Sri Guru Tegh Bahadur ji : ਸ਼ਹੀਦੀ ਨਗਰ ਕੀਰਤਨ ਦਾ ਗੁ : ਬਾਬਾ ਬੁੱਢਾ ਸਾਹਿਬ ਕੱਥੂਨੰਗਲ ਪਹੁੰਚਣ ਤੇ ਭਰਵਾਂ ਸਵਾਗਤ
Shaheedi Nagar Kirtan : ਨਗਰ ਕੀਰਤਨ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ, ਜੋਂ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਤਪ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚੇਗਾ, ਜਿੱਥੇ ਨਗਰ ਕੀਰਤਨ ਦਾ ਰਾਤਰੀ ਪੜਾਅ ਹੋਵੇਗਾ।
Sri Guru Tegh Bahadur ji 350th Shaheedi Nagar Kirtan : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੰਮ੍ਰਿਤਸਰ ਦੇ ਕੱਥੂਨੰਗਲ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਪਹੁੰਚਣ 'ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਬੀਬਾ ਗਨੀਵ ਕੌਰ ਵੀ ਨਗਰ ਕੀਰਤਨ ਦਾ ਸਵਾਗਤ ਕਰਨ ਉਚੇਚੇ ਤੌਰ ਤੇ ਪਹੁੰਚੇ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ।
ਇਸ ਮੌਕੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ, ਜੋਂ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਤਪ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚੇਗਾ, ਜਿੱਥੇ ਨਗਰ ਕੀਰਤਨ ਦਾ ਰਾਤਰੀ ਪੜਾਅ ਹੋਵੇਗਾ।
ਇਸ ਮੌਕੇ ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਜਾਵੇਗਾ।ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਬੀਰ ਸਿੰਘ ਜੀ ਨੇ ਨੌਜਵਾਨਾਂ ਤੇ ਸੰਗਤਾਂ ਨੂੰ ਗੁਰੂ ਰਵਾਇਤਾ ਅਨੁਸਾਰ ਚਲਣ ਲਈ ਕਿਹਾ ਤੇ ਨਾਲ ਹਿ ਸੰਗਤਾਂ ਨੂੰ ਸਿੰਘ ਸੱਜਣ ਦੀ ਪ੍ਰੇਰਨਾ ਦਿੱਤੀ।
ਉਧਰ, ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ ਦਾ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸਮਰਪਣ ਭਾਵਨਾ ਦਾ ਪ੍ਰਤੀਕ ਹੈ।