Amritsar News : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ
Amritsar News : ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੁੱਧਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ ਗਿਆ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੱਖ ਘਿਓ ਦੇ ਦੀਵੇ ਜਗਾਏ ਗਏ। ਇਸ ਤੋਂ ਬਾਅਦ ਆਤਿਸ਼ਬਾਜ਼ੀ ਕੀਤੀ ਗਈ
Amritsar News : ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੁੱਧਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ ਗਿਆ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੱਖ ਘਿਓ ਦੇ ਦੀਵੇ ਜਗਾਏ ਗਏ। ਇਸ ਤੋਂ ਬਾਅਦ ਆਤਿਸ਼ਬਾਜ਼ੀ ਕੀਤੀ ਗਈ, ਜੋ ਲਗਭਗ 15 ਮਿੰਟ ਤੱਕ ਚੱਲੀ। ਇਸ ਤੋਂ ਪਹਿਲਾਂ ਦੁਪਹਿਰ ਵੇਲੇ ਹੈਲੀਕਾਪਟਰ ਰਾਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਨੂੰ ਫੁੱਲਾਂ ਅਤੇ ਰੰਗੀਨ ਲਾਈਟਾਂ ਨਾਲ ਸਜਾਇਆ ਗਿਆ ਸੀ। ਹਵਾਈ ਅੱਡਾ ਅਤੇ ਰੇਲਵੇ ਸਟੇਸ਼ਨ ਵੀ ਪ੍ਰਕਾਸ਼ ਪੁਰਬ ਦੇ ਰੰਗ ਵਿੱਚ ਰੰਗਿਆ ਗਿਆ। ਹਰ ਕੋਈ ਇਸ ਸ਼ਾਨਦਾਰ ਦ੍ਰਿਸ਼ ਨੂੰ ਆਪਣੇ ਮੋਬਾਈਲ ਫੋਨਾਂ ਵਿੱਚ ਕੈਦ ਕਰਦਾ ਦੇਖਿਆ ਗਿਆ। ਇੱਕ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ ਸੀ।