Sri Guru Tegh Bahadur Ji : 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਸ਼ਹੀਦੀ ਨਗਰ ਕੀਰਤਨ ਉਲ੍ਹਾਸਨਗਰ ਤੋਂ ਮਾਟੂੰਗਾ ਮੁੰਬਈ ਲਈ ਰਵਾਨਾ, Video
Sri Guru Tegh Bahadur Ji 350th Shaheedi Shtabadi : ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਮੁੰਬਈ ਅੰਦਰ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ।
Sri Guru Tegh Bahadur Ji 350th Shaheedi Shtabadi : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਉਲ੍ਹਾਸਨਗਰ ਤੋਂ ਆਪਣੇ ਅਗਲੇ ਪੜਾਅ ਮਾਟੂੰਗਾ ਮੁੰਬਈ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।
ਇਸੇ ਦੌਰਾਨ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਹਾਜ਼ਰੀ ਭਰੀ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਮੁੰਬਈ ਅੰਦਰ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਇਸੇ ਦੌਰਾਨ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਉਲ੍ਹਾਸਨਰ ਤੋਂ ਵਿਧਾਇਕ ਸ੍ਰੀ ਕੁਮਾਰ ਏਲਾਨੀ ਸਮੇਤ ਸਥਾਨਕ ਆਗੂਆਂ ਨੇ ਵੀ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਜਸਬੀਰ ਸਿੰਘ ਧਾਮ, ਅਮਰ ਸਿੰਘ ਕਲਸੀ, ਮੀਤ ਸਕੱਤਰ ਗੁਰਦਿਆਲ ਸਿੰਘ, ਰਾਮ ਸਿੰਘ ਮੁੰਬਈ, ਇੰਚਾਰਜ ਮਲਕੀਤ ਸਿੰਘ, ਵਧੀਕ ਮੈਨੇਜਰ ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਪ੍ਰਭਜੋਤ ਸਿੰਘ, ਭਾਈ ਬਲਦੇਵ ਸਿੰਘ ਓਗਰਾ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।