ਸ੍ਰੀ ਹਰਿਮੰਦਰ ਸਾਹਿਬ ਵਿਖੇ ਨੌਜਵਾਨ ਦੀ ਵੀਡੀਓ ਦਾ ਮਾਮਲਾ ਭਖਿਆ, ਮੁੱਖ ਸਕੱਤਰ ਬੋਲੇ - ਜਾਂਚ ਕਰਾਂਗੇ, ਵੇਖੋ ਕੀ ਹੈ Viral Video
Sri Harimandir Sahib Sarowar Viral Video : ਇਹ ਮਾਮਲਾ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਵੀ ਪਹੁੰਚ ਗਿਆ ਹੈ। ਇਸ 'ਤੇ ਹੁਣ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦਾ ਬਿਆਨ ਸਾਹਮਣੇ ਆਇਆ ਹੈ।
Sri Harimandir Sahib Sarowar Viral Video : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ 'ਚ ਬੈਠੇ ਇੱਕ ਨੌਜਵਾਨ ਦੀ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਲੈ ਕੇ ਮਾਮਲਾ ਭਖ ਗਿਆ ਹੈ। ਇਹ ਮਾਮਲਾ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਵੀ ਪਹੁੰਚ ਗਿਆ ਹੈ। ਇਸ 'ਤੇ ਹੁਣ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦਾ ਬਿਆਨ ਸਾਹਮਣੇ ਆਇਆ ਹੈ।
ਕੁਲਵੰਤ ਮੰਨਣ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣਗੇ ਅਤੇ ਵੀਡੀਓ ਬਾਰੇ ਵੀ ਜਾਂਚ ਕਰਵਾਈ ਜਾਵੇਗੀ ਕਿ ਇਹ ਅਸਲੀ ਹੈ ਜਾਂ ਫਿਰ ਏਆਈ ਰਾਹੀਂ ਬਣਾਈ ਗਈ।
ਮੁੱਖ ਸਕਤਰ ਦਾ ਕਹਿਣਾ ਸੀ ਕਿ ਉਹ ਇਹ ਵੀ ਜਾਂਚ ਕਰਨਗੇ ਕਿ ਉਸ ਮੌਕੇ ਜੇ ਸੇਵਾਦਾਰ ਦੀ ਡਿਊਟੀ ਸੀ ਤਾਂ ਕਿਵੇਂ ਉਸ ਦਾ ਧਿਆਨ ਨਹੀਂ ਪਿਆ, ਜਿਸ ਕਰਕੇ ਅਜਿਹਾ ਹੋਇਆ। ਵਾਇਰਲ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੱਕ ਨੌਜਵਾਨ ਬੈਠਾ ਹੈ ਅਤੇ ਸਰੋਵਰ ਵਿੱਚੋਂ ਹੱਥ ਨਾਲ ਪਾਣੀ ਚੁੱਕਦਾ ਹੈ, ਜਿਸ ਬਾਰੇ ਉਸ ਦੀ ਗਤੀਵਿਧੀ ਸ਼ੱਕੀ ਜਾਪਦੀ ਹੈ।
(ਪੀਟੀਸੀ ਨਿਊਜ਼ ਵਾਇਰਲ ਵੀਡੀਓ ਦੇ ਪੁਖਤਾ ਹੋਣ ਬਾਰੇ ਪੁਸ਼ਟੀ ਨਹੀਂ ਕਰਦਾ।)