤਾਂ ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਜੀਵਨ ‘ਤੇ ਪ੍ਰਕਾਸ਼ ਪਾਇਆ। 


ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਤੇ ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ, ਮੀਰੀ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਹੋਏ ਸਿਧਾਂਤ ਦੀ ਰੋਸ਼ਨੀ ਵਿਚ ਸਿੱਖ ਕੌਮ ਨੂੰ ਚੜ੍ਹਦੀ ਕਲਾ ਵੱਲ ਲਿਜਾਣ ਲਈ ਇੱਕ ਨਵੀਂ ਨੀਤੀ ਦਾ ਸੰਚਾਰ ਕੀਤਾ। ਨਾਲ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਦੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। 


ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਨਾਲ ਹੀ ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ। ਅੱਜ ਗੁਰੂ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼ ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। 

ਇਹ ਵੀ ਪੜ੍ਹੋ: ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼

Related Post