Sri Guru Tegh Bahadur Ji : ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਜਾਗ੍ਰਿਤੀ ਯਾਤਰਾ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ, ਹੋਇਆ ਭਰਵਾਂ ਸਵਾਗਤ

Guru Tegh Bahadur Ji Shaheedi Shtabadi : ਜਾਗ੍ਰਿਤੀ ਯਾਤਰਾ ਦਾ ਸ੍ਰੀ ਆਨੰਦਪੁਰ ਸਾਹਿਬ ਪਹੁੰਚਣ 'ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਵੱਡੀ ਗਿਣਤੀ ਸਥਾਨਕ ਸੰਗਤਾਂ ਨੇ ਨਗਾਰਿਆਂ ਤੇ ਜਗਾਰਿਆਂ ਦੀ ਗੂੰਜ ਵਿੱਚ ਸਵਾਗਤ ਕੀਤਾ।

By  KRISHAN KUMAR SHARMA October 27th 2025 07:43 PM

Sri Guru Tegh Bahadur Ji 350th Shaheedi Shtabadi : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਤਖਤ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਸ਼ੁਰੂ ਕੀਤੀ ਗਈ ਜਾਗਰਤੀ ਯਾਤਰਾ ਮੁਲਕ ਦੇ ਨੌ ਵੱਖ ਵੱਖ ਰਾਜਾਂ ਤੋਂ ਹੁੰਦੀ ਹੋਈ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੀ। ਇਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਚੌਂਕ ਵਿੱਚ ਇਸ ਯਾਤਰਾ ਦਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਵੱਡੀ ਗਿਣਤੀ ਸਥਾਨਕ ਸੰਗਤਾਂ ਨੇ ਨਗਾਰਿਆਂ ਤੇ ਜਗਾਰਿਆਂ ਦੀ ਗੂੰਜ ਵਿੱਚ ਸਵਾਗਤ ਕੀਤਾ।

ਉਪਰੰਤ ਗੁਰੂ ਸਾਹਿਬ ਦੇ ਸਰੂਪ ਨੂੰ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਮੇਨ ਬਾਜ਼ਾਰ ਤੋਂ ਹੁੰਦੀ ਹੋਈ ਇਹ ਯਾਤਰਾ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਈ। ਗੌਰ ਤਲਬ ਹੈ ਕੇ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੋਂ ਸ਼ੁਰੂ ਹੋਈ ਇਹ ਯਾਤਰਾ ਦਾ ਮੁੱਖ ਮਕਸਦ ਦੇਸ਼ ਦੇ ਲੋਕਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ ਜਾਗਰੂਕ ਕਰਨਾ ਸੀ ਤੇ ਲੋਕਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣਾ ਸੀ ਕਿ ਦੇਸ਼, ਧਰਮ ਤੇ ਮਾਨਵਤਾ ਦੀ ਰਾਖੀ ਲਈ ਨੌਵੇਂ ਗੁਰੂ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਸ਼ਹਾਦਤ ਦਿੱਤੀ ਗਈ ਸੀ। ਇਸੇ ਮਨੋਰਥ ਦੇ ਚਲਦਿਆਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖ ਵੱਖ ਸਥਾਨਾਂ ਤੋਂ ਨਗਰ ਕੀਰਤਨਾਂ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਾ ਸ਼ੁਰੂ ਹੋ ਚੁੱਕਿਆ ਹੈ।

ਦੂਜੇ ਪਾਸੇ ਰਸਤੇ ਵਿੱਚ ਲਾਈਟਾਂ ਨਾ ਚੱਲਦੀਆਂ ਹੋਣ ਦੇ ਚਲਦਿਆਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਰਕਾਰ ਦੀ ਨੁਕਤਾ ਚੀਨੀ ਕਰਦਿਆਂ ਕਿਹਾ ਗਿਆ ਕਿ ਵੱਖ-ਵੱਖ ਥਾਵਾਂ ਤੋਂ ਗੁਰੂ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਾ ਸ਼ੁਰੂ ਹੋ ਚੁੱਕਿਆ ਹੈ ਪ੍ਰੰਤੂ ਸਰਕਾਰ ਵੱਲੋਂ ਨਾ ਤਾਂ ਸੜਕਾਂ ਦਾ ਕੰਮ ਠੀਕ ਢੰਗ ਨਾਲ ਕਰਵਾਇਆ ਜਾ ਰਿਹਾ ਹੈ ਤੇ ਨਾ ਹੀ ਸੜਕਾਂ ਤੇ ਲੱਗੀਆਂ ਲਾਈਟਾਂ ਚੱਲ ਰਹੀਆਂ ਹਨ ਜੋ ਕਿ ਸੰਗਤਾਂ ਤੇ ਮਾੜਾ ਪ੍ਰਭਾਵ ਪਾਉਂਦਾ ਹੈ।

Related Post