ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਭਲਕੇ ਛੁੱਟੀ ਦਾ ਐਲਾਨ

Sri Guru Nanak Dev Ji wedding anniversary : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ਤੇ 10 ਸਤੰਬਰ ਦਿਨ ਮੰਗਲਵਾਰ ਨੂੰ ਜਿਲਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।

By  KRISHAN KUMAR SHARMA September 9th 2024 03:42 PM -- Updated: September 9th 2024 03:44 PM

Guru Nanak Dev Ji : ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਪੂਰੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ। ਹੁਣ ਵਿਆਹ ਪੁਰਬ ਨੂੰ ਲੈ ਕੇ ਅਤੇ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਵੇਖਦਿਆਂ ਗੁਰਦਾਸਪੁਰ ਜ਼ਿਲ੍ਹੇ ਵਿੱਚ 10 ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ਤੇ 10 ਸਤੰਬਰ ਦਿਨ ਮੰਗਲਵਾਰ ਨੂੰ ਜਿਲਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਦੀ ਮੁਬਾਰਕਬਾਦ ਦਿੰਦਿਆਂ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

Related Post